ਇਟਲੀ: ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਵਿਖੇ ਦੀਪ ਸਿੱਧੂ ਨਮਿਤ ਸ਼ਰਧਾਜਲੀ ਸਮਾਗਮ 26 ਫਰਵਰੀ ਨੂੰ

Tuesday, Feb 22, 2022 - 10:56 AM (IST)

ਇਟਲੀ: ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਵਿਖੇ ਦੀਪ ਸਿੱਧੂ ਨਮਿਤ ਸ਼ਰਧਾਜਲੀ ਸਮਾਗਮ 26 ਫਰਵਰੀ ਨੂੰ

ਮਿਲਾਨ/ਇਟਲੀ (ਸਾਬੀ ਚੀਨੀਆ) - ਇਟਲੀ ਦੇ ਸ਼ਹਿਰ ਸਲੈਰਨੋ ਨੇੜੇ ਸਥਿਤ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਵਿਖੇ ਕਿਸਾਨ ਅੰਦੋਲਨ ਦੌਰਾਨ ਸਿੱਖ ਕੌਮ ਦੀ ਅਵਾਜ਼ ਬਣੇ ਅਦਾਕਾਰ ਦੀਪ ਸਿੱਧੂ ਨੂੰ ਯਾਦ ਕਰਦਿਆਂ 26 ਫਰਵਰੀ ਸ਼ਾਮ 5 ਵਜੇ ਵਿਸ਼ਾਲ ਸ਼ਰਧਾਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁੱਦੇਦਾਰਾਂ ਅਤੇ ਮੁੱਖ ਸੇਵਾਦਾਰ ਸੁਲੰਦਿਰ ਸਿੰਘ ਸੋਨੀ ਬਾਬਾ ਨੇ ਦੱਸਿਆ ਕਿ ਦੀਪ ਸਿੱਧੂ ਸਿੱਖ ਕੌਮ ਦਾ ਇਕ ਅਣਮੁੱਲਾ ਹੀਰਾ ਸੀ, ਜਿਸ ਦੇ ਅਚਾਨਕ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਇਆ ਹੈ।

ਉਨਾਂ ਨੂੰ ਸੱਚੀ ਸੁੱਚੀ ਸ਼ਰਧਾਜਲੀ ਦੇਣ ਲਈ ਬੱਤੀਪਾਲੀਆ ਦੇ ਸਮੂਹ ਨੌਜਵਾਨਾਂ ਵੱਲੋਂ ਸਾਂਝੇ ਤੌਰ 'ਤੇ ਸ਼ਰਧਾਜਲੀ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਵਿਚ ਸਿੱਖ ਕੌਮ ਦੇ ਮਹਾਨ ਬੁਲਾਰੇ ਭਾਈ ਸਰਬਜੀਤ ਸਿੰਘ ਮਾਣਕਪੁਰੀ ਸਮੇਤ ਕਈ ਹੋਰ ਬੁਲਾਰੇ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨਗੇ। ਦੱਸਣਯੋਗ ਹੈ ਕਿ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਵੱਲੋਂ ਵੱਡੇ ਪੱਧਰ 'ਤੇ ਸ਼ਰਧਾਜਲੀ ਸਮਾਗਮ ਕਰਵਾਏ ਜਾ ਰਹੇ ਹਨ।


author

cherry

Content Editor

Related News