ਪਾਕਿਸਤਾਨ ਦੇ ਪੰਜਾਬ ਸੂਬੇ ''ਚ ਮੰਤਰੀ ਮੰਡਲ ਦੇ ਗਠਨ ਲਈ ਚਰਚਾ ਸ਼ੁਰੂ

Wednesday, Feb 28, 2024 - 04:23 PM (IST)

ਲਾਹੌਰ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਮੁੱਖ ਮੰਤਰੀ ਮਰੀਅਮ ਨਵਾਜ਼ ਦੀ ਅਗਵਾਈ ਵਿਚ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਅੰਦਰ ਚਰਚਾ ਸ਼ੁਰੂ ਹੋ ਗਈ ਹੈ। ਮਰੀਅਮ ਦੇ ਪਿਤਾ ਅਤੇ ਪਾਰਟੀ ਸੁਪਰੀਮੋ ਨਵਾਜ਼ ਸ਼ਰੀਫ ਇਸ ਸਬੰਧ ਵਿਚ ਸਹਿਯੋਗੀਆਂ ਨਾਲ ਗੱਲਬਾਤ ਕਰ ਰਹੇ ਹਨ। ਬੁੱਧਵਾਰ ਨੂੰ ਇੱਕ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਸ ਹਫ਼ਤੇ ਪਹਿਲੇ ਪੜਾਅ ਵਿੱਚ 20 ਮੈਂਬਰੀ ਮੰਤਰੀ ਮੰਡਲ ਦਾ ਗਠਨ ਹੋਣ ਦੀ ਸੰਭਾਵਨਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਭਾਰੀ ਮੀਂਹ ਮਗਰੋਂ ਰੈੱਡ ਅਲਾਰਟ ਜਾਰੀ, 1000 ਲੋਕਾਂ ਨਾਲ ਟੁੱਟਿਆਂ ਸੰਪਰਕ

ਪੀ.ਐਮ.ਐਲ-ਐਨ ਲੀਡਰਸ਼ਿਪ ਨੇ ਆਪਣੇ ਸਹਿਯੋਗੀਆਂ - ਪੀ.ਪੀ.ਪੀ, ਪੀ.ਐਮ.ਐਲ-ਕਿਊ ਅਤੇ ਇਸਤੇਹਕਾਮ-ਏ-ਪਾਕਿਸਤਾਨ ਪਾਰਟੀ (ਆਈ.ਪੀ.ਪੀ) ਨਾਲ ਵੀ ਗੱਲਬਾਤ ਕੀਤੀ, ਜਿਨ੍ਹਾਂ ਨੂੰ ਦੂਜੇ ਪੜਾਅ ਵਿੱਚ ਮੰਤਰੀ ਮੰਡਲ ਵਿੱਚ ਮੰਤਰਾਲੇ ਮਿਲਣ ਦੀ ਉਮੀਦ ਹੈ। 50 ਸਾਲਾ ਮਰੀਅਮ ਪਾਕਿਸਤਾਨ ਦੇ ਇਤਿਹਾਸ ਵਿੱਚ ਕਿਸੇ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਹੈ। ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਹੋਈ ਬੈਠਕ ਦੀ ਪ੍ਰਧਾਨਗੀ ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕੀਤੀ। ਪੀ.ਐੱਮ.ਐੱਲ-ਐੱਨ ਦੇ ਸੀਨੀਅਰ ਨੇਤਾ ਰਾਣਾ ਸਨਾਉੱਲ੍ਹਾ, ਪਰਵੇਜ਼ ਰਾਸ਼ਿਦ ਅਤੇ ਮਰੀਅਮ ਔਰੰਗਜ਼ੇਬ ਨੂੰ ਸੂਬਾਈ ਮੰਤਰੀ ਮੰਡਲ 'ਚ ਸ਼ਾਮਲ ਕੀਤੇ ਜਾਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News