ਦਿਲਜੀਤ ਬਰਾੜ ਨੇ ਵਧਾਇਆ ਮਾਣ, ਕੈਨੇਡਾ 'ਚ ਬਣੇ ਅਸੈਂਬਲੀ ਸਪੀਕਰ

Friday, Dec 08, 2023 - 02:51 PM (IST)

ਮੈਨੀਟੋਬਾ : ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੇ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ। ਕੈਨੇਡੀਅਨ ਸਿਆਸਤਦਾਨ ਦਿਲਜੀਤ ਬਰਾੜ ਮੈਨੀਟੋਬਾ ਦੀ ਵਿਧਾਨਸਭਾ ਦੇ ਅਸਿਸਟੈਂਟ ਸਪੀਕਰ ਚੁਣੇ ਗਏ ਹਨ। ਉਹ ਇਸ ਅਹੁਦੇ ਦੇ ਬੈਠਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਦਲਜੀਤ ਬਰਾੜ ਮੁਕਤਸਰ ਦੇ ਭੰਗਚੜੀ ਪਿੰਡ ਦੇ ਰਹਿਣ ਵਾਲੇ ਹਨ। ਬਰਾੜ ਦੂਜੀ ਵਾਰ ਬਰੋਜ਼ ਤੋਂ ਵਿਧਾਇਕ ਚੁਣ ਕੇ ਵਿਧਾਨ ਸਭਾ ਵਿੱਚ ਪਹੁੰਚੇ ਹਨ। ਉਨ੍ਹਾਂ ਨੇ 29 ਨਵੰਬਰ ਨੂੰ ਆਪਣਾ ਅਹੁਦਾ ਸੰਭਾਲਿਆ ਸੀ ।

ਦਿਲਜੀਤ ਦੇ ਪਿਤਾ ਮੰਗਲ ਸਿੰਘ ਸ਼੍ਰੀ ਮੁਕਤਸਰ ਸਾਹਿਬ ਦੇ ਸ਼ਹਿਰ ਵਿੱਚ ਰਹਿੰਦੇ ਹਨ ਅਤੇ ਉਹ ਸਰਕਾਰੀ ਸਕੂਲ ਦੇ ਰਿਟਾਇਰਡ ਅਧਿਆਪਕ ਹਨ। ਉਨ੍ਹਾਂ ਨੇ ਕਿਹਾ ਸਾਡੇ ਪਰਿਵਾਰ ਅਤੇ ਪੰਜਾਬ ਦੇ ਲਈ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਦਾ ਪੁੱਤਰ ਪਹਿਲਾਂ ਕੇਸਧਾਰੀ ਸਿੱਖ ਹੈ ਜੋ ਸਪੀਕਰ ਦੀ ਕੁਰਸੀ ‘ਤੇ ਬੈਠਾ ਹੈ। ਦਲਜੀਤ ਸਿੰਘ ਬਰਾੜ ਪੰਜਾਬ ਤੋਂ ਕੈਨੇਡਾ 2010 ਵਿੱਚ ਗਏ ਸਨ ਅਤੇ 13 ਸਾਲ ਦੇ ਅੰਦਰ ਹੀ ਉਨ੍ਹਾਂ ਨੇ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕਰ ਲਿਆ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਤੋਂ ਮੰਦਭਾਗੀ ਖ਼ਬਰ, ਭਾਰਤੀ ਮੂਲ ਦੇ ਮੋਟਲ ਮਾਲਕ ਦਾ ਗੋਲੀ ਮਾਰ ਕੇ ਕਤਲ

ਪਿਤਾ ਮੰਗਲ ਸਿੰਘ ਨੇ ਦੱਸਿਆ ਕਿ ਪੁੱਤਰ ਦਿਲਜੀਤ ਅਤੇ ਉਸ ਦੀ ਪਤਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਿਦਿਆਰਥੀ ਹਨ। ਉਨ੍ਹਾਂ ਨੇ ਉੱਥੇ ਸਹਾਇਕ ਪ੍ਰੋਫੈਸਰ ਵਜੋਂ ਕੰਮ ਕੀਤਾ ਸੀ । ਦਿਲਜੀਤ ਸਿੰਘ ਨੇ ਜਗਮੀਤ ਸਿੰਘ ਦੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਤੋਂ ਚੋਣ ਜਿੱਤੀ ਸੀ ਅਤੇ ਪਿਛਲੇ ਸਾਲ ਉਨ੍ਹਾਂ ਨੇ ਵਿਧਾਨਸਭਾ ਦੇ ਅੰਦਰ ਇੱਕ ਪ੍ਰਾਈਵੇਟ ਬਿੱਲ ਪੇਸ਼ ਕੀਤਾ ਸੀ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਹਰ ਸਾਲ 13 ਅਪ੍ਰੈਲ ਵਿਸਾਖੀ ਨੂੰ ਟਰਬਨ ਡੇਅ ਦੇ ਤੌਰ ‘ਤੇ ਮਨਾਇਆ ਜਾਵੇਗਾ। ਦਿਲਜੀਤ ਸਿੰਘ ਵਿਧਾਇਕ ਦੇ ਨਾਲ ਬੁੱਲਾ ਆਰਟ ਇੰਟਰਨੈਸ਼ਨਲ ਦੇ ਡਾਇਰੈਕਟਰ ਵੀ ਸਨ ਜੋ ਪੰਜਾਬੀ ਕਲਚਰ ਅਤੇ ਸਿੱਖਿਆ ਦੇ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News