ਹਾਰ ਗਏ ਟਰੰਪ ! ਹੁਣ ਨਹੀਂ ਕਰ ਸਕਣਗੇ ''ਮਨਮਰਜ਼ੀ'', ਅਮਰੀਕਾ ਦੇ ਦੋਵਾਂ ਸਦਨਾਂ ''ਚ ਡੈਮੋਕ੍ਰੇਟਸ ਦੀ ਧਮਾਕੇਦਾਰ ਜਿੱਤ
Wednesday, Nov 04, 2026 - 12:59 PM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਮਿਡਟਰਮ ਚੋਣਾਂ ਦੇ ਨਤੀਜਿਆਂ ਨੇ ਅਮਰੀਕੀ ਸਿਆਸਤ 'ਚ ਵੱਡਾ ਉਲਟਫੇਰ ਕਰ ਦਿੱਤਾ ਹੈ। ਸੈਨੇਟ ਤੋਂ ਬਾਅਦ ਡੈਮੋਕ੍ਰੇਟਿਕ ਪਾਰਟੀ ਨੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ (US House) 'ਚ ਵੀ ਜ਼ਬਰਦਸਤ ਜਿੱਤ ਹਾਸਲ ਕਰਕੇ ਅਮਰੀਕੀ ਸੰਸਦ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਇਹ ਫੈਸਲਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰਿਪਬਲਿਕਨ ਪ੍ਰਸ਼ਾਸਨ ਲਈ ਇੱਕ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
ਮੰਗਲਵਾਰ ਨੂੰ ਹੋਈ ਵੋਟਿੰਗ ਦੌਰਾਨ ਅਮਰੀਕੀ ਜਨਤਾ ਨੇ ਮਹਿੰਗਾਈ, ਇਰਾਨ ਨਾਲ ਚੱਲ ਰਹੀ ਜੰਗ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ 'ਤੇ ਭਾਰੀ ਗੁੱਸੇ ਦਾ ਇਜ਼ਹਾਰ ਕੀਤਾ। ਵੋਟਰਾਂ ਨੇ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਨੂੰ ਨਕਾਰਦਿਆਂ ਡੈਮੋਕ੍ਰੇਟਸ ਦੇ ਹੱਕ ਵਿੱਚ ਫੈਸਲਾ ਸੁਣਾਇਆ।
ਇਹ ਵੀ ਪੜ੍ਹੋ- ਅਮਰੀਕੀ ਮਿਡਟਰਮ ਚੋਣਾਂ 'ਚ ਭਾਰਤੀਆਂ ਦੀ ਬੱਲੇ-ਬੱਲੇ ! ਦਰਜ ਕੀਤੀ ਸ਼ਾਨਦਾਰ ਜਿੱਤ
ਡੈਮੋਕ੍ਰੇਟਿਕ ਉਮੀਦਵਾਰਾਂ ਨੇ ਟੈਕਸਾਸ ਤੋਂ ਲੈ ਕੇ ਆਈਓਵਾ ਅਤੇ ਨਿਊ ਹੈਂਪਸ਼ਾਇਰ ਤੱਕ ਰਿਪਬਲਿਕਨ ਪਾਰਟੀ ਦੇ ਗੜ੍ਹਾਂ 'ਚ ਆਪਣੀ ਜਿੱਤ ਦਾ ਝੰਡਾ ਗੱਡਿਆ ਹੈ। ਇਨ੍ਹਾਂ 'ਚ ਉਹ ਸੂਬੇ ਵੀ ਸ਼ਾਮਲ ਹਨ ਜਿੱਥੇ ਟਰੰਪ ਨੇ ਦੋ ਸਾਲ ਪਹਿਲਾਂ ਦੋਹਰੇ ਅੰਕਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ।
ਕਾਂਗਰਸ ਦੇ ਦੋਵਾਂ ਸਦਨਾਂ 'ਤੇ ਡੈਮੋਕ੍ਰੇਟਸ ਦਾ ਕਬਜ਼ਾ ਹੋਣ ਨਾਲ ਰਾਸ਼ਟਰਪਤੀ ਟਰੰਪ ਦੇ ਕਾਰਜਕਾਲ ਦੇ ਬਾਕੀ ਬਚੇ ਦੋ ਸਾਲਾਂ ਦੀ ਰਾਜਨੀਤਿਕ ਦਿਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ। ਇਹ ਜਿੱਤ ਟਰੰਪ ਦੇ ਪ੍ਰਸਤਾਵਿਤ ਬਿੱਲਾਂ, ਨਿਯੁਕਤੀਆਂ ਅਤੇ ਏਜੰਡਿਆਂ ਨੂੰ ਰੋਕਣ ਲਈ ਡੈਮੋਕ੍ਰੇਟਸ ਨੂੰ ਪੂਰੀ ਤਾਕਤ ਦੇਵੇਗੀ, ਜਿਸ ਮਗਰੋਂ ਟਰੰਪ ਲਈ ਆਪਣੀ ਮਰਜ਼ੀ ਨਾਲ ਫ਼ੈਸਲੇ ਲੈਣਾ ਤੇ ਨਿਯਮ ਬਣਾਉਣਾ ਬੇਹੱਦ ਮੁਸ਼ਕਲ ਹੋ ਜਾਵੇਗਾ।
ਇਹ ਵੀ ਪੜ੍ਹੋ- ਮਿਡਟਰਮ ਚੋਣਾਂ 'ਚ ਟਰੰਪ ਦੀ ਰਿਪਬਲੀਕਨ ਪਾਰਟੀ ਦੀ 'ਹਾਰ' ! ਜਨਤਾ ਦੇ ਫ਼ਤਵੇ ਨੂੰ ਕੀਤਾ ਕਬੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
