GB ''ਚ ਪਾਕਿ ਫ਼ੌਜ ਤੇ ਵੱਧਦੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ, POK ਨੂੰ ਭਾਰਤ ''ਚ ਮਿਲਾਉਣ ਦੀ ਮੰਗ
Monday, Jan 16, 2023 - 06:03 PM (IST)

ਇੰਟਰਨੈਸ਼ਨਲ ਡੈਸਕ— ਪਾਕਿਸਤਾਨ 'ਚ ਇਨ੍ਹੀਂ ਦਿਨੀਂ ਹਾਲਾਤ ਕਾਫ਼ੀ ਖ਼ਰਾਬ ਚੱਲ ਰਹੇ ਹਨ। ਲੋਕ ਭੁੱਖਮਰੀ ਅਤੇ ਗਰੀਬੀ ਨਾਲ ਜੂਝ ਰਹੇ ਹਨ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਦੇ ਉੱਤਰੀ ਖੇਤਰ ਗਿਲਗਿਤ ਬਾਲਟਿਸਤਾਨ (ਜੀਬੀ) ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਭਾਰਤ ਦੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਰਲੇਵੇਂ ਦੀ ਮੰਗ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਮਹਿੰਗਾਈ, ਬੇਰੁਜ਼ਗਾਰੀ ਤੋਂ ਪਰੇਸ਼ਾਨ ਇਸ ਇਲਾਕੇ ਦੇ ਲੋਕ ਪਾਕਿਸਤਾਨ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਤੋਂ ਤੰਗ ਆ ਕੇ ਹੁਣ ਭਾਰਤ ਨਾਲ ਹੱਥ ਮਿਲਾਉਣ ਦਾ ਵਿਰੋਧ ਕਰ ਰਹੇ ਹਨ।
ਲੋਕਾਂ ਦਾ ਕਹਿਣਾ ਹੈ ਕਿ ਦਹਾਕਿਆਂ ਤੋਂ ਪਾਕਿਸਤਾਨ ਦੀਆਂ ਸਰਕਾਰਾਂ ਨੇ ਉਨ੍ਹਾਂ ਨਾਲ ਵਿਤਕਰਾ ਕੀਤਾ ਹੈ ਅਤੇ ਉਨ੍ਹਾਂ ਦੇ ਖੇਤਰ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇ. ਕੇ. ਐੱਸ. ਐੱਲ. ਐੱਫ਼) ਦੇ ਬੈਨਰ ਹੇਠ ਸੈਂਕੜੇ ਲੋਕਾਂ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਪਾਕਿਸਤਾਨ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਿਖੇ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਏ ਨਵਜੋਤ ਕੌਰ ਸਿੱਧੂ ਤੇ ਅੰਮ੍ਰਿਤਾ ਵੜਿੰਗ, ਵੇਖੋ ਤਸਵੀਰਾਂ
ਜਨ ਸਭਾ ਨੂੰ ਸੰਬੋਧਨ ਕਰਦਿਆਂ ਜੇ. ਕੇ. ਐੱਸ. ਐੱਲ. ਐੱਫ਼ ਦੇ ਸ਼ਾਹਜ਼ੇਬ ਖਾਨ ਨੇ ਕਿਹਾ ਕਿ ਹੁਣ ਵੇਖਣ ਦਾ ਸਮਾਂ ਆ ਗਿਆ ਹੈ ਕਿ ਫ਼ੌਜ ਦੀ ਵਰਦੀ ਵਿੱਚ ਜ਼ਿਆਦਾ ਤਾਕਤ ਹੈ ਜਾਂ ਵਿਦਿਆਰਥੀਆਂ ਦੀ ਵਰਦੀ ਵਿੱਚ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਲੋਕਾਂ ਦੀਆਂ ਮੰਗਾਂ ਨਾ ਪੂਰੀਆਂ ਹੋਣ ’ਤੇ ਸਰਕਾਰ ਖ਼ਿਲਾਫ਼ ਚੱਕਾ ਜਾਮ ਕਰਨ ਦਾ ਐਲਾਨ ਵੀ ਕੀਤਾ। ਤੁਹਾਨੂੰ ਦੱਸ ਦੇਈਏ ਕਿ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ ਆਜ਼ਾਦ ਕਸ਼ਮੀਰ ਲਈ ਮੁਹਿੰਮ ਦੀ ਅਗਵਾਈ ਕਰਨ ਵਾਲਾ ਵੱਖਵਾਦੀ ਸੰਗਠਨ ਹੈ।
ਇਹ ਵੀ ਪੜ੍ਹੋ : ਰਾਜਾ ਵੜਿੰਗ ਦਾ ਵੱਡਾ ਬਿਆਨ, ਭਾਜਪਾ ਤੇ ਆਰ. ਐੱਸ. ਐੱਸ. ਪੰਜਾਬ ਨੂੰ ਕਰ ਰਹੀ ਵੰਡਣ ਦੀ ਕੋਸ਼ਿਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