ਅਮਰੀਕਾ ਵਾਂਗ ਇਹ ਦੇਸ਼ ਵੀ ਗੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਕਰੇਗਾ ਡਿਪੋਰਟ
Sunday, May 18, 2025 - 10:26 AM (IST)

ਢਾਕਾ- ਬੰਗਲਾਦੇਸ਼ ਵੀ ਅਮਰੀਕਾ ਦੀ ਰਾਹ 'ਤੇ ਹੈ। ਬੰਗਲਾਦੇਸ਼ ਦੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਮੁਹੰਮਦ ਜਹਾਂਗੀਰ ਆਲਮ ਚੌਧਰੀ ਨੇ ਕਿਹਾ ਹੈ ਕਿ ਦੇਸ਼ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਉਚਿਤ ਕੂਟਨੀਤਕ ਮਾਧਿਅਮਾਂ ਰਾਹੀਂ ਵਾਪਸ ਭੇਜਿਆ ਜਾਵੇਗਾ। ਸਮਾਚਾਰ ਏਜੰਸੀ ਬੰਗਲਾਦੇਸ਼ ਸੰਵਾਦ ਸੰਸਥਾ (ਬੀ.ਐਸ.ਐਸ) ਚੌਧਰੀ ਨੇ ਸਤਖੀਰਾ ਵਿਖੇ ਤੀਜੀ ਅਸਥਾਈ ਸਰਹੱਦੀ ਚੌਕੀ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਟਿੱਪਣੀਆਂ ਕੀਤੀਆਂ। ਢਾਕਾ ਟ੍ਰਿਬਿਊਨ ਅਖਬਾਰ ਮੁਤਾਬਕ ਜਹਾਂਗੀਰ ਆਲਮ ਚੌਧਰੀ ਨੇ ਕਿਹਾ ਕਿ ਬੰਗਲਾਦੇਸ਼ ਕੂਟਨੀਤੀ ਰਾਹੀਂ ਮੁੱਦਿਆਂ ਨੂੰ ਸੁਲਝਾਉਣ 'ਚ ਵਿਸ਼ਵਾਸ ਰੱਖਦਾ ਹੈ।
ਪੜ੍ਹੋ ਇਹ ਅਹਿਮ ਖ਼ਬਰ-Trump ਦੇ 'ਬਿਗ ਬੌਸ' ਜ਼ਰੀਏ ਮਿਲੇਗੀ ਅਮਰੀਕੀ ਨਾਗਰਿਕਤਾ!
ਉਨ੍ਹਾਂ ਕਿਹਾ, 'ਬੰਗਲਾਦੇਸ਼ ਨੇ ਹਮੇਸ਼ਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਪ੍ਰੋਟੋਕੋਲ ਦਾ ਪਾਲਣ ਕੀਤਾ ਹੈ।' ਮੁਹੰਮਦ ਜਹਾਂਗੀਰ ਆਲਮ ਚੌਧਰੀ ਨੇ ਕਿਹਾ, 'ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ 'ਚ ਭਾਰਤ ਨੂੰ ਪਹਿਲਾਂ ਹੀ ਪੱਤਰ ਲਿਖਿਆ ਹੈ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਤੌਹੀਦ ਹੁਸੈਨ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਰੋਹਿੰਗਿਆ ਮਾਮਲਿਆਂ ਦੇ ਮੁੱਖ ਸਲਾਹਕਾਰ ਦੇ ਉੱਚ ਪ੍ਰਤੀਨਿਧੀ ਖਲੀਲੁਰ ਰਹਿਮਾਨ ਇਸ ਮੁੱਦੇ 'ਤੇ ਕੂਟਨੀਤਕ ਗੱਲਬਾਤ ਨੂੰ ਕਾਇਮ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਸੂਚਿਤ ਕੀਤਾ ਗਿਆ ਹੈ ਕਿ ਜੇਕਰ ਕੋਈ ਬੰਗਲਾਦੇਸ਼ੀ ਨਾਗਰਿਕ ਭਾਰਤ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਿਹਾ ਹੈ ਤਾਂ ਉਸ ਨੂੰ ਉਚਿਤ ਚੈਨਲ ਰਾਹੀਂ ਵਾਪਸ ਭੇਜਿਆ ਜਾਵੇ।
ਪੜ੍ਹੋ ਇਹ ਅਹਿਮ ਖ਼ਬਰ-ਉਮੀਦ ਦੀ ਕਿਰਨ, ਪਹਿਲੀ ਵਾਰ ਜੈਨੇਟਿਕ ਬੀਮਾਰੀ ਨਾਲ ਪੀੜਤ ਨਵਜੰਮੇ ਬੱਚੇ ਦਾ ਸਫਲ ਇਲਾਜ
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੇਕਰ ਕੋਈ ਭਾਰਤੀ ਨਾਗਰਿਕ ਬੰਗਲਾਦੇਸ਼ ਵਿੱਚ ਬਿਨਾਂ ਇਜਾਜ਼ਤ ਦੇ ਰਹਿੰਦਾ ਪਾਇਆ ਜਾਂਦਾ ਹੈ, ਤਾਂ ਉਸਨੂੰ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵਾਪਸ ਭੇਜ ਦਿੱਤਾ ਜਾਵੇਗਾ। ਚੌਧਰੀ ਨੇ ਕਿਹਾ,'ਅਸੀਂ ਭਾਰਤੀ ਪੱਖ ਨੂੰ ਬੇਨਤੀ ਕੀਤੀ ਹੈ ਕਿ ਉਹ ਘੁਸਪੈਠ ਨਾ ਕਰੇ ਪਰ ਰਸਮੀ ਵਾਪਸੀ ਪ੍ਰਕਿਰਿਆਵਾਂ ਦੀ ਪਾਲਣਾ ਕਰੇ।' ਤੁਹਾਨੂੰ ਦੱਸ ਦੇਈਏ ਕਿ ਬੰਗਲਾਦੇਸ਼ ਦੇ ਗ੍ਰਹਿ ਮਾਮਲਿਆਂ ਦੇ ਸਲਾਹਕਾਰ ਦਾ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਭਾਰਤ ਭਾਰਤ ਵਿੱਚ ਰਹਿ ਰਹੇ ਗੈਰ-ਕਾਨੂੰਨੀ ਬੰਗਲਾਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।