ਸਤਿਗਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਆਇਆ ਸੰਗਤਾਂ ਦਾ ਹੜ੍ਹ

Monday, Mar 10, 2025 - 10:49 AM (IST)

ਸਤਿਗਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਆਇਆ ਸੰਗਤਾਂ ਦਾ ਹੜ੍ਹ

ਰੋਮ (ਦਲਵੀਰ ਸਿੰਘ ਕੈਂਥ)- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਮਹਾਰਾਜ ਜਿਨ੍ਹਾਂ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਰਲ-ਮਿਲ ਅਕਾਲ ਪੁਰਖ ਦੀ ਉਸਤਤਿ ਕਰਨ ਦਾ ਸੰਦੇਸ਼ ਦਿੰਦੀ ਹੈ ਉਸ ਵਿੱਚ ਦੁੱਤਕਾਰੇ, ਲਤਾੜੇ ਤੇ ਪਛਾੜੇ ਸਮਾਜ ਦੇ ਹੱਕਾਂ ਖਾਤਿਰ ਸਾਰੀ ਜ਼ਿੰਦਗੀ ਸੰਘਰਸ਼ ਕਰਨ ਵਾਲੇ ਗਰੀਬਾਂ ਦੇ ਮਸੀਹਾ, ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਸ਼੍ਰੋਮਣੀ ਸੰਤ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਸੁਸ਼ੋਭਿਤ ਇਨਕਲਾਬੀ ਬਾਣੀ ਸਾਨੂੰ ਸਭ ਵਹਿਮਾਂ-ਭਰਮਾਂ ਤੋਂ ਬਾਹਰ ਕੱਢ ਸਿਰਫ਼ ਮਾਧੋ (ਅਕਾਲ ਪੁਰਖ) ਦੀ ਬੰਦਗੀ ਕਰਨ ਦਾ ਹੋਕਾ ਦਿੰਦੀ ਹੈ। ਇਨ੍ਹਾਂ ਰਹਿਬਰਾਂ ਦਾ 648ਵਾਂ ਪ੍ਰਕਾਸ਼ ਦਿਵਸ ਦੁਨੀਆ ਭਰ ਵਿੱਚ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ, ਉਤਸਾਹ ਅਤੇ ਧੂਮ-ਧਾਮ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਵੀ ਇਸ ਪਵਿੱਤਰ ਦਿਹਾੜੇ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਜਿੱਥੇ ਗੁਰਪੁਰਬ ਮਨਾ ਰਹੇ, ਉੱਥੇ ਸੰਗਤਾਂ ਸਰਬੱਤ ਦੇ ਭਲੇ ਲਈ ਅਰਦਾਸਾਂ ਵੀ ਕਰ ਰਹੀਆਂ ਹਨ।

PunjabKesari

ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਇਟਲੀ ਦੇ ਲਾਸੀਓ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ(ਲਾਤੀਨਾ) ਵਿਖੇ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਆਰੰਭੇ ਸ੍ਰੀ ਆਖੰਡ ਜਾਪਾਂ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਪ੍ਰਸਿੱਧ ਕੀਰਤਨੀ, ਰਾਗੀ, ਢਾਡੀ, ਕਥਾ ਵਾਚਕ ਤੇ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਮਨਜੀਤ ਕੁਮਾਰ ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਮਾਣ ਦੀ ਗੱਲ, ਸਰਬਜੀਤ ਸਿੰਘ ਮੁਲਤਾਨੀ ਨੂੰ ਇਟਲੀ 'ਚ ਸਰਕਾਰ ਚਲਾਉਂਦੀ ਪਾਰਟੀ 'ਚ ਮਿਲਿਆ ਅਹੁਦਾ

ਇਸ ਮੌਕੇ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪਹੁੰਚੇ ਕਲਮ ਦੀ ਦੁਨੀਆਂ ਦੇ ਧਨੀ, ਮਿਸ਼ਨ ਦੀ ਸੇਵਾ ਕਰ ਰਹੇ ਪ੍ਰਸਿੱਧ ਗੀਤਕਾਰ, ਲੋਕ ਗਾਇਕ ਸੱਤੀ ਖੋਖੇਵਾਲੀਆ ਤੇ ਪ੍ਰਸਿੱਧ ਲੋਕ ਗਾਇਕ ਬਲਰਾਜ ਬਿਲਗਾ ਨੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਝੰਡਾ ਬੁਲੰਦ ਕੀਤਾ। ਪੰਡਾਲ ਵਿੱਚ ਬੈਠੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਸਤਿਗੁਰਾਂ ਦੇ ਜੈਕਾਰੇ "ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਨਾਲ ਸਬਾਊਦੀਆ ਇਲਾਕਾ ਗੂੰਜਣ ਲਗਾ ਦਿੱਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਲਈ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਉੱਘੇ ਮਿਸ਼ਨਰੀ ਬਹਾਦਰ ਕਲਸੀ ਦੁਆਰਾ ਬਾਖੂਭੀ ਨਿਭਾਈ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News