ਮੈਕਸੀਕੋ ''ਚ ਮਿਲਾਵਟੀ ਸ਼ਰਾਬ ਪੀਣ ਨਾਲ 18 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਖਰਾਬ

Tuesday, Jun 09, 2020 - 09:39 AM (IST)

ਮੈਕਸੀਕੋ ''ਚ ਮਿਲਾਵਟੀ ਸ਼ਰਾਬ ਪੀਣ ਨਾਲ 18 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਖਰਾਬ

ਮੈਕਸੀਕੋ ਸਿਟੀ- ਮੈਕਸੀਕੋ ਵਿਚ ਲੋਕਾਂ ਨੇ ਮਿਲਾਵਟੀ ਸ਼ਰਾਬ ਪੀ ਲਈ ਜਿਸ ਕਾਰਨ ਇੱਥੇ 18 ਲੋਕਾਂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਸੰਕਟ ਦੌਰਾਨ ਇੱਥੇ 100 ਤੋਂ ਵੱਧ ਲੋਕਾਂ ਦੀ ਮੌਤ ਮਿਲਾਵਟੀ ਸ਼ਰਾਬ ਪੀਣ ਨਾਲ ਹੀ ਹੋਈ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ ਪਹਿਲਾਂ 8 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਸੀ ਤੇ ਬਾਅਦ ਵਿਚ ਪਤਾ ਲੱਗਾ ਕਿ 10 ਹੋਰ ਲੋਕਾਂ ਦੀ ਮੌਤ ਹੋ ਗਈ ਹੈ।  

ਤਲਾਪੇ ਡੀ ਕੋਮਨਫੋਰਟ ਵਿਚ ਲੋਕਾਂ ਨੇ ਸ਼ਰਾਬ ਪੀਤੀ ਜੋ ਕਿ ਮਿਲਾਵਟੀ ਸੀ ਤੇ ਇਸ ਮਗਰੋਂ ਕਈ ਲੋਕਾਂ ਦੀ ਸਿਹਤ ਖਰਾਬ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 16 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 4 ਲੋਕਾਂ ਦੀ ਸਥਿਤੀ ਅਜੇ ਖਰਾਬ ਦੱਸੀ ਜਾ ਰਹੀ ਹੈ। ਇਸ ਖੇਤਰ ਵਿਚ ਵਧੇਰੇ ਗਰੀਬ ਕਿਸਾਨ ਰਹਿੰਦੇ ਹਨ ਜੋ ਖੇਤੀ ਤੇ ਪਸ਼ੂ ਪਾਲਣ ਨਾਲ ਆਪਣਾ ਗੁਜ਼ਾਰਾ ਕਰਦੇ ਹਨ। 

ਜ਼ਿਕਰਯੋਗ ਹੈ ਕਿ ਪੁਲਸ ਨੇ ਚਾਰ ਸਟੋਰਾਂ ਵਿਚੋਂ 500 ਤੋਂ ਵੱਧ ਸ਼ਰਾਬ ਦੀਆਂ ਬੋਤਲਾਂ ਜ਼ਬਤ ਕੀਤੀਆਂ ਹਨ। 


author

Lalita Mam

Content Editor

Related News