ਚੀਨ ''ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 74 ਹੋਈ , 26 ਲੋਕ ਅਜੇ ਵੀ ਲਾਪਤਾ

09/07/2022 5:40:59 PM

ਬੀਜਿੰਗ (ਏਜੰਸੀ)- ਪੱਛਮੀ ਚੀਨ 'ਚ ਇਸ ਹਫ਼ਤੇ ਆਏ ਭਿਆਨਕ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 74 ਹੋ ਗਈ ਹੈ, ਜਦਕਿ 26 ਲੋਕ ਅਜੇ ਵੀ ਲਾਪਤਾ ਹਨ। ਸਰਕਾਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੋਨਾ ਵਾਇਰਸ ਦੇ ਇਨਫੈਕਸ਼ਨ ਕਾਰਨ ਇਲਾਕੇ 'ਚ ਲਾਕਡਾਊਨ ਲਾਗੂ ਹੈ ਅਤੇ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੇ ਬਾਵਜੂਦ ਘਰਾਂ 'ਚੋਂ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ 'ਚ ਕਾਫੀ ਗੁੱਸਾ ਹੈ।

ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਵਿੱਚ ਲੁਡਿੰਗ ਕਾਉਂਟੀ ਵਿੱਚ ਸੋਮਵਾਰ ਨੂੰ 6.8 ਤੀਬਰਤਾ ਦਾ ਭੂਚਾਲ ਆਇਆ, ਜਿਸ ਨਾਲ ਗਾਂਜੇ ਤਿੱਬਤੀ ਆਟੋਨੋਮਸ ਖੇਤਰ ਵਿੱਚ ਮਕਾਨਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਸੂਬੇ ਦੀ ਰਾਜਧਾਨੀ ਚੇਂਗਦੂ ਵਿੱਚ ਇਮਾਰਤਾਂ ਨੂੰ ਹਿਲਾ ਕੇ ਰੱਖ ਦਿੱਤਾ। ਇੱਥੇ 2 ਕਰੋੜ ਤੋਂ ਵੱਧ ਲੋਕ ਸਖ਼ਤ ਤਾਲਾਬੰਦੀ ਵਿੱਚ ਰਹਿ ਰਹੇ ਹਨ। ਭੂਚਾਲ ਤੋਂ ਬਾਅਦ ਪੁਲਸ ਅਤੇ ਸਿਹਤ ਕਰਮਚਾਰੀਆਂ ਨੇ ਪਰੇਸ਼ਾਨ ਅਤੇ ਘਬਰਾਏ ਲੋਕਾਂ ਨੂੰ ਘਰਾਂ ਤੋਂ ਬਾਹਰ ਨਹੀਂ ਨਿਕਲਣ ਦਿੱਤਾ, ਜਿਸ ਕਾਰਨ ਦੇਸ਼ ਦੀ ਕੋਵਿਡ ਨੀਤੀ ਨੂੰ ਲੈ ਕੇ ਲੋਕਾਂ ਦਾ ਗੁੱਸਾ ਵੱਧ ਗਿਆ ਹੈ।


cherry

Content Editor

Related News