ਪਾਕਿ: ਮਸਜਿਦ ਧਮਾਕੇ ਦੀ ਘਟਨਾ ''ਚ ਮਰਨ ਵਾਲਿਆਂ ਦੀ ਗਿਣਤੀ ਹੋਈ 4
Saturday, May 25, 2019 - 05:42 PM (IST)
ਕਰਾਚੀ— ਅਸ਼ਾਂਤ ਬਲੋਚਿਸਤਾਨ ਸੂਬੇ 'ਚ ਸ਼ੁੱਕਰਵਾਰ ਨੂੰ ਇਕ ਮਸਜਿਦ 'ਚ ਜੁਮੇ ਦੀ ਨਮਾਜ਼ ਤੋਂ ਪਹਿਲਾਂ ਹੋਏ ਸ਼ਕਤੀਸ਼ਾਲੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਚਾਰ ਹੋ ਗਈ ਕਿਉਂਕਿ ਇਕ ਜ਼ਖਮੀ ਵਿਅਕਤੀ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ। ਪੁਲਸ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਕਵੇਟਾ ਦੇ ਪਸ਼ਤੂਨਾਬਾਦ 'ਚ ਰਹਮਾਨੀਆ ਮਸਜਿਦ 'ਚ ਆਈ.ਈ.ਡੀ. ਧਮਾਕਾ ਕੀਤਾ ਗਿਆ ਸੀ। ਜਿਓ ਨਿਊਜ਼ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਕ ਜ਼ਖਮੀ ਵਿਅਕਤੀ ਦੀ ਮੌਤ ਹੋ ਗਈ। ਕਿਸੇ ਸੰਗਠਨ ਨੇ ਅਜੇ ਤੱਕ ਹਮਲੇ ਦੀ ਜ਼ਿੰਮੇਦਾਰੀ ਨਹੀਂ ਲਈ ਹੈ।
