ਨੇਪਾਲ ਅਤੇ ਚੀਨ ਦੇ ਉਪ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ''ਤੇ ਚਰਚਾ ਕੀਤੀ

Friday, Sep 27, 2024 - 12:27 PM (IST)

ਕਾਠਮਾਂਡੂ - ਨੇਪਾਲ ਦੇ ਉਪ ਪ੍ਰਧਾਨ ਮੰਤਰੀ ਬਿਸ਼ਨੂ ਪ੍ਰਸਾਦ ਪੌਡੇਲ ਅਤੇ ਚੀਨ ਦੇ ਉਪ ਪ੍ਰਧਾਨ ਮੰਤਰੀ ਡਿੰਗ ਜ਼ਿਊਜ਼ਿਆਂਗ ਵਿਚਕਾਰ ਹੋਈ ਮੀਟਿੰਗ ’ਚ ਪ੍ਰੋਜੈਕਟਾਂ ਨੂੰ ਸਮਾਬੱਧ ਲਾਗੂ ਕਰਨ ਸਮੇਤ ਦੁਵੱਲੇ ਸਬੰਧਾਂ ਦੇ ਸਮੁੱਚੇ ਦੌਰ 'ਤੇ ਚਰਚਾ ਕੀਤੀ ਗਈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੇਪਾਲ ਦੇ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਪੌਡੇਲ ਅਤੇ ਚੀਨ ਦੇ ਉਪ ਪ੍ਰਧਾਨ ਮੰਤਰੀ ਡਿੰਗ ਜ਼ਿਊਜ਼ਿਆਂਗ ਨੇ ਦੋਹਾਂ ਦੇਸ਼ਾਂ ਵਿਚਾਲੇ ਹੋਏ ਸਮਝੌਤਿਆਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਸਾਂਝੇ ਤੌਰ 'ਤੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਦੋਵਾਂ ਦੇਸ਼ਾਂ ਦਰਮਿਆਨ ਸ਼ਾਨਦਾਰ ਦੁਵੱਲੇ ਸਬੰਧਾਂ ਦੀ ਸ਼ਲਾਘਾ ਕਰਦੇ ਹੋਏ, ਡਿੰਗ ਨੇ ਆਪਸੀ ਲਾਭ ਲਈ ਨੇਪਾਲ ਅਤੇ ਚੀਨ ਦਰਮਿਆਨ ਵਿਹਾਰਕ ਸਹਿਯੋਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਪੜ੍ਹੋ ਇਹ ਅਹਿਮ ਖ਼ਬਰ-MPox ਦੇ ਕੇਸਾਂ ’ਚ ਗਿਣਤੀ ’ਚ ਹੋਇਆ ਵਾਧਾ

ਬਿਆਨ ’ਚ ਕਿਹਾ ਗਿਆ ਹੈ ਕਿ ਚੀਨ ਦੇ ਉਪ ਪ੍ਰਧਾਨ ਮੰਤਰੀ ਨੇ ਵੀ ਸਮਝੌਤਿਆਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਪ੍ਰਸਤਾਵ ਦਾ ਹਾਂ-ਪੱਖੀ ਹੁੰਗਾਰਾ ਦਿੱਤਾ। ਬਿਆਨ 'ਚ ਕਿਹਾ ਗਿਆ ਹੈ ਕਿ ਦੋਵੇਂ ਨੇਤਾ 'ਟਰਾਂਸ-ਹਿਮਾਲੀਅਨ ਮਲਟੀ-ਡਾਇਮੇਨਸ਼ਨਲ ਕਨੈਕਟੀਵਿਟੀ ਨੈੱਟਵਰਕ' ਦੇ ਤਹਿਤ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਅਤੇ ਬੁਨਿਆਦੀ ਢਾਂਚੇ, ਸੈਰ-ਸਪਾਟਾ, ਸਿੱਖਿਆ, ਸੱਭਿਆਚਾਰਕ ਅਦਾਨ-ਪ੍ਰਦਾਨ ਅਤੇ ਲੋਕਾਂ-ਦਰ-ਲੋਕ ਸਬੰਧਾਂ ਸਮੇਤ ਵੱਖ-ਵੱਖ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਵੀ ਸਹਿਮਤ ਹੋਏ।ਇਸ ਤੋਂ ਪਹਿਲਾਂ ਪੌਡੇਲ ਨੇ ਨੇਪਾਲ-ਚੀਨ ਵਿਕਾਸ ਸਹਿਯੋਗ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕਰਨ ਲਈ ਚਾਈਨਾ ਇੰਟਰਨੈਸ਼ਨਲ ਡਿਵੈਲਪਮੈਂਟ ਕੋਆਪਰੇਸ਼ਨ ਏਜੰਸੀ ਦੇ ਚੇਅਰਮੈਨ ਲੁਓ ਝਾਓਹੁਈ ਨਾਲ ਮੁਲਾਕਾਤ ਕੀਤੀ। ਪੌਡੇਲ ਛੇ ਦਿਨਾਂ ਦੇ ਦੌਰੇ 'ਤੇ ਚੀਨ ਗਏ ਹਨ ਅਤੇ ਸ਼ਨੀਵਾਰ ਨੂੰ ਕਾਠਮੰਡੂ ਪਰਤਣਗੇ।

ਪੜ੍ਹੋ ਇਹ ਅਹਿਮ ਖ਼ਬਰ-ਲਿਬਨਾਨ ’ਚ ਦਹਿਸ਼ਤ : ਮੋਬਾਇਲ ਫਟ ਨਾ ਜਾਵੇ, ਇਸ ਡਰ ਤੋਂ ਬੈਟਰੀ ਕੱਢ ਰਹੇ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


Sunaina

Content Editor

Related News