ਬਰਲਿਨ ’ਚ ਕੋਰੋਨਾ ਰੋਕਾਂ ਖ਼ਿਲਾਫ਼ ਪ੍ਰਦਰਸ਼ਨ

08/02/2021 11:58:30 PM

ਬਰਲਿਨ- ਜਰਮਨੀ ’ਚ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਸਰਕਾਰ ਦੇ ਕਦਮਾਂ ਤੋਂ ਨਾਰਾਜ਼ ਲੋਕਾਂ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ ’ਚ ਲਏ 49 ਸਾਲ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਬਰਲਿਨ ਪੁਲਸ ਨੇ ਇਹ ਜਾਣਕਾਰੀ ਦਿੱਤੀ ।
ਪੁਲਸ ਨੇ ਦੱਸਿਆ ਕਿ ਸੋਮਵਾਰ ਨੂੰ ਮਿੱਟੇ ਜ਼ਿਲੇ ’ਚ ਅਧਿਕਾਰੀ ਜਦੋਂ ਵਿਅਕਤੀ ਦੇ ਪਛਾਣ ਪੱਤਰ ਦੀ ਜਾਂਚ ਕਰ ਰਹੇ ਸਨ ਤਾਂ ਉਸਨੇ ਆਪਣੇ ਛਾਤੀ ’ਚ ਦਰਦ ਦੀ ਸ਼ਿਕਾਇਤ ਕੀਤੀ ਸੀ । ਪੁਲਸ ਨੇ ਦੱਸਿਆ ਕਿ ਅਧਿਕਾਰੀਆਂ ਨੇ ਐਂਬੂਲੈਂਸ ਆਉਣ ਤੱਕ ਉਕਤ ਵਿਅਕਤੀ ਨੂੰ ਮੁੱਢਲੀ ਸਹਾਇਤਾ ਦਿੱਤੀ ਸੀ ਅਤੇ ਉਸ ਨੂੰ ਹਸਪਤਾਲ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ। ਮੌਤ ਦੇ ਮਾਮਲੇ ’ਚ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਪੜ੍ਹੋ- ਟੋਕੀਓ ਓਲੰਪਿਕ : ਜੇਂਡਰ ਨੇ ਰੋਰੀ ਨੂੰ ਹਰਾ ਕੇ ਜਿੱਤਿਆ ਸੋਨ ਤਮਗਾ

ਪ੍ਰਦਰਸ਼ਨ ਕਰ ਰਹੇ ਕਰੀਬ 600 ਲੋਕਾਂ ਨੂੰ ਇਸ ਮਾਮਲੇ ’ਚ ਹਿਰਾਸਤ ’ਚ ਲਿਆ ਗਿਆ । ਸਥਾਨਕ ਅਧਿਕਾਰੀਆਂ ਨੇ ਹਫ਼ਤੇ ਦੇ ਅੰਤ ’ਚ ਵੱਖ-ਵੱਖ ਪ੍ਰਦਰਸ਼ਨਾਂ ’ਤੇ ਰੋਕ ਲਗਾ ਦਿੱਤੀ ਸੀ ਪਰ ਬਰਲਿਨ ’ਚ ਪ੍ਰਦਰਸ਼ਨਕਾਰੀਆਂ ਨੇ ਕੋਰੋਨਾ ਰੋਕਾਂ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਬਰਲਿਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਐਤਵਾਰ ਨੂੰ 2000 ਤੋਂ ਵੱਧ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ । ਵਿਭਾਗ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨਕਾਰੀ ਨੇ ਬਦਸਲੂਕੀ ਕੀਤੀ ਅਤੇ ਉਨ੍ਹਾਂ ਤੇ ਹਮਲਾ ਕੀਤਾ । ਬਰਲਿਨ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਘੇਰਾਬੰਦੀ ਤੋੜਣ ਤੋਂ ਸਾਡੇ ਸਹਿਯੋਗੀਆਂ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ। ਇਸ ਲਈ ਅਧਿਕਾਰੀਆਂ ਨੂੰ ਬਲ ਪ੍ਰਯੋਗ ਕਰਨਾ ਪਿਆ।

ਇਹ ਖ਼ਬਰ ਪੜ੍ਹੋ- ਘੋੜਸਵਾਰੀ : ਮਿਰਜ਼ਾ ਨੇ ਜੰਪਿੰਗ ਫਾਈਨਲ ਦੇ ਲਈ ਕੁਆਲੀਫਾਈ ਕੀਤਾ

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh