ਧਰਮਪ੍ਰੀਤ ਸਿੰਘ ਜੱਸੜ ਦੇ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਦੂਜਾ ਮੁਲਜ਼ਮ ਵੀ ਨਿਕਲਿਆ ਪੰਜਾਬੀ
Monday, Dec 18, 2017 - 05:32 PM (IST)

ਫਰਿਜ਼ਨੋ/ਕੈਲੀਫੋਰਨੀਆ (ਨੀਟਾ ਮਾਛੀਕੇ/ਰਾਜ ਗੋਗਨਾ)—ਪਿਛਲੇ ਦਿਨੀਂ ਅਮਰੀਕਾ ਦੇ ਸ਼ਹਿਰ ਮੰਡੇਰਾ ਵਿਚ ਟਾਕਲ ਬੌਕਸ ਗੈਸ ਸਟੇਸ਼ਨ 'ਤੇ ਲੁੱਟ-ਖੋਹ ਦੌਰਾਨ ਪੰਜਾਬੀ ਨੌਜਵਾਨ ਧਰਮਪ੍ਰੀਤ ਸਿੰਘ ਜੱਸੜ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਮੰਡੇਰਾ ਕਾਊਂਟੀ ਸ਼ੈਰਫ ਡਿਪਾਰਟਮੈਂਟ ਨੇ ਦੂਜੇ ਮੁਲਜ਼ਮ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਜੋ ਪਹਿਲਾਂ ਤੋਂ ਗ੍ਰਿਫਤਾਰ ਕੀਤੇ ਗਏ ਮਡਿੱਸਟੋ ਨਿਵਾਸੀ ਅੰਮ੍ਰਿਤਰਾਜ ਸਿੰਘ ਅਟਵਾਲ ਦਾ ਹੀ ਚਚੇਰਾ ਭਰਾ ਸਾਭੀਰੰਤ ਸਿੰਘ ਅਟਵਾਲ ਨਿਕਲਿਆ। ਜ਼ਿਕਰਯੋਗ ਹੈ ਕਿ ਧਰਮਪ੍ਰੀਤ 2 ਸਾਲ ਪਹਿਲਾਂ ਹੀ ਪੜ੍ਹਾਈ ਕਰਨ ਲਈ ਅਮਰੀਕਾ ਗਿਆ ਸੀ ਅਤੇ ਪਾਰਟ ਟਾਈਮ ਗੈਸ ਸਟੇਸ਼ਨ 'ਤੇ ਕੰਮ ਕਰਦਾ ਸੀ। ਜੋ ਫਗਵਾੜੇ ਦਾ ਰਹਿਣ ਵਾਲਾ ਸੀ ਅਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।