ਲਾਕਡਾਊਨ ''ਚ ਪਾਰਟੀਆਂ ਦੇ ਆਯੋਜਨ ਲਈ ਜਾਨਸਨ ਦੇ ਮੁਆਫ਼ੀ ਮੰਗਣ ਦੇ ਬਾਵਜੂਦ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ

Tuesday, Feb 01, 2022 - 07:56 PM (IST)

ਲਾਕਡਾਊਨ ''ਚ ਪਾਰਟੀਆਂ ਦੇ ਆਯੋਜਨ ਲਈ ਜਾਨਸਨ ਦੇ ਮੁਆਫ਼ੀ ਮੰਗਣ ਦੇ ਬਾਵਜੂਦ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ

ਲੰਡਨ-ਬ੍ਰਿਟੇਨ 'ਚ ਕੋਰੋਨਾ ਵਾਇਰਸ ਮਹਾਮਾਰੀ ਨੂੰ ਕੰਟਰੋਲ ਕਰਨ ਲਈ ਲਾਏ ਗਏ ਲਾਕਡਾਊਨ ਦੌਰਾਨ ਪਾਰਟੀਆਂ ਦੇ ਆਯੋਜਨ ਲਈ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਬੇਸ਼ਕ ਮੁਆਫ਼ੀ ਮੰਗ ਲਈ ਹੈ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਅਜੇ ਖ਼ਤਮ ਨਹੀਂ ਹੋਈਆਂ ਹਨ। ਲਾਕਡਾਊਨ ਦੌਰਾਨ ਪ੍ਰਧਾਨ ਮੰਤਰੀ ਜਾਨਸਨ ਅਤੇ ਡਾਊਨਿੰਗ ਸਟ੍ਰੀਟ ਦੇ ਕਰਮਚਾਰੀਆਂ ਵੱਲੋਂ ਆਯੋਜਿਤ ਕੀਤੀਆਂ ਗਈਆਂ ਪਾਰਟੀਆਂ ਨਾਲ ਸਬੰਧਿਤ ਇਕ ਜਾਂਚ 'ਚ ਕਿਹਾ ਗਿਆ ਹੈ ਕਿ ਇਹ ਨਿਯਮਾਂ ਦੀ 'ਘੋਰ ਉਲੰਘਣਾ' ਸਨ।

ਇਹ ਵੀ ਪੜ੍ਹੋ : ਮੂਲ ਵੇਰੀਐਂਟ ਤੋਂ ਜ਼ਿਆਦਾ ਤੇਜ਼ੀ ਨਾਲ ਫੈਲਦੈ ਓਮੀਕ੍ਰੋਨ ਦੇ ਉਪ ਵੇਰੀਐਂਟ : ਖੋਜ

ਸੀਨੀਅਰ ਲੋਕਸੇਵਕ ਸੂ ਗ੍ਰੇ ਨੇ ਆਪਣੀ ਰਿਪੋਰਟ 'ਚ ਸਿੱਟਾ ਕੱਢਿਆ ਕਿ ਸਰਕਾਰ 'ਚ ਅਗਵਾਈ ਅਤੇ ਫੈਸਲੇ ਦੀਆਂ ਅਸਫਲਤਾਵਾਂ ਸਨ ਅਤੇ ਕੁਝ ਚੀਜ਼ਾਂ ਨੂੰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਸੀ। ਜਾਨਸਨ ਨੇ ਸੋਮਵਾਰ ਰਾਤ ਨੂੰ ਕੰਜ਼ਵੇਟਿਵ ਪਾਰਟੀ ਦੇ ਮੈਂਬਰਾਂ ਨੂੰ ਸੰਬੋਧਿਤ ਕੀਤਾ। ਜਾਨਸਨ ਨੇ ਕਿਹਾ ਕਿ ਉਨ੍ਹਾਂ ਨੇ ਆਲੋਚਨਾਵਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਉਹ ਮਾਮਲੇ ਦੇ ਮੱਦੇਨਜ਼ਰ ਸਰਕਾਰ ਚਲਾਉਣ ਦੇ ਤਰੀਕੇ ਨਾਲ ਬਦਲਾਅ ਲਿਆਉਣਗੇ।

ਇਹ ਵੀ ਪੜ੍ਹੋ : ਓਮੀਕ੍ਰੋਨ ਦੇ ਉਪ ਵੇਰੀਐਂਟ ਬੀ.ਏ.2 ਮੂਲ ਰੂਪ 'ਤੇ ਹੋ ਰਿਹਾ ਹਾਵੀ : ਬ੍ਰਿਟੇਨ ਦਾ ਅਧਿਐਨ

ਉਨ੍ਹਾਂ ਨੇ ਸੰਸਦ 'ਚ ਸੰਸਦ ਮੈਂਬਰਾਂ ਨੂੰ ਕਿਹਾ ਕਿ ਮੈਨੂੰ ਉਮੀਦ ਹੈ ਕਿ ਮੈਂ ਇਸ ਨੂੰ ਠੀਕ ਕਰ ਦੇਵਾਂਗਾ। ਉਪ ਪ੍ਰਧਾਨ ਮੰਤਰੀ ਡਾਮਿਨਿਕ ਰਾਬ ਨੇ ਮੰਗਲਵਾਰ ਨੂੰ ਜਾਨਸਨ ਦਾ ਬਚਾਅ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੇ ਹਰ ਸਮੇਂ ਉਨ੍ਹਾਂ ਦੀ ਸਲਾਹ 'ਤੇ ਬਿਹਤਰ ਢੰਗ ਨਾਲ ਕੰਮ ਕੀਤਾ। ਪੁਲਸ ਵੱਲੋਂ ਜਿਨ੍ਹਾਂ ਪ੍ਰੋਗਰਾਮਾਂ ਦੇ ਬਾਰੇ 'ਚ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ 'ਚ ਜਾਨਸਨ ਲਈ ਜੂਨ 2020 ਦੀ ਜਨਮ ਦਿਨ ਪਾਰਟੀ ਅਤੇ ਅਪ੍ਰੈਲ 2020 'ਚ ਪ੍ਰਿੰਸ ਫਿਲਿਪ ਦੇ ਅੰਤਿਮ ਸੰਸਕਾਰ ਤੋਂ ਪਹਿਲੀ ਸ਼ਾਮ 'ਤੇ ਆਯੋਜਿਤ ਦੋ ਇੱਕਠ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ : ਬ੍ਰਿਟਿਸ਼ PM ਜਾਨਸਨ ਨੂੰ 'ਪਾਰਟੀਗੇਟ' ਮਾਮਲੇ ਦੀ ਸੰਪਾਦਿਤ ਰਿਪੋਰਟ ਮਿਲਣ ਦੀ ਉਮੀਦ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News