ਸੁੰਨੀ ਓਲੇਮਾ ਕੌਂਸਲ ਪਾਕਿਸਤਾਨ ਦੇ ਡਿਪਟੀ ਜਨਰਲ ਸਕੱਤਰ ਦੀ ਗੋਲੀਆਂ ਮਾਰ ਕੇ ਕਤਲ

Sunday, Jan 07, 2024 - 04:29 PM (IST)

ਸੁੰਨੀ ਓਲੇਮਾ ਕੌਂਸਲ ਪਾਕਿਸਤਾਨ ਦੇ ਡਿਪਟੀ ਜਨਰਲ ਸਕੱਤਰ ਦੀ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ (ਵਿਨੋਦ) : ਸੁੰਨੀ ਓਲੇਮਾ ਕੌਂਸਲ ਪਾਕਿਸਤਾਨ ਦੇ ਡਿਪਟੀ ਜਨਰਲ ਸਕੱਤਰ ਮੌਲਾਨਾ ਮਸੂਦੁਰ ਰਹਿਮਾਨ ਉਸਮਾਨੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ  ਗਿਆ, ਜਦਕਿ ਉਨ੍ਹਾਂ ਦਾ ਡਰਾਈਵਰ ਹਮਲੇ ਵਿਚ ਜ਼ਖ਼ਮੀ ਹੋ ਗਿਆ।ਸਰਹੱਦ ਪਾਰਲੇ ਸੂਤਰਾਂ ਮੁਤਾਬਕ ਮੌਲਾਨਾ ਉਸਮਾਨੀ ਆਪਣੀ ਕਾਰ ’ਚ ਰਾਵਲਪਿੰਡੀ ਤੋਂ ਘਰ ਪਰਤ ਰਹੇ ਸਨ, ਉਦੋਂ ਮੋਟਰਸਾਈਕਲ ਸਵਾਰ 2 ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੀ ਗੱਡੀ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਮੌਲਾਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਕਾਰ ਚਾਲਕ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ : ਸਿਹਤ ਵਿਭਾਗ ਨੇ ਗੈਰ-ਕਾਨੂੰਨੀ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਪਰਦਾਫਾਸ਼, 50 ਨੌਜਵਾਨਾਂ ਨੂੰ ਛੁਡਾਇਆ

ਸੂਚਨਾ ਮਿਲਣ ’ਤੇ ਪੁਲਸ ਅਤੇ ਵੱਡੀ ਗਿਣਤੀ ’ਚ ਸੁੰਨੀ ਓਲੇਮਾ ਕੌਂਸਲ ਪਾਕਿਸਤਾਨ ਦੇ ਵਰਕਰ ਅਤੇ ਸਥਾਨਕ ਆਗੂ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ, ਜਿਸ ਕਾਰਨ ਇਲਾਕੇ ਅਤੇ ਆਲੇ-ਦੁਆਲੇ ਟ੍ਰੈਫ਼ਿਕ ਜਾਮ ਹੋ ਗਿਆ। ਮ੍ਰਿਤਕ ਅਤੇ ਜ਼ਖ਼ਮੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਮੌਲਾਨਾ ਉਸਮਾਨੀ ਦੀ ਮੌਤ ਦੀ ਪੁਸ਼ਟੀ ਕੀਤੀ, ਜਦਕਿ ਉਸ ਦੇ ਡਰਾਈਵਰ ਦੀ ਪਛਾਣ ਅਸਦ ਅਲੀ ਵਜੋਂ ਹੋਈ।

ਇਹ ਵੀ ਪੜ੍ਹੋ : ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News