US Elections 2024: ਇਲੀਨੋਇਸ ਤੋਂ ਡੈਮੋਕ੍ਰੇਟਿਕ ਪਾਰਟੀ ਦੇ ਰਾਜਾ ਕ੍ਰਿਸ਼ਨਾਮੂਰਤੀ ਨੇ ਮੁੜ ਜਿੱਤੀ ਚੋਣ
Wednesday, Nov 06, 2024 - 10:17 AM (IST)
ਵਾਸ਼ਿੰਗਟਨ (ਏਜੰਸੀ): ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਰਾਜਾ ਕ੍ਰਿਸ਼ਨਾਮੂਰਤੀ ਇਕ ਵਾਰ ਫਿਰ ਇਲੀਨੋਇਸ ਤੋਂ ਜਿੱਤ ਗਏ ਹਨ। ਕ੍ਰਿਸ਼ਨਾਮੂਰਤੀ ਪਹਿਲੀ ਵਾਰ 2016 ਵਿੱਚ ਕਾਂਗਰਸ (ਅਮਰੀਕੀ ਸੰਸਦ) ਲਈ ਚੁਣੇ ਗਏ ਸਨ। ਉਹ ਚੀਨ ਦੀ ਕਮਿਊਨਿਸਟ ਪਾਰਟੀ 'ਤੇ ਪ੍ਰਤੀਨਿਧੀ ਸਭਾ ਦੀ ਚੋਣ ਕਮੇਟੀ ਦੇ ਸੀਨੀਅਰ ਡੈਮੋਕਰੇਟਿਕ ਮੈਂਬਰ ਹਨ।
ਇਹ ਵੀ ਪੜ੍ਹੋ: ਕੈਨੇਡਾ ਦੇ ਹਿੰਦੂ ਮੰਦਰਾਂ ’ਤੇ ਹੋ ਰਹੇ ਹਮਲਿਆਂ ਤੇ ਸਾਜ਼ਿਸ਼ਾਂ ਦਾ ਸਰਗਨਾ ਹੈ ਖਾਲਿਸਤਾਨੀ ਪੰਨੂ!
ਹਾਰਵਰਡ ਯੂਨੀਵਰਸਿਟੀ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਕ੍ਰਿਸ਼ਨਾਮੂਰਤੀ ਇੱਕ ਵਕੀਲ ਵੀ ਹਨ। ਇਲੀਨੋਇਸ ਦੇ 8ਵੇਂ ਕਾਂਗਰੇਸ਼ਨਲ ਡਿਸਟ੍ਰਿਕਟ ਵਿਚ ਸ਼ਿਕਾਗੋ ਦੇ ਉੱਤਰ-ਪੱਛਮੀ ਹਿੱਸੇ ਦੇ ਨਾਲ-ਨਾਲ ਕਈ ਪੱਛਮੀ ਅਤੇ ਉੱਤਰ-ਪੱਛਮੀ ਉਪਨਗਰ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: US Presidential Election: ਵੋਟਾਂ ਦੀ ਗਿਣਤੀ ਜਾਰੀ, ਕਮਲਾ ਹੈਰਿਸ ਤੋਂ ਅੱਗੇ ਨਿਕਲੇ ਡੋਨਾਲਡ ਟਰੰਪ
ਦੱਸ ਦੇਈਏ ਕਿ ਅਮਰੀਕਾ ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਨਤੀਜੇ ਹੌਲੀ-ਹੌਲੀ ਆ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹੁਣ ਤੱਕ 28 ਸੂਬਿਆਂ ਦੇ ਨਤੀਜਿਆਂ 'ਚ ਰਿਪਬਲਿਕਨ ਪਾਰਟੀ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 19 ਸੂਬਿਆਂ 'ਚ ਜਿੱਤ ਦਰਜ ਕੀਤੀ ਹੈ, ਜਦਕਿ ਡੈਮੋਕ੍ਰੇਟਿਕ ਪਾਰਟੀ ਦੀ ਕਮਲਾ ਹੈਰਿਸ ਨੇ 09 ਸੂਬਿਆਂ 'ਚ ਜਿੱਤ ਦਰਜ ਕੀਤੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਦੇ ਇਸ ਸ਼ਹਿਰ ਦੀ ਹਵਾ ਹੋਈ ਗੰਦਲੀ, 1900 ਤੱਕ ਪਹੁੰਚਿਆ AQI, ਭਾਰਤ ਸਿਰ ਮੜ੍ਹਿਆ ਦੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8