ਮੋਰੱਕੋ 'ਚ ਭੂਚਾਲ ਨੇ ਮਚਾਈ ਭਿਆਨਕ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 2100 ਤੋਂ ਪਾਰ, ਸੈਂਕੜੇ ਘਰ ਢਹਿ-ਢੇਰੀ

Monday, Sep 11, 2023 - 01:33 AM (IST)

ਮੋਰੱਕੋ 'ਚ ਭੂਚਾਲ ਨੇ ਮਚਾਈ ਭਿਆਨਕ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 2100 ਤੋਂ ਪਾਰ, ਸੈਂਕੜੇ ਘਰ ਢਹਿ-ਢੇਰੀ

ਮਰਾਕੇਸ਼ : ਮੋਰੱਕੋ 'ਚ ਆਏ ਵਿਨਾਸ਼ਕਾਰੀ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 2100 ਤੋਂ ਪਾਰ ਹੋ ਗਈ ਹੈ ਅਤੇ ਘੱਟੋ-ਘੱਟ 2421 ਲੋਕ ਜ਼ਖ਼ਮੀ ਹੋ ਗਏ ਹਨ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਦੇਰ ਰਾਤ ਕਿਹਾ ਕਿ ਸ਼ੁੱਕਰਵਾਰ ਦੇਰ ਰਾਤ ਨੂੰ ਆਏ ਭੂਚਾਲ 'ਚ 2122 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਬਚਾਅ ਕਰਮਚਾਰੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੂਰ-ਦੁਰਾਡੇ ਦੇ ਖੇਤਰਾਂ ਤੱਕ ਪਹੁੰਚਣ ਲਈ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਕੈਨੇਡੀਅਨ PM ਜਸਟਿਨ ਟਰੂਡੋ ਦੇ ਜਹਾਜ਼ 'ਚ ਆਈ ਤਕਨੀਕੀ ਖਰਾਬੀ, ਦਿੱਲੀ ਤੋਂ ਹੋਣਾ ਸੀ ਰਵਾਨਾ

PunjabKesari

ਮੰਤਰਾਲੇ ਦੇ ਅਨੁਸਾਰ, ਅਲ-ਹੌਜ਼ ਸੂਬੇ ਵਿੱਚ ਸਭ ਤੋਂ ਵੱਧ 1293 ਲੋਕਾਂ ਦੀ ਮੌਤ ਹੋਈ ਹੈ। ਕਿਹਾ ਗਿਆ ਹੈ ਕਿ ਘੱਟੋ-ਘੱਟ 2059 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ 1404 ਦੀ ਹਾਲਤ ਗੰਭੀਰ ਹੈ। ਮੋਰੱਕੋ ਦੀ ਸਰਕਾਰ ਨੇ ਭੂਚਾਲ ਤੋਂ ਬਾਅਦ 3 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਮੋਰੱਕੋ 'ਚ ਸ਼ੁੱਕਰਵਾਰ ਨੂੰ 6.8 ਤੀਬਰਤਾ ਦਾ ਭੂਚਾਲ ਆਇਆ ਸੀ, ਜੋ ਪਿਛਲੇ 120 ਸਾਲਾਂ ਵਿੱਚ ਦੇਸ਼ 'ਚ ਆਉਣ ਵਾਲਾ ਸਭ ਤੋਂ ਭਿਆਨਕ ਭੂਚਾਲ ਹੈ।

ਇਹ ਵੀ ਪੜ੍ਹੋ : ...ਜਦੋਂ ਬਾਈਡੇਨ ਦੇ ਕਾਫਲੇ ਦਾ ਡਰਾਈਵਰ ਪਹੁੰਚ ਗਿਆ ਕ੍ਰਾਊਨ ਪ੍ਰਿੰਸ UAE ਦੇ ਹੋਟਲ, ਜਾਣੋ ਫਿਰ ਕੀ ਹੋਇਆ

PunjabKesari

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨੇ ਮੋਰੱਕੋ ਨੂੰ ਮਦਦ ਦੀ ਪੇਸ਼ਕਸ਼ ਕੀਤੀ ਹੈ। ਪੀਐੱਮ ਮੋਦੀ, ਜੋ ਕਿ ਜੀ-20 ਸੰਮੇਲਨ ਦੀ ਮੇਜ਼ਬਾਨੀ ਕਰ ਰਹੇ ਹਨ, ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ ਵਿੱਚ ਕਿਹਾ ਸੀ, "ਮੋਰੋਕੋ ਵਿੱਚ ਭੂਚਾਲ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਮੇਰੇ ਵਿਚਾਰ ਇਸ ਦੁੱਖ ਦੀ ਘੜੀ ਵਿੱਚ ਮੋਰੋਕੋ ਦੇ ਲੋਕਾਂ ਦੇ ਨਾਲ ਹਨ। ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਮੁਸ਼ਕਿਲ ਸਮੇਂ ਵਿੱਚ ਮੋਰੋਕੋ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।"

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News