ਪਿਛਲੇ 24 ਘੰਟਿਆਂ ''ਚ ਡੇਂਗੂ ਦੇ 983 ਨਵੇਂ ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਦੀ ਮੌਤ

Tuesday, Oct 28, 2025 - 01:54 PM (IST)

ਪਿਛਲੇ 24 ਘੰਟਿਆਂ ''ਚ ਡੇਂਗੂ ਦੇ 983 ਨਵੇਂ ਮਾਮਲੇ ਆਏ ਸਾਹਮਣੇ, 6 ਹੋਰ ਮਰੀਜ਼ਾਂ ਦੀ ਮੌਤ

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ 'ਚ ਪਿਛਲੇ 24 ਘੰਟਿਆਂ 'ਚ ਡੇਂਗੂ ਦ 983 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6  ਹੋਰ ਲੋਕਾਂ ਦੀ ਮੌਤ ਹੋਈ ਹੈ। ਦੇਸ਼ ਭਰ ਦੇ ਵੱਖ-ਵੱਖ ਹਸਪਤਾਲਾਂ 'ਚ ਲਗਭਗ 2,800 ਡੇਂਗੂ ਦੇ ਮਰੀਜ਼ ਇਲਾਜ ਕਰਵਾ ਰਹੇ ਹਨ। ਇਸ ਸਾਲ ਹੁਣ ਤੱਕ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ 66,423 ਅਤੇ ਮ੍ਰਿਤਕਾਂ ਦੀ ਗਿਣਤੀ 269 ਤੱਕ ਪਹੁੰਚ ਗਈ ਹੈ।

ਸਿਹਤ ਮੰਤਰਾਲਾ ਦੇ ਅਧੀਨ ਆਉਣ ਵਾਲੇ ਸਿਹਤ ਸੇਵਾ ਡਾਇਰੈਕਟੋਰੇਟ ਜਨਰਲ (ਡੀਜੀਐੱਚਐੱਸ) ਨੇ ਇਹ ਜਾਣਕਾਰੀ ਦਿੱਤੀ ਹੈ। ਡੀਜੀਐੱਚਐੱਸ ਦੇ ਅੰਕੜਿਆਂ ਅਨੁਸਾਰ ਅਕਤੂਬਰ 'ਚ ਹੁਣ ਤੱਕ ਡੇਂਗੂ ਦੇ 19,081 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਇਸ ਤੋਂ ਪਹਿਲਾਂ ਸਤੰਬਰ 'ਚ 15,866 ਮਾਮਲੇ ਦਰਜ ਕੀਤੇ ਗਏ ਸਨ। ਡੇਂਗੂ ਦੇ ਮੱਛਰਾਂ ਦੇ ਕੱਟਣ ਨਾਲ ਅਕਤੂਬਰ 'ਚ ਹੁਣ ਤੱਕ 71 ਮਰੀਜ਼ਾਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ ਸਤੰਬਰ 'ਚ ਡੇਂਗੂ ਨਾਲ 79 ਲੋਕਾਂ ਦੀ ਮੌਤ ਹੋਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News