ਇਸਲਾਮਿਕ ਸਟੇਟ ਨਾਲ ਸਬੰਧਤ ਅੱਤਵਾਦੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ’ਤੇ ਵਿਵਾਦ

Thursday, Aug 08, 2024 - 03:39 PM (IST)

ਓਟਾਵਾ: ਕੈਨੇਡਾ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਰਕਾਰ ਇਕ ਵਾਰ ਫਿਰ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਹੈ। ਇਸਲਾਮਿਕ ਸਟੇਟ ਨਾਲ ਸਬੰਧਤ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਪ੍ਰਵਾਸੀ ਨੂੰ ਕੈਨੇਡੀਅਨ ਸਿਟੀਜ਼ਨਸ਼ਿਪ ਦਿਤੇ ਜਾਣ ’ਤੇ ਸਵਾਲ ਉਠਾਉਂਦਿਆਂ ਕੰਜ਼ਰਵੇਟਿਵ ਪਾਰਟੀ ਨੇ ਟਰੂਡੋ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਹਾਊਸ ਲੀਡਰ ਐਂਡਰਿਊ ਸ਼ੀਅਰ ਨੇ ਕਿਹਾ ਕਿ ਹਾਊਸ ਆਫ ਕਾਮਨਜ਼ ਦੀ ਲੋਕ ਸੁਰੱਖਆ ਬਾਰੇ ਕਮੇਟੀ ਤੋਂ ਮਾਮਲੇ ਦੀ ਪੜਤਾਲ ਕਰਵਾਈ ਜਾਵੇ। 

ਪੜ੍ਹੋ ਇਹ ਅਹਿਮ ਖ਼ਬਰ-ਪੰਜਾਬੀ ਵਿਦਿਆਰਥੀਆਂ ਦਾ ਕੈਨੇਡਾ ਪ੍ਰਤੀ ਟੁੱਟਿਆ ਮੋਹ, ਵੀਜ਼ਾ ਅਰਜ਼ੀਆਂ 'ਚ 30 ਫ਼ੀਸਦੀ ਗਿਰਾਵਟ

ਕੰਜ਼ਰਵੇਟਿਵ ਪਾਰਟੀ ਨੇ ਟਰੂਡੋ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ 

ਮੀਡੀਆ ਨਾਲ ਗੱਲਬਾਤ ਕਰਦਿਆਂਐਂਡਰਿਊ ਸ਼ੀਅਰ ਨੇ ਕਿਹਾ, ‘‘ਕੈਨੇਡਾ ਵਾਸੀਆਂ ਨੂੰ ਇਹ ਜਾਨਣ ਦਾ ਪੂਰਾ ਹੱਕ ਹੈ ਕਿ ਇਹ ਵੱਡੀ ਗ਼ਲਤੀ ਕਿਵੇਂ ਹੋਈ। ਅਤਿਵਾਦੀ ਜਥੇਬੰਦੀ ਨਾਲ ਕਥਿਤ ਤੌਰ ’ਤੇ ਸਬੰਧਤ ਸ਼ਖਸ ਕੈਨੇਡਾ ਵਿਚ ਦਾਖਲ ਹੋਇਆ ਅਤੇ ਇਥੋਂ ਦੀ ਨਾਗਰਿਕਤਾ ਵੀ ਹਾਸਲ ਕਰ ਲਈ। ਮੁਲਕ ਦੇ ਲੋਕ ਇਹ ਵੀ ਜਾਨਣਾ ਚਾਹੁੰਦੇ ਹਨ ਕਿ ਕੀ ਅਜਿਹੇ ਪਿਛੋਕੜ ਵਾਲੇ ਕਿੰਨੇ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਇਜਾਜ਼ਤ ਦਿਤੀ ਗਈ।’’ ਐਂਡਰਿਊ ਸ਼ੀਅਰ ਨੇ ਅੱਗੇ ਕਿਹਾ ਕਿ ਸਰਕਾਰ ਨੇ ਇਸ ਮੁੱਦੇ ’ਤੇ ਬਿਲਕੁਲ ਚੁੱਪ ਧਾਰੀ ਹੋਈ ਹੈ ਕਿ ਅਤਿਵਾਦੀ ਜਥੇਬੰਦੀ ਨਾਲ ਸਬੰਧਾਂ ਵਾਲੇ ਦੋ ਜਣੇ ਕੈਨੇਡਾ ਵਿਚ ਦਾਖਲ ਕਿਵੇਂ ਹੋਏ। ਕੌਮੀ ਸੁਰੱਖਿਆ ਪ੍ਰਬੰਧਾਂ ਦੇ ਮੁੱਦੇ ’ਤੇ ਇਹ ਮਸਲਾ ਟਰੂਡੋ ਸਰਕਾਰ ਦੀ ਮੁਕੰਮਲ ਅਸਫ਼ਲਤਾ ਵੱਲ ਇਸ਼ਾਰਾ ਕਰਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-30 ਖ਼ਤਰਨਾਕ ਵਾਇਰਸ ਦੁਨੀਆ 'ਚ ਫੈਲਾ ਸਕਦੇ ਨੇ ਮਹਾਮਾਰੀ, ਕੋਈ ਟੀਕਾ ਤੇ ਇਲਾਜ ਨਹੀਂ! 

