ਕੋਰੋਨਾ ਵੈਕਸੀਨ ਨੂੰ ਲੈ ਕੇ ਪੁਤਿਨ ਨਾਲ ਕੀਤੀ ਚਰਚਾ : ਐਰਦੋਗਨ
Saturday, Nov 28, 2020 - 12:18 AM (IST)
ਅੰਕਾਰਾ-ਤੁਰਕੀ ਦੇ ਰਾਸ਼ਟਰਪਤੀ ਤੈਯਪ ਐਰਦੋਗਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਗਲੋਬਲੀ ਕੋਰੋਨਾ ਦੀ ਵੈਕਸੀਨ ਨੂੰ ਲੈ ਕੇ ਫੋਨ 'ਤੇ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮੰਗਲਵਾਰ ਨੂੰ ਵੀ ਫੋਨ 'ਤੇ ਚਰਚਾ ਕੀਤੀ ਸੀ। ਕੋਰੋਨਾ ਵਾਇਰਸ ਦੇ ਖਾਤਮੇ ਨੂੰ ਲੈ ਕੇ ਰੂਸ, ਚੀਨ, ਤੁਰਕੀ ਵੈਕਸੀਨ ਨੂੰ ਵਿਕਸਿਤ ਕਰਨ 'ਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ:-ਯੂਰਪ ਸਮੇਤ ਕਈ ਦੇਸ਼ਾਂ 'ਚ ਠੱਪ ਹੋਇਆ ਮਿਊਜ਼ਿਕ ਸਟ੍ਰੀਮਿੰਗ ਐਪ Spotify
ਉਨ੍ਹਾਂ ਨੇ ਕਿਹਾ ਕਿ ਮੈਂ ਵਿਦੇਸ਼ੀ ਸਹਿਯੋਗੀਆਂ ਨਾਲ ਕੋਰੋਨਾ ਵੈਕਸੀਨ ਦੇ ਬਾਰੇ 'ਚ ਗੱਲ ਕਰ ਰਿਹਾ ਹਾਂ ਅਤੇ ਮੈਂ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਵੀ ਗੱਲ ਕੀਤੀ ਹੈ। ਐਰਦੋਗਨ ਨੇ ਕਿਹਾ ਕਿ ਅਸੀਂ ਵੈਕਸੀਨ ਦੇ ਵਰਤੋਂ ਦੇ ਨਤੀਜਿਆਂ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਾਂ ਅਤੇ ਉਮੀਦ ਹੈ ਕਿ ਸਾਡਾ ਦੇਸ਼ 'ਚ ਵੀ ਕੋਰੋਨਾ ਵੈਕਸੀਨ ਦਾ ਵਿਆਪਕ ਰੂਪ ਨਾਲ ਵਰਤੋਂ ਕਰ ਸਕੇਗਾ।