ਟਰੰਪ ਪ੍ਰਸ਼ਾਸਨ ਵਿਰੁੱਧ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਦਾ ਦਾਅਵਾ ਖਾਰਜ
Tuesday, Jun 22, 2021 - 11:18 PM (IST)
ਵਾਸ਼ਿੰਗਟਨ - ਕੋਰਟ ਨੇ ਉਨ੍ਹਾਂ ਦਾਅਵਿਆਂ ਨੂੰ ਖਾਰਜ ਕੀਤਾ ਹੈ ਜਿਨ੍ਹਾਂ ਵਿਚ ਵਰਕਰਾਂ ਤੇ ਨਾਗਰਿਕ ਸੁਤੰਤਰਤਾ ਸਮੂਹਾਂ ਨੇ ਟਰੰਪ ਪ੍ਰਸ਼ਾਸਨ ’ਤੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਇਆ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਇਕ ਗਿਰਜਾਘਰ ਨੇੜੇ ਫੋਟੋ ਖਿਚਵਾਉਣ ਲਈ ਜਾਣ ਤੋਂ ਪਹਿਲਾਂ ਵ੍ਹਾਈਟ ਹਾਊਸ ਨੇੜੇ ਇਕ ਪਾਰਕ ਵਿਚ ਰਸਾਇਣਾਂ ਦੀ ਵਰਤੋਂ ਕਰ ਕੇ ਪੁਲਸ ਨੇ ਜ਼ਬਰਦਸਤੀ ਲੋਕਾਂ ਨੂੰ ਹਟਾ ਦਿੱਤਾ ਸੀ।
ਇਹ ਖ਼ਬਰ ਪੜ੍ਹੋ- ਰਾਸ ਟੇਲਰ ਨੇ ਬਣਾਇਆ WTC ਫਾਈਨਲ 'ਚ ਵੱਡਾ ਰਿਕਾਰਡ
ਅਮਰੀਕੀ ਜ਼ਿਲਾ ਜੱਜ ਡੇਬਨੇ ਫ੍ਰੈਡਰਿਕ ਨੇ ਕਿਹਾ ਕਿ ਪਟੀਸ਼ਨ ਵਿਚ ਕੀਤੇ ਗਏ ਦਾਅਵੇ ਸਿਰਫ ਕਾਲਪਨਿਕ ਹਨ ਅਤੇ ਅਦਾਲਤ ਲਈ ਇਹ ਨਤੀਜਾ ਕੱਢਣਾ ਜਲਦਬਾਜ਼ੀ ਹੋਵੇਗਾ ਕਿ ਕੀ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਕਾਰਵਾਈ ਸਹੀ ਸੀ ਜਾਂ ਨਹੀਂ। ਫ੍ਰੈਡਰਿਕ ਨੇ ਬਰਰ ਤੇ ਹੋਰ ਸੰਘੀ ਅਧਿਕਾਰੀਆਂ ਖਿਲਾਫ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਇਹ ਸਾਬਤ ਕਰਨ ਲਈ ਲੋੜੀਂਦੇ ਸਬੂਤ ਨਹੀਂ ਹਨ ਕਿ ਵਿਖਾਵਾਕਾਰੀਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਲਈ ਕੋਈ ਸਾਜ਼ਿਸ਼ ਰਚੀ ਗਈ ਸੀ।
ਇਹ ਖ਼ਬਰ ਪੜ੍ਹੋ- ਵਿੰਡੀਜ਼ ਨੂੰ 158 ਦੌੜਾਂ ਨਾਲ ਹਰਾ ਦੱਖਣੀ ਅਫਰੀਕਾ ਨੇ ਜਿੱਤੀ ਸੀਰੀਜ਼
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।