ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

Saturday, Aug 14, 2021 - 05:20 PM (IST)

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਟੋਰਾਂਟੋ: ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਵੱਲੋਂ ਭਾਰਤ ਤੋਂ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਉਥੇ ਹੀ ਹੁਣ ਵਿਦਿਆਰਥੀਆਂ ਨੂੰ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਵੱਡੀ ਮਾਤਰਾ ਵਿਚ ਭੁਗਤਾਨ ਕਰਨਾ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀ, ਜਿਨ੍ਹਾਂ ਨੇ ਕੈਨੇਡੀਅਨ ਯੂਨੀਵਰਸਿਟੀਆਂ ਵਿਚ ਦਾਖ਼ਲਾ ਲਿਆ ਹੈ, ਉਹ ਉਚ ਖ਼ਰਚਿਆਂ ਦੇ ਬਵਾਜੂਦ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਅਸਿੱਧੇ ਰਸਤਿਆਂ ਨੂੰ ਅਪਣਾ ਰਹੇ ਹਨ। ਉਨ੍ਹਾਂ ਵਿਚੋਂ ਜ਼ਿਆਦਾਤਰ ਜਮਰਨੀ, ਮੈਕਸੀਕੋ, ਮਲੇਸ਼ੀਆ, ਮਾਲਦੀਵ, ਸਰਬੀਆ, ਕਤਰ ਅਤੇ ਹੋਰ ਦੇਸ਼ਾਂ ਤੋਂ ਹੋ ਕੇ ਜਾ ਰਹੇ ਹਨ। ਇਨ੍ਹਾਂ ਅਸਿੱਧੇ ਰਸਤਿਆਂ ਲਈ ਹਵਾਈ ਕਿਰਾਇਆ ਸਿੱਧੀਆਂ ਉਡਾਣਾਂ ਦੀ ਤੁਲਣਾ ਵਿਚ 2-3 ਗੁਣਾ ਜ਼ਿਆਦਾ ਹੈ।

ਇਹ ਵੀ ਪੜ੍ਹੋ: ਕੈਨੇਡਾ ਸ਼ੁਰੂ ਕਰ ਰਿਹੈ ਕੋਵਿਡ-19 ਵੈਕਸੀਨ ਪਾਸਪੋਰਟ, ਨਾਗਰਿਕਾਂ ਨੂੰ ਹੋਵੇਗਾ ਇਹ ਫ਼ਾਇਦਾ

ਬਠਿੰਡਾ ਦੇ ਤਲਵੰਡੀ ਸਾਬੋ ਦੀ ਚਨਪ੍ਰੀਤ ਕੌਰ ਕੁੱਝ ਦਿਨ ਪਹਿਲਾਂ ਹੀ ਮੈਕਸੀਕੋ ਤੋਂ ਹੁੰਦੇ ਹੋਏ ਕੈਨੇਡਾ ਆਈ ਹੈ। ਇਸ ਯਾਤਰਾ ਵਿਚ ਉਸ ਨੂੰ 2 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ। ਪੰਜਾਬ ਦਾ ਇਕ ਹੋਰ ਵਿਦਿਆਰਥੀ ਦਿੱਲੀ ਤੋਂ ਫਰੈਂਕਫਰਟ ਹੁੰਦੇ ਹੋਏ ਟੋਰਾਂਟੋ ਗਿਆ। ਉਸ ਨੇ 28 ਘੰਟਿਆਂ ਤੱਕ ਟਰਮੀਨਲ ’ਤੇ ਇੰਤਜ਼ਾਰ ਕੀਤਾ ਅਤੇ ਫਿਰ ਮਾਂਟਰੀਅਲ ਲਈ ਉਡਾਣ ਭਰੀ ਅਤੇ ਉਥੋਂ ਟੋਰਾਂਟੋ ਲਈ ਇਕ ਟਰੇਨ ਵਿਚ ਸਵਾਰ ਹੋਇਆ।

ਇਹ ਵੀ ਪੜ੍ਹੋ: NDP ਲੀਡਰ ਜਗਮੀਤ ਸਿੰਘ ਬਣਨ ਵਾਲੇ ਹਨ ਪਿਤਾ, ਜਲਦ ਗੂੰਜਣਗੀਆਂ ਬੱਚੇ ਦੀਆਂ ਕਿਲਕਾਰੀਆਂ

ਸੂਤਰਾਂ ਨੇ ਕਿਹਾ ਕਿ ਸੰਭਾਵਿਤ ਤੀਜੀ ਲਹਿਰ ਦੇ ਖ਼ੌਫ ਦਰਮਿਆਨ ਮਾਪੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਜਲਦੀ ਵਿਚ ਹਨ, ਭਾਵੇਂ ਹੀ ਉਨ੍ਹਾਂ ਨੂੰ ਵਾਧੂ ਕੀਮਤ ਚੁਕਾਉਣੀ ਪਈ। ਇਕ ਵਿਦਿਆਰਥੀ ਦੇ ਮਾਤਾ-ਪਿਤਾ ਨੇ ਦੱਸਿਆ ਕਿ ਲੱਗਭਗ ਸਾਰੇ ਵਿਦਿਆਰਥੀ ਪਹਿਲੀ ਵਾਰ ਵਿਦੇਸ਼ ਯਾਤਰਾ ਕਰ ਰਹੇ ਹਨ। ਉਨ੍ਹਾਂ ਵਿਚ ਜ਼ਿਆਦਾਤਰ ਏਜੰਟਾਂ ਜ਼ਰੀਏ ਜਾ ਰਹੇ ਹਨ। ਉਨ੍ਹਾਂ ਦਾ ਖ਼ੁਦ ਦਾ ਪੁੱਤਰ ਇਸ ਹਫ਼ਤੇ ਦੋਹਾ ਰਸਤਿਓਂ ਕੈਨੇਡਾ ਲਈ ਉਡਾਣ ਭਰਨ ਲਈ ਤਿਆਰ ਹੈ। 

ਇਹ ਵੀ ਪੜ੍ਹੋ: ਮਕੜੀ ਦਾ ਜ਼ਹਿਰ ਦਿਲ ਦੇ ਮਰੀਜ਼ਾਂ ਲਈ ਬਣੇਗਾ ਸੰਜੀਵਨੀ, ਵਿਗਿਆਨੀ ਬਣਾ ਰਹੇ ਦਵਾਈ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News