ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਦੋਸ਼, ਇਮਰਾਨ ਖਾਨ ਨੇ ਵੇਚਿਆ ਭਾਰਤ ਤੋਂ ਮਿਲਿਆ ਗੋਲਡ ਮੈਡਲ
Tuesday, Nov 22, 2022 - 11:38 PM (IST)
ਇਸਲਾਮਾਬਾਦ (ਏ. ਐੱਨ. ਆਈ.)-ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੰਗੇ ਕ੍ਰਿਕਟ ਲਈ ਭਾਰਤ ਤੋਂ ਮਿਲਿਆ ਗੋਲਡ ਮੈਡਲ ਵੇਚ ਦਿੱਤਾ ਸੀ। ਇਕ ਟੈਲੀਵਿਜ਼ਨ ਪ੍ਰੋਗਰਾਮ ਵਿਚ ਆਸਿਫ ਨੇ ਕਿਹਾ ਕਿ ਇਮਰਾਨ ਖਾਨ ਨੇ ਉਹ ਗੋਲਡ ਮੈਡਲ ਵੇਚ ਦਿੱਤਾ ਹੈ, ਜੋ ਉਨ੍ਹਾਂ ਨੂੰ ਭਾਰਤ ਤੋਂ ਮਿਲਿਆ ਸੀ। ਆਸਿਫ ਨੇ ਇਮਰਾਨ ਖਾਨ ਵੱਲੋਂ ਵੇਚੇ ਗਏ ਗੋਲਡ ਮੈਡਲ ਬਾਰੇ ਕੋਈ ਵੇਰਵਾ ਨਹੀਂ ਦਿੱਤਾ। ਰਿਪਰੋਟ ਮੁਤਾਬਕ 8 ਸਤੰਬਰ ਨੂੰ ਬਰਖ਼ਾਸਤ ਪ੍ਰਧਾਨ ਮੰਤਰੀ ਨੇ ਇਕ ਲਿਖਤ ਜਵਾਬ ਵਿਚ ਸਵੀਕਾਰ ਕੀਤਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਰੂਪ ਵਿਚ ਆਪਣੇ ਕਾਰਜਕਾਲ ’ਚ ਪ੍ਰਾਪਤ ਘੱਟ ਤੋਂ ਘੱਟ 4 ਤੋਹਫੇ ਵੇਚੇ ਸਨ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਖਾਨ ਦੀਆਂ ਹਰਕਤਾਂ ਨਾਜਾਇਜ਼ ਨਹੀਂ ਹਨ ਪਰ ਉਨ੍ਹਾਂ ’ਤੇ ਉੱਚ ਨੈਤਿਕ ਮਾਪਦੰਡਾਂ ਦੇ ਉਲਟ ਹੈ, ਜਿਨ੍ਹਾਂ ਬਾਰੇ ਖਾਨ ਨੇ ਹਮੇਸ਼ਾ ਗੱਲ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ : ਭਾਜਪਾ, ਬਾਦਲ, ਮਜੀਠੀਆ ਤੇ CM ਮਾਨ ’ਤੇ ਖੁੱਲ੍ਹ ਕੇ ਬੋਲਿਆ ਅੰਮ੍ਰਿਤਪਾਲ, ਦੱਸਿਆ ਖ਼ਾਲਿਸਤਾਨ ਦਾ ਏਜੰਡਾ
ਇਸ ਦੇ ਨਾਲ ਹੀ ਖਵਾਜ਼ਾ ਮੁਹੰਮਦ ਆਸਿਫ ਨੇ ਵਿਰੋਧੀ ਧਿਰ ਦੇ ਨੇਤਾ ਅਤੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਖੁੱਲ੍ਹੀ ਧਮਕੀ ਦਿੰਦੇ ਹੋਏ ਕਿਹਾ ਹੈ ਕਿ ਨਵੇਂ ਫੌਜ ਮੁਖੀ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨਾਲ ਨਜਿੱਠਿਆ ਜਾਏਗਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਪਾਕਿ ਫੌਜ ਮੁਖੀ ਦੀ ਨਿਯੁਕਤੀ ਪ੍ਰਕਿਰਿਆ ਪੂਰੀ ਹੋ ਜਾਏਗੀ। ਰੱਖਿਆ ਮੰਤਰੀ ਨੇ ਅਗਲੇ 3 ਦਿਨਾਂ ਦੇ ਅੰਦਰ ਨਵੇਂ ਪਾਕਿ ਫੌਜ ਮੁਖੀ ਦੇ ਰਸਮੀ ਐਲਾਨ ਵੱਲ ਇਸ਼ਾਰਾ ਕੀਤਾ। ਉਨ੍ਹਾਂ ਨੇ ਪਾਕਿਸਤਾਨ ਨੈਸ਼ਨਲ ਅਸੈਂਬਲੀ ਦੇ ਪਰਦੇ ’ਤੇ ਇਮਰਾਨ ਨੂੰ ਚਿਤਾਵਨੀ ਦਿੱਤੀ। ਇਹ ਧਮਕੀ ਅਜਿਹੇ ਸਮੇਂ ਆਈ ਹੈ, ਜਦੋਂ ਨਵੇਂ ਫੌਜ ਮੁਖੀ ਦੀ ਨਿਯੁਕਤੀ ਦੀ ਪ੍ਰਕਿਰਿਆ ਸੋਮਵਾਰ ਨੂੰ ਸ਼ੁਰੂ ਹੋ ਗਈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਾਹਬਾਜ਼ ਸ਼ਰੀਫ ਨੇ ਸੋਮਵਾਰ ਨੂੰ ਸੰਭਾਵਿਤ ਉਮੀਦਵਾਰਾਂ ਦੀ ਸੂਚੀ ਲਈ ਦੇਸ਼ ਦੇ ਰੱਖਿਆ ਮੰਤਰਾਲਾ ਨੂੰ ਇਕ ਪੱਤਰ ਲਿਖਿਆ ਸੀ। ਫੌਜ ਮੁਖੀ ਜਾਵੇਦ ਬਾਜਵਾ ਦੇ ਉੱਤਰਾਧਿਕਾਰੀ ਦੀ ਨਿਯੁਕਤੀ ਵਿਚ ਬਹੁਤ ਦਿਲਚਸਪੀ ਦੇਖੀ ਜਾ ਰਹੀ ਹੈ। ਕਈ ਲੋਕਾਂ ਦਾ ਮੰਨਣਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਲੰਬੀ ਰੈਲੀ ਫੌਜ ਵਿਚ ਅਗਵਾਈ ਬਦਲਣ ਨਾਲ ਜੁੜੀ ਹੈ।
ਇਹ ਖ਼ਬਰ ਵੀ ਪੜ੍ਹੋ : ਹਰੇਕ ਅਸਲਾ ਲਾਇਸੈਂਸ ਦੀ ਹੋਵੇਗੀ ਜਾਂਚ, ਸੁਧੀਰ ਸੂਰੀ ਕਤਲਕਾਂਡ ਮਗਰੋਂ ‘ਆਪ’ ਸਰਕਾਰ ਦਾ ਵੱਡਾ ਫ਼ੈਸਲਾ, ਪੜ੍ਹੋ Top 10