ਸ਼੍ਰੀਲੰਕਾ 'ਚ ਵਿਗੜੇ ਹਾਲਾਤ, PM ਰਿਹਾਇਸ਼ 'ਚ ਪ੍ਰਦਰਸ਼ਨਕਾਰੀਆਂ ਨੇ ਲਾਈ ਅੱਗ

07/09/2022 9:44:47 PM

ਕੋਲੰਬੋ-ਸ਼੍ਰੀਲੰਕਾ 'ਚ ਹਾਲਾਤ ਹੋਰ ਖਰਾਬ ਹੁੰਦੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ 'ਚ ਦਾਖਲ ਹੋਣ ਤੋਂ ਬਾਅਦ ਹੁਣ ਪੀ.ਐੱਮ. ਰਿਹਾਇਸ਼ 'ਚ ਅੱਗ ਲੱਗਾ ਦਿੱਤੀ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਰਾਸ਼ਟਰਪਤੀ ਭਵਨ ਦੇ ਅੱਗੇ ਲੱਗੇ ਪੁਲਸ ਬੈਰੀਕੇਡਜ਼ ਨੂੰ ਤੋੜ ਦਿੱਤਾ ਅਤੇ ਅੰਦਰ ਦਾਖਲ ਹੋ ਗਏ।

ਇਹ ਵੀ ਪੜ੍ਹੋ : ਨਰਸਿੰਗ ਹੋਮ 'ਤੇ ਹਮਲੇ ਲਈ ਰੂਸ ਨਾਲ ਯੂਕ੍ਰੇਨ ਵੀ ਜ਼ਿੰਮੇਵਾਰ : ਸੰਯੁਕਤ ਰਾਸ਼ਟਰ

ਪ੍ਰਦਰਸ਼ਨਕਾਰੀਆਂ ਤੇ ਪੁਲਸ ਦਰਮਿਆਨ ਹੋਈ ਝੜਪ 'ਚ ਦੋ ਪੁਲਸ ਮੁਲਾਜ਼ਮ ਸਮੇਤ ਘਟੋ-ਘੱਟ 30 ਲੋਕ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕ੍ਰਮਸਿੰਘੇ ਵੱਲੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ। ਵਿਕ੍ਰਮਸਿੰਘੇ ਨੇ ਅਸਤੀਫਾ ਦਿੰਦੇ ਹੋਏ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਆ ਯਕੀਨਨ ਕਰਨ ਲਈ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। 

ਇਹ ਵੀ ਪੜ੍ਹੋ : ਬ੍ਰਿਟੇਨ 'ਚ 'ਡਰਾਈਵਿੰਗ ਟੈਸਟ' ਨਾਲ ਜੁੜੀ ਧੋਖਾਧੜੀ 'ਚ ਭਾਰਤੀ ਮੂਲ ਦੀ ਮਹਿਲਾ ਨੂੰ ਜੇਲ੍ਹ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

 


Karan Kumar

Content Editor

Related News