ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਜ਼ਰੀਏ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ : ਬਾਜਵਾ
Saturday, Apr 02, 2022 - 04:53 PM (IST)
ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਨਾਲ ਸਾਰੇ ਵਿਵਾਦਾਂ ਨੂੰ ਗੱਲਬਾਤ ਜ਼ਰੀਏ ਸ਼ਾਂਤੀਪੂਰਨ ਤਰੀਕੇ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਇਸਲਾਮਾਬਾਦ ਕਸ਼ਮੀਰ ਸਮੇਤ ਸਾਰੇ ਲਬਿੰਤ ਮੁੱਦਿਆਂ ਦੇ ਹੱਲ ਲਈ ਕੂਟਨੀਤੀ ਦਾ ਰਸਤਾ ਅਪਣਾਉਣ ਵਿਚ ਵਿਸ਼ਵਾਸ ਰੱਖਦਾ ਹੈ ਤਾਂ ਕਿ ਸਾਡੇ ਖੇਤਰ ਤੋਂ ਅੱਗ ਦੀਆਂ ਲਪਟਾਂ ਨੂੰ ਦੂਰ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ: ਪਾਕਿਸਤਾਨ ਨੇ ਯੂਕ੍ਰੇਨ 'ਤੇ ਰੂਸੀ ਹਮਲੇ ਨੂੰ ਦੱਸਿਆ 'ਵੱਡੀ ਤ੍ਰਾਸਦੀ'
ਜਨਰਲ ਬਾਜਵਾ ਨੇ 2 ਦਿਨਾ ਇਸਲਾਮਾਬਾਦ ਸੁਰੱਖਿਆ ਵਾਰਤਾ ਸੰਮੇਲਨ ਦੇ ਆਖ਼ਰੀ ਦਿਨ ਇਹ ਗੱਲ ਕਹੀ, ਜਿਸ ਵਿਚ ਵਿਆਪਕ ਸੁਰੱਖਿਆ: ਅੰਤਰਰਾਸ਼ਟਰੀ ਸਹਿਯੋਗ ਦੀ ਮੁੜ ਕਲਪਨਾ ਵਿਸ਼ੇ ਦੇ ਤਹਿਤ ਅੰਤਰਰਾਸ਼ਟਰੀ ਸੁਰੱਖਿਆ ਨੂੰ ਲੈ ਕੇ ਉਭਰਦੀਆਂ ਚੁਣੌਤੀਆਂ 'ਤੇ ਚਰਚਾ ਲਈ ਪਾਕਿਸਤਾਨੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਨੀਤੀ ਮਾਹਰਾ ਨੇ ਹਿੱਸਾ ਲਿਆ। ਥਲ ਫ਼ੌਜ ਮੁਖੀ ਨੇ ਕਿਹਾ ਕਿ ਖਾੜੀ ਖੇਤਰ ਅਤੇ ਹੋਰ ਥਾਂਵਾਂ ਸਮੇਤ ਦੁਨੀਆ ਦਾ ਇਕ ਤਿਹਾਈ ਹਿੱਸਾ ਕਿਸੇ ਨਾ ਕਿਸੇ ਤਰ੍ਹਾਂ ਦੇ ਸੰਘਰਸ਼ ਅਤੇ ਯੁੱਧ ਵਿਚ ਸ਼ਾਮਲ ਹੈ, ਅਜਿਹੇ ਵਿਚ ਇਹ ਮਹੱਤਵਪੂਰਨ ਹੈ ਕਿ ਅਸੀਂ ਆਪਣੇ ਖੇਤਰ ਤੋਂ ਅੱਗ ਦੀਆਂ ਲਪਟਾਂ ਨੂੰ ਦੂਰ ਰੱਖੀਏ। ਜਨਰਲ ਬਾਜਵਾ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰ ਵਿਵਾਦ ਸਮੇਤ ਸਾਰੇ ਲੰਬਿਤ ਮੁੱਦਿਆ ਨੂੰ ਹੱਲ ਕਰਨ ਲਈ ਗੱਲਬਾਤ ਅਤੇ ਕੂਟਨੀਤੀ ਦਾ ਰਸਤਾ ਅਪਣਾਉਣ ਵਿਚ ਭਰੋਸਾ ਰੱਖਦਾ ਹੈ ਅਤੇ ਜੇਕਰ ਭਾਰਤ ਅਜਿਹਾ ਕਰਨ ਲਈ ਸਹਿਮਤ ਹੁੰਦਾ ਹੈ ਤਾਂ ਉਹ ਇਸ ਮੋਰਚੇ 'ਤੇ ਅੱਗੇ ਵਧਣ ਲਈ ਤਿਆਰ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਸਾਹਿਬ ਜੌਹਲ ਦਾ ਗੋਲੀ ਮਾਰ ਕੇ ਕਤਲ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।