ਸੜਕਾਂ ''ਤੇ ਉਤਰੇ ਹਜ਼ਾਰਾਂ ਲੋਕ, ਕਈ ਥਾਈਂ ਲਾਈ ਅੱਗ! ਗੁਆਂਢੀ ਦੇਸ਼ ''ਚ ਵਿਗੜੇ ਹਾਲਾਤ

Saturday, Mar 28, 2026 - 04:56 PM (IST)

ਸੜਕਾਂ ''ਤੇ ਉਤਰੇ ਹਜ਼ਾਰਾਂ ਲੋਕ, ਕਈ ਥਾਈਂ ਲਾਈ ਅੱਗ! ਗੁਆਂਢੀ ਦੇਸ਼ ''ਚ ਵਿਗੜੇ ਹਾਲਾਤ

ਇੰਟਰਨੈਸ਼ਨਲ ਡੈਸਕ:  ਨੇਪਾਲ ਵਿੱਚ ਸਿਆਸੀ ਹਾਲਾਤ ਇੱਕ ਵਾਰ ਫਿਰ ਗੰਭੀਰ ਹੁੰਦੇ ਨਜ਼ਰ ਆ ਰਹੇ ਹਨ। ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਸ਼ਨੀਵਾਰ ਤੜਕੇ ਉਨ੍ਹਾਂ ਦੇ ਗੁੰਡੂ ਸਥਿਤ ਨਿਵਾਸ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਗ੍ਰਿਫ਼ਤਾਰੀ ਸਵੇਰੇ 3 ਤੋਂ 4 ਵਜੇ ਦੇ ਦਰਮਿਆਨ ਕੀਤੀ ਗਈ। ਓਲੀ ਦੇ ਨਾਲ-ਨਾਲ ਸਾਬਕਾ ਗ੍ਰਹਿ ਮੰਤਰੀ ਰਮੇਸ਼ ਲੇਖਕ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਨਵ-ਨਿਯੁਕਤ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਦੀ ਅਗਵਾਈ ਵਾਲੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਗ੍ਰਿਫ਼ਤਾਰੀਆਂ ਪਿਛਲੇ ਸਾਲ ਸਤੰਬਰ ਵਿੱਚ ਹੋਏ 'ਜੈਨ-ਜੀ' (Generation Z) ਅੰਦੋਲਨ ਦੌਰਾਨ ਉੱਚ ਅਹੁਦਿਆਂ 'ਤੇ ਰਹਿੰਦਿਆਂ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਕੀਤੀਆਂ ਗਈਆਂ ਹਨ। ਜਾਂਚ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਕੈਬਨਿਟ ਨੇ ਇਨ੍ਹਾਂ ਨੇਤਾਵਾਂ ਲਈ 10 ਸਾਲ ਦੀ ਕੈਦ ਦੀ ਸਿਫ਼ਾਰਸ਼ ਕੀਤੀ ਹੈ। ਆਪਣੀ ਗ੍ਰਿਫ਼ਤਾਰੀ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਪੀ ਸ਼ਰਮਾ ਓਲੀ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਇਸ ਕਾਰਵਾਈ ਵਿਰੁੱਧ ਕਾਨੂੰਨੀ ਲੜਾਈ ਲੜਨਗੇ।  ਓਲੀ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਸੜਕਾਂ 'ਤੇ ਉਤਰ ਆਏ ਹਨ। ਪ੍ਰਦਰਸ਼ਨਕਾਰੀਆਂ ਵੱਲੋਂ ਕਈ ਥਾਵਾਂ 'ਤੇ ਅੱਗਜ਼ਨੀ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਹਾਲਾਤ ਨੂੰ ਕਾਬੂ ਹੇਠ ਰੱਖਣ ਲਈ ਨੇਪਾਲ ਪੁਲਸ ਵੱਲੋਂ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਵਿਗਿਆਨ ਅਤੇ ਤਕਨਾਲੋਜੀ ਮੰਤਰੀ ਸਸਮਿਤ ਪੋਖਰਲ ਅਨੁਸਾਰ ਸਰਕਾਰ ਜਾਂਚ ਕਮਿਸ਼ਨ ਦੀ ਰਿਪੋਰਟ ਨੂੰ ਤੁਰੰਤ ਲਾਗੂ ਕਰਨ ਲਈ ਵਚਨਬੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News