ਲਾਹੌਰ ਹਾਈਕੋਰਟ ਦੇ ਫ਼ੈਸਲੇ ਮਗਰੋਂ ਪਾਕਿ PM ਸ਼ਾਹਬਾਜ਼ ਨੇ ਸਹਿਯੋਗੀ ਪਾਰਟੀਆਂ ਨਾਲ ਕੀਤੀ ਮੀਟਿੰਗ

07/01/2022 3:59:30 PM

ਇਸਲਾਮਾਬਾਦ (ਵਾਰਤਾ) : ਲਾਹੌਰ ਹਾਈਕੋਰਟ (ਐੱਲ. ਐੱਚ. ਸੀ.) ਦੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਦੀ ਚੋਣ ਨੂੰ ਰੱਦ ਕਰਨ ਦੇ ਇਕ ਅਹਿਮ ਫ਼ੈਸਲੇ ਤੋਂ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ.) ਦੀ ਸਿਖਰਲੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਅਤੇ ਸਥਿਤੀ ਨਾਲ ਨਜਿੱਠਣ ਦੇ ਤਰੀਕੇ ਬਾਰੇ ਚਰਚਾ ਕੀਤੀ। ਡਾਨ ਨੇ ਸ਼ੁੱਕਰਵਾਰ ਨੂੰ ਆਪਣੀ ਰਿਪੋਰਟ ’ਚ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸੂਬੇ ਦੇ ਮੁੱਖ ਮੰਤਰੀ ਹਮਜ਼ਾ ਸ਼ਾਹਬਾਜ਼ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੇ ਪੁੱਤਰ ਹਨ। ਵੀਰਵਾਰ ਨੂੰ ਲਾਹੌਰ ਹਾਈਕੋਰਟ ਨੇ ਪੰਜਾਬ ਸੂਬੇ ’ਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਸਰਕਾਰ ਖ਼ਿਲਾਫ਼ ਪਟੀਸ਼ਨ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਨੇ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਦਾ ਇਹ ਫ਼ੈਸਲਾ ਸ਼ਾਹਬਾਜ਼ ਸਰਕਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਪੀ.ਪੀ.ਪੀ. ਦੇ ਪ੍ਰਧਾਨ ਅਤੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ-ਜ਼ਰਦਾਰੀ ਅਤੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨਾਲ ਸ਼ਾਹਬਾਜ਼ ਨੇ ਮੁਲਾਕਾਤ ਕੀਤੀ ਅਤੇ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ, ਜਿਸ ’ਚ ਪੀ.ਐੱਮ.ਐੱਲ.-ਐੱਨ. ਦੇ ਸੀਨੀਅਰ ਆਗੂ ਵੀ ਮੌਜੂਦ ਸਨ।

ੂਪੀ.ਪੀ.ਪੀ. ਨੇ ਦੱਸਿਆ ਕਿ ਲਾਹੌਰ ਹਾਈਕੋਰਟ ਦੇ ਫ਼ੈਸਲੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਾਰੇ ਮੁਕਾਬਲੇਬਾਜ਼ਾਂ ਨੇ ਫ਼ੈਸਲੇ ’ਤੇ ਸਹਿਮਤੀ ਪ੍ਰਗਟਾਈ। ਇਸ ਗੱਲ ’ਤੇ ਵਿਚਾਰ ਕੀਤਾ ਗਿਆ ਕਿ ‘ਪੀ.ਟੀ.ਆਈ. ਦੇ ਅਸੰਤੁਸ਼ਟਾਂ ਦੀਆਂ ਵੋਟਾਂ ਨੂੰ ਵੋਟਿੰਗ ਗਿਣਤੀ ’ਚ ਕਿਸ ਤਰ੍ਹਾਂ ਨਹੀਂ ਗਿਣਿਆ ਜਾਵੇਗਾ। ਸੰਵਿਧਾਨ ’ਚ ਇਸ ਲਈ ਅਜਿਹੀ ਕੋਈ ਵਿਵਸਥਾ ਨਹੀਂ ਹੈ। ਪੀ.ਪੀ.ਪੀ. ਨੇ ਹਾਲਾਂਕਿ ਮੁੱਖ ਮੰਤਰੀ ਹਮਜ਼ਾ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਉਮੀਦ ਜ਼ਾਹਿਰ ਕੀਤੀ ਕਿ ਉਹ ਦੁਬਾਰਾ ਵੋਟਾਂ ਦੀ ਗਿਣਤੀ ’ਚ ਜਿੱਤ ਪ੍ਰਾਪਤ ਕਰਨਗੇ। ਇਸ ਤੋਂ ਪਹਿਲਾਂ ਸ਼ਾਹਬਾਜ਼ ਨੇ ਆਪਣੀਆਂ ਸਹਿਯੋਗੀ ਪਾਰਟੀਆਂ ਦੇ ਆਗੂਆਂ ਨਾਲ ਵੱਖਰੀ ਮੀਟਿੰਗ ਕੀਤੀ, ਜਿਸ ’ਚ ਬਲੋਚਿਸਤਾਨ ਅਾਵਾਮੀ ਪਾਰਟੀ ਦੇ ਮੁਖੀ ਖਾਲਿਦ ਮਗਸੀ, ਪੀ.ਐੱਮ.ਐੱਲ.-ਕਿਊ ਦੇ ਚੌਧਰੀ ਸਲੀਕ ਹੁਸੈਨ ਅਤੇ ਅਸਲਮ ਭੂਟਾਨੀ ਸ਼ਾਮਲ ਸਨ।


Manoj

Content Editor

Related News