27 ਤੋਂ ਸ਼ੁਰੂ ਹੋ ਸਕਦੀਆਂ ਹਨ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ

Friday, Sep 24, 2021 - 11:49 AM (IST)

ਟੋਰਾਂਟੋ: ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ 27 ਸਤੰਬਰ ਨੂੰ ਫਿਰ ਤੋਂ ਸ਼ੁਰੂ ਹੋ ਸਕਦੀਆਂ ਹਨ। ਕੋਵਿਡ-19 ਮਹਾਮਾਰੀ ਕਾਰਨ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਬੁੱਧਵਾਰ ਨੂੰ 3 ਉਡਾਣਾਂ ਵਿਚ ਨਵੀਂ ਦਿੱਲੀ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਕੈਨੇਡਾ ਪਹੁੰਚਣ ’ਤੇ ਕੀਤੇ ਗਏ ਕੋਵਿਡ-19 ਟੈਸਟਾਂ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਹਟਾਇਆ ਜਾਏਗਾ। ਜੇਕਰ ਜ਼ਿਆਦਾ ਸੰਖਿਆ ਵਿਚ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਉਂਦੇ ਹਨ ਤਾਂ 27 ਸਤੰਬਰ ਨੂੰ ਉਡਾਣਾਂ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਦੀ ਯੋਜਨਾ ’ਤੇ ਮੁੜ ਵਿਚਾਰ ਕੀਤਾ ਜਾਏਗਾ।

ਇਹ ਵੀ ਪੜ੍ਹੋ: ਮੁਸ਼ਕਲ ਨਾਲ ਪਾਸ ਅੰਕ ਲੈਣ ਵਾਲਾ ਮੁਹੰਮਦ ਅਸ਼ਰਫ ਗੈਰਤ ਬਣਿਆ ਕਾਬੁਲ ਯੂਨੀਵਰਸਿਟੀ ਦਾ ਵਾਈਸ ਚਾਂਸਲਰ

ਦੱਸ ਦੇਈਏ ਕਿ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ ਜੋ 21 ਸਤੰਬਰ ਨੂੰ ਖ਼ਤਮ ਹੋ ਗਈ ਹੈ, ਉਸ ਨੂੰ ਟਰਾਂਸਪੋਰਟ ਕੈਨੇਡਾ ਵੱਲੋਂ 26 ਸਤੰਬਰ ਤਕ ਵਧਾ ਦਿੱਤਾ ਗਿਆ ਹੈ। ਕੈਨੇਡਾ ਨੇ ਅਪ੍ਰੈਲ ਵਿਚ ਭਾਰਤ ਵਿਚ ਕੋਵਿਡ-19 ਦੀ ਦੂਜੀ ਲਹਿਰ ਦੇ ਮੱਦੇਨਜ਼ਰ ਉਥੋਂ ਆਉਣ-ਜਾਣ ਵਾਲੀਆਂ ਸਾਰੀਆਂ ਸਿੱਧੀਆਂ ਉਡਾਣਾਂ ’ਤੇ ਪਾਬੰਦੀ ਲਗਾਈ ਸੀ। ਇਸ ਦੇ ਬਾਅਦ ਤੋਂ ਉਡਾਣਾਂ ਬਹਾਲ ਕਰਨ ਦੀ ਤਾਰੀਖ਼ ਕਈ ਵਾਰ ਟਾਲੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਅਮਰੀਕਾ ਦੀਆਂ 5 ਵੱਡੀਆਂ ਕੰਪਨੀਆਂ ਦੇ CEO ਮੋਦੀ ਨੂੰ ਬੋਲੇ- ਭਾਰਤ ’ਚ ਕੰਮ ਕਰਨ ਦੇ ਚਾਹਵਾਨ

