ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਸਿੱਖ ਇਤਿਹਾਸ ਲਈ ਦੁਖਦਾਈ

Saturday, Mar 08, 2025 - 04:00 PM (IST)

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਸਿੱਖ ਇਤਿਹਾਸ ਲਈ ਦੁਖਦਾਈ

ਇਟਲੀ/ਮਿਲਾਨ (ਸਾਬੀ ਚੀਨੀਆ)-  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਗਿਆਨੀ ਸੁਲਤਾਨ ਸਿੰਘ ਜੀ ਨੂੰ ਤਖਤ ਸ੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਦੇ ਅਹੁਦੇ ਤੋਂ ਬੇਵਜਾ ਹਟਾਇਆ ਜਾਣਾ ਸਮੁੱਚੇ ਖ਼ਾਲਸਾ ਪੰਥ ਲਈ ਬਹੁਤ ਮੰਦਭਾਗਾ ਅਤੇ ਚਿੰਤਾਜਨਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇਟਲੀ ਵਿੱਚਲੀ ਪੰਥਕ ਸੰਸਥਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੇਵਾ ਸੰਭਾਲ (ਦਮਦਮੀ ਟਕਸਾਲ) ਇਟਲੀ ਦੇ ਸੇਵਾਦਾਰਾਂ ਗਿਆਨੀ ਸੁਰਜੀਤ ਸਿੰਘ ਖੰਡੇਵਾਲਾਂ, ਰਜਿੰਦਰ ਸਿੰਘ ਰੰਮੀ, ਭਾਈ ਪ੍ਰਗਟ ਸਿੰਘ ਖਾਲਸਾ ਕਰੇਮੋਨਾ, ਪ੍ਰਤਾਪ ਸਿੰਘ ਤੇ ਬਿਕਰਮਜੀਤ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। 

ਇਨ੍ਹਾੰ ਆਗੂਆਂ ਨੇ ਕਿਹਾ ਕਿ ਇੱਕ ਪਰਿਵਾਰ ਪੰਥ ਦਾ ਮਖੌਟਾ ਪਾਕੇ ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ਦਾ ਰਾਜਸੀ ਹਿੱਤਾ ਦੀ ਪੂਰਤੀ ਲਈ ਘਾਣ ਕਰ ਰਿਹਾ ਹੈ। ਜਿਸਦੇ ਫਲਸਰੂਪ ਅੱਜ ਜੱਥੇਦਾਰ ਸਹਿਬਾਨ ਨੂੰ ਇਹ ਕਹਿ ਕੇ ਅਹੁਦੇ ਤੋਂ ਲਾਂਭੇ ਕੀਤਾ ਹੈ ਕਿ ਉਹ ਇਸ ਅਹੁਦੇ ਦੇ ਯੋਗ ਨਹੀ ਹਨ। ਜਦਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸ੍ਰੀ ਹਰਿਮੰਦਿਰ ਸਾਹਿਬ ਦੇ ਹੈਡ ਗ੍ਰੰਥੀ ਵੀ ਹਨ। ਉਨ੍ਹਾਂ ਕਿਹਾ ਕਿ ਕੇਵਲ ਇਕ ਪਰਿਵਾਰ ਤੇ ਭਗੋੜੇ ਦਲ ਦੀ ਬੁੱਢੀ ਲੀਡਰਸ਼ਿਪ ਨੂੰ ਬਚਾਉਣ ਲਈ ਸ੍ਰੀ ਅਕਾਲ ਤਖਤ ਜੀ ਦੇ ਆਦੇਸ਼ਾਂ ਨੂੰ ਲਾਗੂ ਨਾ ਹੋਣ ਦੇਣ ਲਈ ਅੰਤ੍ਰਿੰਗ ਕਮੇਟੀ ਨੇ ਅਜਿਹਾ ਕੀਤਾ ਹੈ। ਜਿਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਲਹਿੰਦੇ ਪੰਜਾਬ 'ਚ ਪਾਣੀ ਦਾ ਸੰਕਟ, ਕਿਸਾਨਾਂ ਲਈ ਚਿਤਾਵਨੀ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਸਿੱਖ ਇਤਿਹਾਸ ਲਈ ਦੁਖਦਾਈ ਅਤੇ ਕਾਲੇ ਦਿਨ ਵੱਜੋਂ ਜਾਣਿਆ ਜਾਵੇਗਾ। ਇਨ੍ਹਾਂ ਆਗੂਆਂ ਨੇ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ,ਜਥੇਬੰਦੀਆਂ, ਸੰਪਰਦਾਵਾਂ,ਦੱਲ ਪੰਥ,ਉਦਾਸੀ,ਨਿਰਮਲੇ ਸਿੰਘ ਸੰਭਾਵਾਂ ਨੂੰ ਅੱਗੇ ਆਕੇ  ਇਨ੍ਹਾਂ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਹੁਣ ਸਮਾਂ ਆ ਗਿਆ ਹੈ ਜਦੋਂ ਸਮੁੱਚੀ ਸਿੱਖ ਕੌਮ ਆਪਣੀਆਂ ਧਾਰਮਿਕ ਪਰੰਪਰਾਵਾਂ ਤੇ ਮਾਣ-ਸਨਮਾਨ ਦੀ ਰੱਖਿਆ ਲਈ ਇੱਕਜੁੱਟ ਹੋ ਜਾਵੇ। ਇਸ ਤਰ੍ਹਾਂ ਦੇ ਘਟਨਾਕਰਮ ਦਾ ਵਿਰੋਧ ਕਰਨਾ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਐੱਸ.ਜੀ.ਪੀ.ਸੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਸੁਣਾਏ ਗਏ ਫੈਸਲਿਆ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News