ਡਿਪੋਰਟ ਕੀਤੇ ਲੋਕਾਂ ਦਾ ਸੜਕ ਵਿਚਾਲੇ ਪਲਟ ਗਿਆ ਟਰੱਕ ! 18 ਲੋਕਾਂ ਦੀ ਮੌਤ, ਬਾਗਲਾਨ ''ਚ ਛਾਇਆ ਮਾਤਮ

Sunday, May 31, 2026 - 09:49 AM (IST)

ਡਿਪੋਰਟ ਕੀਤੇ ਲੋਕਾਂ ਦਾ ਸੜਕ ਵਿਚਾਲੇ ਪਲਟ ਗਿਆ ਟਰੱਕ ! 18 ਲੋਕਾਂ ਦੀ ਮੌਤ, ਬਾਗਲਾਨ ''ਚ ਛਾਇਆ ਮਾਤਮ

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਆਪਣੇ ਵਤਨ ਅਫ਼ਗਾਨਿਸਤਾਨ ਪਰਤ ਰਹੇ ਅਫ਼ਗਾਨ ਸ਼ਰਨਾਰਥੀਆਂ ਨਾਲ ਭਰਿਆ ਇੱਕ ਟਰੱਕ ਹਾਈਵੇਅ 'ਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਉੱਤਰੀ ਅਫ਼ਗਾਨਿਸਤਾਨ ਦੇ ਬਾਗਲਾਨ ਸੂਬੇ 'ਚ ਵਾਪਰੇ ਇਸ ਭਿਆਨਕ ਹਾਦਸੇ 'ਚ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 35 ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਔਰਤਾਂ ਅਤੇ ਮਾਸੂਮ ਬੱਚੇ ਵੀ ਸ਼ਾਮਲ ਹਨ।

ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ, ਇਹ ਸ਼ਰਨਾਰਥੀ ਪਾਕਿਸਤਾਨ ਤੋਂ ਡਿਪੋਰਟ ਕੀਤੇ ਜਾਣ ਮਗਰੋਂ ਆਪਣੇ ਪਰਿਵਾਰਾਂ ਸਮੇਤ ਪਰਤ ਰਹੇ ਸੀ। ਟਰੱਕ 'ਚ ਉਨ੍ਹਾਂ ਦੇ ਘਰ ਦਾ ਸਾਰਾ ਸਾਮਾਨ ਲੱਦਿਆ ਹੋਇਆ ਸੀ ਅਤੇ ਲੋਕ ਉਸ ਸਾਮਾਨ ਦੇ ਉੱਪਰ ਹੀ ਬੈਠੇ ਹੋਏ ਸਨ। ਬਾਗਲਾਨ ਸੂਬੇ ਦੇ ਖ਼ਾਨਜਾਨ ਜ਼ਿਲ੍ਹੇ ਵਿੱਚ ਮੇਨ ਹਾਈਵੇਅ 'ਤੇ ਲੰਘਦੇ ਸਮੇਂ, ਤੇਜ਼ ਰਫ਼ਤਾਰ ਕਾਰਨ ਟਰੱਕ ਬੇਕਾਬੂ ਹੋ ਕੇ ਪਲਟ ਗਿਆ ਅਤੇ ਸਵਾਰੀਆਂ ਭਾਰੀ ਸਾਮਾਨ ਦੇ ਹੇਠਾਂ ਦੱਬ ਗਈਆਂ।

ਇਹ ਵੀ ਪੜ੍ਹੋ- ਬਚ ਗਿਆ 'ਟਰੰਪ' ! ਕੁਰਬਾਨੀ ਹੋਈ Cancel, ਹੁਣ ਸਰਕਾਰ ਕਰੇਗੀ ਸਾਂਭ-ਸੰਭਾਲ

ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਦੇਸ਼ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੱਖਾਂ ਅਫ਼ਗਾਨ ਸ਼ਰਨਾਰਥੀਆਂ ਨੂੰ ਬਾਹਰ ਕੱਢਣ ਲਈ ਚਲਾਈ ਜਾ ਰਹੀ ਸਖ਼ਤ ਮੁਹਿੰਮ ਕਾਰਨ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਅਫ਼ਗਾਨੀ ਨਾਗਰਿਕ ਟਰੱਕਾਂ ਅਤੇ ਹੋਰ ਸਾਧਨਾਂ ਰਾਹੀਂ ਵਾਪਸ ਅਫ਼ਗਾਨਿਸਤਾਨ ਆ ਰਹੇ ਹਨ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਅਤੇ ਤਾਲਿਬਾਨ ਪ੍ਰਸ਼ਾਸਨ ਦੀਆਂ ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਡਾਕਟਰਾਂ ਮੁਤਾਬਕ ਕਈ ਜ਼ਖ਼ਮੀਆਂ ਦੀ ਹਾਲਤ ਬਹੁਤ ਨਾਜ਼ੁਕ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਹੋਰ ਵਧਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ- ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News