ਟਰਾਂਸਪੋਰਟ ਕੈਨੇਡਾ ਮੁਤਾਬਕ ਇਕ ਵਾਰ ਸਿੱਧੀਆਂ ਉਡਾਣਾਂ ’ਤੇ ਪਾਬੰਦੀ ਖ਼ਤਮ ਹੋ ਜਾਣ ਦੇ ਬਾਅਦ ਕੈਨੇਡਾ ਵਿਚ ਪ੍ਰਵੇਸ਼ ਕਰਨ ਦੇ ਯੋਗ ਯਾਤਰੀ ਭਾਰਤ ਤੋਂ ਕੈਨੇਡਾ ਲਈ ਸਿੱਧੀਆਂ ਉਡਾਣਾਂ ਵਿਚ ਸਵਾਰ ਹੋ ਸਕਣਗੇ। ਭਾਰਤੀ ਯਾਤਰੀਆਂ ਨੂੰ ਦਿੱਲੀ ਹਵਾਈਅੱਡੇ ’ਤੇ ਪ੍ਰਮਾਣਿਤ ਪ੍ਰਯੋਗਸ਼ਾਲਾ ਤੋਂ ਕੋਵਿਡ-19 ਟੈਸਟ ਕਰਾਉਣਾ ਹੋਵੇਗਾ ਅਤੇ ਰਿਪੋਰਟ ਨੈਗੇਟਿਵ ਹੋਣ ’ਤੇ ਹੀ ਉਨ੍ਹਾਂ ਨੂੰ ਉਡਾਣ ਭਰਨ ਦੀ ਇਜਾਜ਼ਤ ਦਿੱਤੀ ਜਾਏਗੀ। ਉਥੇ ਇਹ ਟੈਸਟ 18 ਘੰਟੇ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ। ਹੁਣ ਵੈਨਕੂਵਰ-ਦਿੱਲੀ-ਵੈਨਕੂਵਰ ਉਡਾਣ ਵੀ 26 ਸਤੰਬਰ ਤੋਂ ਬਾਅਦ ਬਹਾਲ ਹੋਵੇਗੀ।

ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਦੇ ਉੱਪਰੋਂ ਨਹੀਂ ਉੱਡਿਆ PM ਮੋਦੀ ਦਾ ਜਹਾਜ਼, ਪਾਕਿ ਹਵਾਈ ਮਾਰਗ ਰਾਹੀਂ ਪੁੱਜਾ ਅਮਰੀਕਾ

ਟਰਾਂਸਪੋਰਟ ਕੈਨੇਡਾ ਨੇ ਕਿਹਾ ਕਿ ਬੋਰਡਿੰਗ ਤੋਂ ਪਹਿਲਾਂ ਯਾਤਰੀਆਂ ਦੀ ਜਾਂਚ ਕੀਤੀ ਜਾਏਗੀ ਤਾਂ ਕਿ ਇਹ ਯਕੀਨੀ ਹੋ ਸਕੇ ਕਿ ਉਹ ਕੈਨੇਡਾ ਆਉਣ ਦੇ ਯੋਗ ਹਨ। ਉਥੇ ਹੀ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈ ਕੇ ਭਾਰਤੀ ਯਾਤਰੀਆਂ ਨੂੰ ਆਪਣੀ ਜਾਣਕਾਰੀ ਅਰਾਈਵਕੈਨ ਮੋਬਾਇਲ ਐਪ ਜਾਂ ਵੈਬਸਾਈਟ ’ਤੇ ਅਪਲੋਡ ਕਰਨੀ ਹੋਵੇਗੀ। ਕੈਨੇਡਾ ਟਰਾਂਸਪੋਰਟ ਨੇ ਕਿਹਾ, ‘ਜੋ ਯਾਤਰੀ ਇਨ੍ਹਾਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਅਸਮਰਥ ਹਨ, ਉਨ੍ਹਾਂ ਨੂੰ ਜਹਾਜ਼ ਵਿਚ ਸਵਾਰ ਹੋਣ ਤੋਂ ਇਨਕਾਰ ਕਰ ਦਿੱਤਾ ਜਾਵੇਗਾ।’

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News