ਨਵੇਂ ਸਾਲ ਮੌਕੇ ਸੰਗਤਾਂ ਨੇ ਦਸ਼ਮੇਸ਼ ਪਿਤਾ ਜੀ ਦੀਆਂ ਨਿਸ਼ਾਨੀਆਂ ਦੇ ਕੀਤੇ ਖੁੱਲੇ ਦਰਸ਼ਨ ਦੀਦਾਰ

Thursday, Jan 02, 2025 - 03:29 PM (IST)

ਨਵੇਂ ਸਾਲ ਮੌਕੇ ਸੰਗਤਾਂ ਨੇ ਦਸ਼ਮੇਸ਼ ਪਿਤਾ ਜੀ ਦੀਆਂ ਨਿਸ਼ਾਨੀਆਂ ਦੇ ਕੀਤੇ ਖੁੱਲੇ ਦਰਸ਼ਨ ਦੀਦਾਰ

ਰੋਮ/ਇਟਲੀ (ਕੈਂਥ)- ਸੂਬੇ ਦੇ ਗੁਰਦੁਆਰਾ ਸਿੰਘ ਸਭਾ ਫੌਦੀ (ਲਾਤੀਨਾ) ਗੁਰਦੁਆਰਾ ਸਿੰਘ ਸਭਾ ਨਵੀਂ ਇਮਾਰਤ ਪੁਨਤੀਨੀਆ (ਲਾਤੀਨਾ), ਗੁਰਦੁਆਰਾ ਸਿੰਘ ਸਭਾ ਚਿਸਤੇਰਨਾ (ਲਾਤੀਨਾ), ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ), ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਉ (ਰੋਮ) ਆਦਿ ਵਿਖੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ ਤੇ 1 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਗਏ। ਨਵੇਂ ਸਾਲ ਦੀ ਆਮਦ ਮੌਕੇ ਇਸ ਵਿਸ਼ੇਸ਼ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੇ ਗੁਰੂ ਦੇ ਜੈਕਾਰਿਆਂ ਦੀ ਗੂੰਜ ਵਿੱਚ ਸਾਲ 2025 ਦਾ ਨਿੱਘਾ ਸਵਾਗਤ ਕੀਤਾ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਸਵਰਗਵਾਸੀ ਡਾਕਟਰ ਮਨਮੋਹਨ ਸਿੰਘ ਜੀ ਦੀ ਯਾਦ 'ਚ ਯੂਨੀਵਰਸਿਟੀ ਬਣਾਉਣ ਦੀ ਮੰਗ

ਉੱਥੇ ਹੀ ਪੰਜਾਬ ਦੀ ਧਰਤੀ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਜਸਵੀਰ ਸਿੰਘ ਜੀ ਅੰਸ ਬੰਸ ਮਾਤਾ ਦੇਸਾਂ ਜੀ ਦਸ਼ਮੇਸ਼ ਪਿਤਾ ਜੀ ਵੱਲੋਂ ਮਾਤਾ ਦੇਸਾਂ ਜੀ ਨੂੰ 1706 ਈਸਵੀ ਵਿੱਚ ਦਿੱਤੀਆਂ ਪਵਿੱਤਰ ਨਿਸ਼ਾਨੀਆਂ ਦੇ ਸੰਗਤਾਂ ਨੇ ਬਹੁਤ ਹੀ ਅਦਬ ਸਤਿਕਾਰ ਨਾਲ ਦਰਸ਼ਨ ਕੀਤੇ। ਇਸ ਸਮਾਗਮ ਮੌਕੇ ਵੱਖ-ਵੱਖ ਜੱਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜਿਆ ਅਤੇ ਗੁਰਬਾਣੀ ਤੋਂ ਸੇਧ ਲੈਕੇ ਨਵੇਂ ਸਾਲ 2025 ਨੂੰ ਅਤਿ ਸੁਖਦਾਇਕ ਬਣਾਉਣ ਲਈ ਗੁਰੂ ਸਾਹਿਬਾਂ ਦੇ ਦਿੱਤੇ ਉਪਦੇਸ਼ ਤੇ ਅਮਲ ਕਰਨ 'ਤੇ ਜ਼ੋਰ ਦਿੱਤਾ। ਗੁਰਦੁਆਰਿਆਂ ਦੇ ਪ੍ਰਬੰਧਕਾਂ ਵੱਲੋਂ ਜਿੱਥੇ ਸੰਗਤਾਂ ਨੂੰ ਜੀ ਆਇਆ ਕਿਹਾ ਗਿਆ ਤੇ ਦੂਜੇ ਪਾਸੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ। ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News