ਆਸਟ੍ਰੇਲੀਆ ''ਚ ਕਿਸਾਨ ਹਿਤੈਸ਼ੀ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਨੂੰ ਮੰਗ ਪੱਤਰ

Saturday, Feb 13, 2021 - 01:33 PM (IST)

ਆਸਟ੍ਰੇਲੀਆ ''ਚ ਕਿਸਾਨ ਹਿਤੈਸ਼ੀ ਜਥੇਬੰਦੀਆਂ ਵੱਲੋਂ ਭਾਰਤੀ ਕੌਂਸਲੇਟ ਨੂੰ ਮੰਗ ਪੱਤਰ

ਬ੍ਰਿਸਬੇਨ, (ਸੁਰਿੰਦਰਪਾਲ ਸਿੰਘ ਖੁਰਦ)- ਆਸਟ੍ਰੇਲੀਆ ਵਿਚ ਵੱਖ-ਵੱਖ ਜਥੇਬੰਦੀਆਂ ਦੇ ਸਮੂਹ ਵਲੋਂ 'ਸਪੋਰਟ ਫ਼ਾਰ ਇੰਡੀਅਨ ਫਾਰਮਰਜ਼ ਐਂਡ ਵਰਕਰਜ਼ ਐਸੋਸੀਏਸ਼ਨ' ਦੇ ਪ੍ਰਧਾਨ ਅਮਰਜੀਤ ਸਿੰਘ ਮਾਹਿਲ ਦੀ ਅਗਵਾਈ ਹੇਠ ਭਾਰਤੀ ਕਿਸਾਨ-ਮਜ਼ਦੂਰ ਅੰਦੋਲਨ ਦੇ ਹੱਕ ਵਿਚ ਬ੍ਰਿਸਬੇਨ ਸਥਿਤ ਭਾਰਤੀ ਕੌਂਸਲੇਟ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਕਿਸਾਨਾਂ ਦੇ ਹੱਕ ਦੀ ਰਾਖੀ ਹਿੱਤ ਇਕ ਮੰਗ ਪੱਤਰ ਸੌਂਪਿਆ ਗਿਆ ਹੈ। 

ਇਸ ਮੰਗ ਪੱਤਰ ਨੂੰ ਸਮੁੱਚੇ ਭਾਈਚਾਰਿਆਂ ਦੀ ਸਾਂਝੀ ਆਵਾਜ਼ ਦੱਸਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਤੁਰੰਤ ਪਹੁੰਚਦਾ ਕਰਨ ਦੀ ਅਪੀਲ ਕੀਤੀ ਗਈ। ਇਹ ਮੰਗ ਪੱਤਰ ਸਮੂਹ ਸੰਸਥਾਵਾਂ ਦੇ ਆਗੂਆਂ ਅਤੇ ਸਥਾਨਕ ਭਾਈਚਾਰੇ ਦੀ ਹਾਜ਼ਰੀ ‘ਚ ਭਾਰਤੀ ਕੌਂਸਲੇਟ ਨੂੰ ਸੌਂਪਿਆ ਗਿਆ । 

ਭਾਰਤ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਸ਼ਾਂਤਮਈ ਤਰੀਕੇ ਨਾਲ ਉਨ੍ਹਾਂ ਦੀ ਆਵਾਜ਼ ਨੂੰ ਬੁਲੰਦ ਕਰਨ ਵਾਲੀ ਮਜ਼ਦੂਰ ਅਧਿਕਾਰ ਸੰਗਠਨ ਦੀ ਆਗੂ ਨੌਦੀਪ ਕੌਰ ਅਤੇ ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।


author

Lalita Mam

Content Editor

Related News