ਹਵਾਈ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 67, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

Saturday, Aug 12, 2023 - 10:04 AM (IST)

ਵਾਸ਼ਿੰਗਟਨ (ਵਾਰਤਾ)- ਅਮਰੀਕਾ ਦੇ ਹਵਾਈ ਵਿਚ ਮਾਉਈ ਟਾਪੂ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 67 ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸੈਂਕੜੇ ਲੋਕਾਂ ਦs ਲਾਪਤਾ ਹੋਣ ਦੀ ਸੂਚਨਾ ਹੈ ਅਤੇ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ। ਮਾਉਈ ਕਾਉਂਟੀ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ, 'ਫਾਇਰਫਾਈਟਰਾਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਲਾਹੈਨਾ ਵਿਚ ਸਰਗਰਮ ਅੱਗ ਨਾਲ ਸ਼ੁੱਕਰਵਾਰ ਦੁਪਹਿਰ ਤੱਕ 12 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ। ਇਸ ਦੇ ਨਾਲ ਹੀ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 67 ਹੋ ਗਈ ਹੈ।'

ਇਹ ਵੀ ਪੜ੍ਹੋ: ਪਾਕਿਸਤਾਨੀ ਮੋਹਸਿਨ ਖਾਨ ਦਾ ਕੂੜ ਪ੍ਰਚਾਰ, ਅੰਜੂ ਵਾਂਗ ਮੁਸਲਿਮ ਬਣਨ ਵਾਲੀ ਹਰ ਭਾਰਤੀ ਕੁੜੀ ਨੂੰ ਕਰਾਂਗੇ ਮਾਲਾਮਾਲ

PunjabKesari

ਲਾਹੈਨਾ ਦੀ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਮੀਡੀਆ ਮੁਤਾਬਕ ਇਹ ਸੂਬੇ ਦੇ ਇਤਿਹਾਸ ਦੀ ਸਭ ਤੋਂ ਭਿਆਨਕ ਤਬਾਹੀ ਹੈ। ਮਾਉਈ ਦੇ ਮੇਅਰ ਰਿਚਰਡ ਬਿਸੇਨ ਨੇ ਇਕ ਨਿਊਜ਼ ਕਾਨਫਰੰਸ ਵਿਚ ਦੱਸਿਆ ਕਿ ਅਧਿਕਾਰੀ ਅਜੇ ਵੀ ਲਾਹੈਨਾ ਵਿਚ ਕੁਦਰਤੀ ਆਫ਼ਤ ਵਿਚ ਮਾਰੇ ਗਏ ਲੋਕਾਂ ਨੂੰ ਲੱਭਣ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮਾਉਈ ਦੇ ਪੁਲਸ ਮੁਖੀ ਜੌਨ ਪੇਲੇਟੀਅਰ ਨੇ ਜਨਤਾ ਨੂੰ ਧੀਰਜ ਰੱਖਣ ਅਤੇ ਪ੍ਰਾਰਥਨਾ ਕਰਨ ਲਈ ਕਿਹਾ ਹੈ। ਫਾਇਰ ਵਿਭਾਗ ਦੇ ਮੁਖੀ ਬ੍ਰਾਇਨ ਵੈਂਚਰ ਨੇ ਕਿਹਾ ਕਿ ਲੋਕਾਂ ਨੂੰ ਅੱਗ ਤੋਂ ਦੂਰ ਰਹਿਣ ਦੀ ਲੋੜ ਹੈ, ਕਿਉਂਕਿ ਇਹ ਅਜੇ ਵੀ ਵਿਨਾਸ਼ਕਾਰੀ ਬਣੀ ਹੋਈ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News