ਬ੍ਰਾਜ਼ੀਲ 'ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 150 ਤੋਂ ਪਾਰ

Monday, May 27, 2024 - 11:57 AM (IST)

ਬ੍ਰਾਜ਼ੀਲ 'ਚ ਹੜ੍ਹ ਨੇ ਮਚਾਈ ਤਬਾਹੀ, ਮਰਨ ਵਾਲਿਆਂ ਦੀ ਗਿਣਤੀ 150 ਤੋਂ ਪਾਰ

ਸਾਓ ਪੌਲੋ (ਆਈਏਐਨਐਸ)- ਬ੍ਰਾਜ਼ੀਲ 'ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਸੂਬੇ 'ਚ 29 ਅਪ੍ਰੈਲ ਨੂੰ ਭਿਆਨਕ ਹੜ੍ਹ ਆਇਆ ਸੀ, ਜਿਸ ਤੋਂ ਬਾਅਦ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਖਣੀ ਬ੍ਰਾਜ਼ੀਲ ਦੇ ਰੀਓ ਗ੍ਰਾਂਡੇ ਡੋ ਸੁਲ ਸੂਬੇ 'ਚ ਮੀਂਹ ਅਤੇ ਹੜ੍ਹ ਕਾਰਨ 169 ਲੋਕਾਂ ਦੀ ਮੌਤ ਹੋ ਗਈ ਹੈ। ਸਿਵਲ ਡਿਫੈਂਸ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਦੌਰਾਨ ਤਿੰਨ ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਜਦਕਿ 56 ਲੋਕ ਲਾਪਤਾ ਹਨ। ਆਈ.ਏ.ਐਨ.ਐਸ ਦੀ ਤਾਜ਼ਾ ਰਿਪੋਰਟ ਅਨੁਸਾਰ ਇਹ ਰਾਜ ਵਿੱਚ ਹੁਣ ਤੱਕ ਦੀ ਸਭ ਤੋਂ ਭਿਆਨਕ ਕੁਦਰਤੀ ਆਫ਼ਤ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਹੜ੍ਹ ਅਤੇ ਵਹਿਣ ਵਾਲੀਆਂ ਨਦੀਆਂ ਕਾਰਨ 2.3 ਮਿਲੀਅਨ ਤੋਂ ਵੱਧ ਵਸਨੀਕ ਬੇਘਰ ਹੋ ਗਏ ਹਨ।

ਇਸ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ

ਰਾਜ ਦੀ ਰਾਜਧਾਨੀ ਪੋਰਟੋ ਅਲੇਗਰੇ ਅਤੇ 469 ਹੋਰ ਨਗਰਪਾਲਿਕਾਵਾਂ ਦਾ ਬੁਨਿਆਦੀ ਢਾਂਚਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਨ੍ਹਾਂ ਨੂੰ ਦੁਬਾਰਾ ਬਣਾਉਣ ਵਿਚ ਘੱਟੋ-ਘੱਟ ਇਕ ਸਾਲ ਦਾ ਸਮਾਂ ਲੱਗੇਗਾ। ਰੀਓ ਗ੍ਰਾਂਡੇ ਡੋ ਸੁਲ ਰਾਜ ਦੇ ਗਵਰਨਰ ਐਡੁਆਰਡੋ ਲੀਤੇ ਨੇ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਫਤੇ ਪੋਰਟੋ ਅਲੇਗਰੇ ਅਤੇ ਸੂਬੇ ਦੇ ਹੋਰ ਵੱਡੇ ਸ਼ਹਿਰਾਂ 'ਚ ਮੀਂਹ ਪੈ ਸਕਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਨੇ 48 ਘੰਟਿਆਂ ਲਈ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਹੈ।

PunjabKesari

ਬੰਨ੍ਹ ਟੁੱਟਣ ਦਾ ਖ਼ਤਰਾ

ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਰੀਓ ਗ੍ਰਾਂਡੇ ਡੋ ਸੁਲ ਸੂਬੇ 'ਚ ਭਾਰੀ ਮੀਂਹ ਕਾਰਨ ਡੈਮ ਦੇ ਟੁੱਟਣ ਦਾ ਖਤਰਾ ਹੈ। ਭਾਰੀ ਮੀਂਹ ਕਾਰਨ ਸ਼ਹਿਰ ਦੇ 3 ਹਾਈਡਰੋ ਪਲਾਂਟ ਵੀ ਪ੍ਰਭਾਵਿਤ ਹੋਏ ਹਨ, ਜਿਸ ਕਾਰਨ ਉਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਕਮੀ ਹੋਣਾ ਸੁਭਾਵਿਕ ਹੈ। ਦੱਸ ਦੇਈਏ ਕਿ 5 ਲੱਖ ਲੋਕਾਂ ਨੂੰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ ਹੈ। ਹੜ੍ਹ ਬਾਰੇ ਚਿੰਤਾ ਜ਼ਾਹਰ ਕਰਦਿਆਂ ਰੀਓ ਗ੍ਰਾਂਡੇ ਡੋ ਸੁਲ ਦੇ ਗਵਰਨਰ ਐਡੁਆਰਡੋ ਲੀਤੇ ਨੇ ਕਿਹਾ ਕਿ ਇਹ ਹੁਣ ਤੱਕ ਦੀ ਸਭ ਤੋਂ ਭੈੜੀ ਸਥਿਤੀ ਹੈ।

ਪੜ੍ਹੋ ਇਹ ਅਹਿਮ ਖ਼ਬਰ-ਗਾਜ਼ਾ ਦੇ ਰਫਾਹ 'ਚ ਇਜ਼ਰਾਇਲੀ ਹਵਾਈ ਹਮਲਾ, ਮਾਰੇ ਗਏ 35 ਲੋਕ 

ਹੜ੍ਹ ਲਈ ਕੌਣ ਜ਼ਿੰਮੇਵਾਰ

ਬ੍ਰਾਜ਼ੀਲ ਵਿਚ ਇਸ ਹੜ੍ਹ ਦੇ ਕਾਰਨਾਂ ਨੂੰ ਲੈ ਕੇ ਵੀ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਇਸ ਲਈ ਜਲਵਾਯੂ ਪਰਿਵਰਤਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਮੌਸਮ ਵਿਭਾਗ ਮੁਤਾਬਕ ਬਾਰਸ਼ ਦੀ ਵਧਦੀ ਤੀਬਰਤਾ ਲਈ ਅਲ ਨੀਨੋ ਜ਼ਿੰਮੇਵਾਰ ਹੈ, ਤੁਹਾਨੂੰ ਦੱਸ ਦੇਈਏ ਕਿ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ ਅਤੇ ਕੇਂਦਰ ਸਰਕਾਰ ਤੋਂ ਮਦਦ ਦਾ ਐਲਾਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News