ਜਾਪਾਨ ''ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 12

Wednesday, Oct 30, 2019 - 01:59 PM (IST)

ਜਾਪਾਨ ''ਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 12

ਟੋਕੀਓ— ਜਾਪਾਨ 'ਚ ਮੀਂਹ ਅਤੇ ਹੜ੍ਹ ਕਾਰਨ ਦੋ ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ ਤੇ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 12 ਹੋ ਗਈ ਹੈ ਅਤੇ ਇਕ ਵਿਅਕਤੀ ਅਜੇ ਵੀ ਲਾਪਤਾ ਹੈ। ਸਥਾਨਕ ਮੀਡੀਆ ਮੁਤਾਬਕ ਚਿਬਾ ਸੂਬੇ 'ਚ 11 ਲੋਕਾਂ ਦੀ ਮੌਤ ਹੋਈ ਜਦਕਿ ਇਕ ਵਿਅਕਤੀ ਦੀ ਮੌਤ ਫੁਕੂਸ਼ਿਮਾ ਸੂਬੇ 'ਚ ਹੋਈ।

ਜ਼ਿਕਰਯੋਗ ਹੈ ਕਿ ਜਾਪਾਨ ਦੇ ਉੱਤਰੀ ਅਤੇ ਪੂਰਬੀ ਉੱਤਰੀ ਹਿੱਸਿਆਂ 'ਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਖੇਤਰ 'ਚ ਫਸੇ 2000 ਲੋਕਾਂ ਨੂੰ ਕੱਢਿਆ ਗਿਆ ਸੀ ਅਤੇ ਹਜ਼ਾਰਾਂ ਲੋਕਾਂ ਨੂੰ ਘਰ ਛੱਡਣ ਦੀ ਅਪੀਲ ਕੀਤੀ ਗਈ ਹੈ। ਇਸ ਆਫਤ ਕਾਰਨ ਕਈ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਲਾਂਕਿ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


Related News