ਪਾਕਿਸਤਾਨ ''ਚ ਹਿੰਦੂ ਧਾਰਮਿਕ ਸਥਾਨਾਂ ਦੇ ਵਿਕਾਸ ਦੀ ਮੰਗ

01/21/2020 1:15:19 AM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਦੇ ਹਿੰਦੂਆਂ ਨੇ ਸਰਕਾਰ ਤੋਂ ਕਰਤਾਰਪੁਰ ਲਾਂਘੇ ਦੀ ਤਰਜ 'ਤੇ ਖੈਬਰ ਪਖਤੂਨਖਵਾ ਵਿਚ 200 ਤੋਂ ਜ਼ਿਆਦਾ ਧਾਰਮਿਕ ਸਥਾਨਾਂ ਨੂੰ ਵਿਕਸਿਤ ਕਰਨ ਲਈ ਕਿਹਾ ਹੈ, ਜਿਸ ਨਾਲ ਉਥੇ ਸੈਲਾਨੀਆਂ ਨੂੰ ਹੁੰਗਾਰਾ ਮਿਲੇਗਾ ਅਤੇ ਦੇਸ਼ ਦੀ ਬੀਮਾਰ ਅਰਥਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਵਿਚ ਮਦਦ ਮਿਲੇਗੀ। ਪਾਕਿਸਤਾਨ ਅਤੇ ਭਾਰਤ ਨੇ ਨਵੰਬਰ ਵਿਚ ਇਤਿਹਾਸਕ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ, ਜਿਸ ਦੇ ਰਾਹੀਂ ਭਾਰਤੀ ਸਿੱਖ ਤੀਰਥਯਾਤਰੀ ਬਿਨਾਂ ਵੀਜ਼ਾ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਜਾ ਸਕਦੇ ਹਨ। ਇਥੇ ਸਿੱਖ ਧਰਮ ਦੇ ਪ੍ਰਚਾਰਕ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਤਿਮ 18 ਸਾਲ ਬਿਤਾਏ ਸਨ।

ਪੇਸ਼ਾਵਰ ਦੇ ਹਿੰਦੂ ਭਾਈਚਾਰੇ ਦੇ ਨੇਤਾ ਹਾਰੂਨ ਸਰਾਬ ਦਿਆਲ ਨੇ ਐਤਵਾਰ ਨੂੰ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਹਾਂ ਪੱਖੀ ਪ੍ਰਭਾਵ ਨੂੰ ਦੇਖਦੇ ਹੋਏ ਸੂਬਾ ਅਤੇ ਫੈਡਰਲ ਸਰਕਾਰਾਂ ਨੂੰ ਖੈਬਰ ਪਖਤੂਨਖਵਾ ਵਿਚ ਹਿੰਦੂ ਧਾਰਮਿਕ ਸਥਾਨਾਂ ਦਾ ਵਿਕਾਸ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਧਾਰਮਿਕ ਸੈਰ-ਸਪਾਟਾ ਨੂੰ ਹੁੰਗਾਰਾ ਮਿਲੇਗਾ ਅਤੇ ਪਾਕਿਸਤਾਨ ਦੀ ਅਰਥਵਿਵਸਥਾ ਵਿਚ ਸੁਧਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਹਿੰਦੂ ਧਾਰਮਿਕ ਸੈਰ-ਸਪਾਟਾ ਨੂੰ ਹੁੰਗਾਰਾ ਮਿਲੇਗਾ ਅਤੇ ਪਾਕਿਸਤਾਨ ਦੀ ਅਰਥਵਿਵਸਥਾ ਵਿਚ ਸੁਧਾਰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਹਿੰਦੂ ਧਾਰਮਿਕ ਸਥਾਨਾਂ ਦੇ ਵਿਕਾਸ ਲਈ ਸਹਿਮਤ ਹੁੰਦੀ ਹੈ ਤਾਂ ਇਸ ਨਾਲ ਦੁਨੀਆ ਭਰ ਦੇ ਤੀਰਥਯਾਤਰੀ ਇਥੇ ਆਉਣਗੇ। ਦਿਆਲ ਨੇ ਦੱਸਿਆ ਕਿ ਖੈਬਰ ਪਖਤੂਨਖਵਾ ਦੇ ਸਵਾਲੀ ਜ਼ਿਲੇ ਵਿਚ 65 ਤੋਂ ਜ਼ਿਆਦਾ ਧਾਰਮਿਕ ਸਥਾਨਾਂ ਅਤੇ ਨੌਸ਼ੇਰਾ ਜ਼ਿਲੇ ਵਿਚ 154 ਸਥਾਨ ਹਨ।


Sunny Mehra

Content Editor

Related News