ਐਂਡਰਿਊ ਸ਼ੀਅਰ ਨੇ ਦੱਸਿਆ ਕਿ ਕੰਜ਼ਰਵੇਟਿਵ ਪਾਰਟੀ ਦੇ ਐਮ.ਪੀ. ਅਤੇ ਲੋਕ ਸੁਰੱਖਿਆ ਮਾਮਲਿਆਂ ਦੇ ਆਲੋਚਕ ਫਰੈਂਕ ਕੈਪੂਟੋ ਵੱਲੋਂ ਲੋਕ ਸੁਰੱਖਿਆ ਮੰਤਰੀ ਡੌਮੀਨਿਕ ਲੀਬਲੈਂਕ ਨੂੰ ਪੱਤਰ ਲਿਖ ਕੇ ਕਥਿਤ ਅਤਿਵਾਦੀ ਹਮਲੇ ਬਾਰੇ ਵਿਸਤਾਰਤ ਵੇਰਵੇ ਮੰਗੇ ਗਏ ਹਨ। ਉਨ੍ਹਾਂ ਕਿਹਾ ਕਿ ਹਾਊਸ ਆਫ ਕਾਮਨਜ਼ ਦੀ ਲੋਕ ਸੁਰੱਖਿਆ ਕਮੇਟੀ ਅੱਗੇ ਪਹਿਲੀ ਪੇਸ਼ੀ ਡੋਮੀਨਿਕ ਲੀਬਲੈਂਕ ਦੀ ਹੋਣੀ ਚਾਹੀਦੀ ਹੈ ਤਾਂਕਿ ਇਸ ਮੁੱਦੇ ’ਤੇ ਵੱਧ ਤੋਂ ਵੱਧ ਜਾਣਕਾਰੀ ਸਾਹਮਣੇ ਆ ਸਕੇ। ਇੱਥੇ ਦੱਸਣਾ ਬਣਦਾ ਹੈ ਕਿ ਟੋਰਾਂਟੋ ਵਿਖੇ ਵੱਡਾ ਹਮਲਾ ਕਰਨ ਦੀ ਸਾਜ਼ਿਸ਼ ਘੜ ਰਹੇ ਪਿਉ-ਪੁੱਤ ਨੂੰ ਆਰ.ਸੀ.ਐਮ.ਪੀ. ਨੇ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਦੀ ਸ਼ਨਾਖਤ 62 ਸਾਲ ਦੇ ਅਹਿਮਦ ਫੁਆਦ ਮੁਸਤਫਾ ਅਲਦੀਦੀ ਅਤੇ 26 ਸਾਲ ਦੇ ਮੁਸਤਫਾ ਅਲਦੀਦੀ ਵਜੋਂ ਕੀਤੀ ਗਈ। ਦੋਹਾਂ ਵਿਰੁੱਧ ਇਸਲਾਮਿਕ ਸਟੇਟ ਦੀਆਂ ਹਦਾਇਤਾਂ ’ਤੇ ਕਤਲ ਕਰਨ ਦੀ ਸਾਜ਼ਿਸ਼ ਘੜਨ ਸਣੇ ਕੁਲ 9 ਦੋਸ਼ ਆਇਦ ਕੀਤੇ ਗਏ ਹਨ। ਚਾਰਜਸ਼ੀਟ ਕਹਿੰਦੀ ਹੈ ਕਿ ਅਹਿਮਦ ਫੁਆਦ ਮੁਸਤਫਾ ਅਲਦੀਦੀ ਨੇ 2015 ਵਿਚ ਕੈਨੇਡਾ ਤੋਂ ਬਾਹਰ ਇਸਲਾਮਿਕ ਸਟੇਟ ਦੇ ਇਸ਼ਾਰੇ ’ਤੇ ਗੰਭੀਰ ਅਪਰਾਧ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News