ਪਾਕਿਸਤਾਨ ਦੇ ਸਿੰਧ ਸੂਬੇ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਖਿੱਲਰੇ ਮਿਲੇ ਅੰਗ (ਤਸਵੀਰਾਂ)

Monday, Nov 29, 2021 - 12:20 PM (IST)

ਇੰਟਰਨੈਸ਼ਨਲ ਡੈਸਕ (ਬਿਊਰੋ): ਪਾਕਿਸਤਾਨ ਵਿਚ ਬਣੇ ਇੱਕ ਗੁਰਦੁਆਰੇ ਵਿੱਚ ਸ਼ਰਾਰਤੀ ਅਨਸਰਾਂ ਨੇ ਸ਼ੁੱਕਰਵਾਰ ਸ਼ਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇ ਅੰਗ ਪਾੜ ਦਿੱਤੇ ਅਤੇ ਗੋਲਕ (ਦਾਨ ਬਕਸੇ) ਵਿੱਚ ਭੰਨਤੋੜ ਕੀਤੀ।ਕਰਾਚੀ ਸਥਿਤ ਸਿੱਖ ਵਕੀਲ ਹੀਰਾ ਸਿੰਘ, ਜੋ ਇਸ ਸਮੇਂ ਅਮਰੀਕਾ ਦੇ ਦੌਰੇ 'ਤੇ ਹਨ, ਨੇ ਸ਼ਨੀਵਾਰ ਸ਼ਾਮ ਨੂੰ ਪਾਕਿਸਤਾਨ ਦੇ ਸਿੰਧ ਸੂਬੇ ਦੇ ਘੌਸਪੁਰ ਸ਼ਹਿਰ ਦੇ ਨੇੜੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਧਿਆਏ 'ਤੇ ਕਥਿਤ ਹਮਲੇ ਬਾਰੇ ਸਮਾਚਾਰ ਏਜੰਸੀ ਟਾਈਮਜ਼ ਆਫ ਇੰਡੀਆ ਨੂੰ ਟੈਲੀਫੋਨ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ।

PunjabKesari

ਉਹਨਾਂ ਨੇ ਦੱਸਿਆ ਕਿ ਪਿੰਡ ਕੋਟ ਮੀਰ ਬਦਨ ਖਾਂ ਬਜਰਾਣੀ, ਤਹਿਸੀਲ-ਕਰਮਪੁਰ, ਜ਼ਿਲ੍ਹਾ-ਕਸ਼ਮੋਰ, ਸਿੰਧ ਵਿਚ ਸ਼ਰਾਰਤੀ ਅਨਸਰਾਂ ਨੇ ਪਵਿੱਤਰ ਗ੍ਰੰਥ ਦੇ ਅੰਗ ਪਾੜ ਦਿੱਤੇ ਅਤੇ ਗੋਲਕ ਵਿੱਚੋਂ ਭੇਟਾਂ ਚੋਰੀ ਕਰ ਲਈਆਂ। ਜ਼ਿਕਰਯੋਗ ਹੈ ਕਿ ਘੋਸਪੁਰ 7,000 ਸਿੱਖਾਂ ਅਤੇ ਹਿੰਦੂਆਂ ਦਾ ਘਰ ਹੈ।
PunjabKesari

 
ਹੀਰਾ ਸਿੰਘ ਨੇ ਕਿਹਾ ਕਿ ਬਦਕਿਸਮਤੀ ਨਾਲ ਪੁਲਸ ਨੇ ਐਫਆਈਆਰ ਵੀ ਦਰਜ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਤੋਂ ਬਾਅਦ ਘੌਸਪੁਰ ਦੇ ਸਿੱਖਾਂ ਨੇ ਸ਼ਨੀਵਾਰ ਨੂੰ ਗੁਰਦੁਆਰੇ ਨੇੜੇ ਧਰਨਾ ਦਿੱਤਾ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

PunjabKesari

ਉਹਨਾਂ ਨੇ ਦਾਅਵਾ ਕੀਤਾ ਕਿ ਇਸ ਘਟਨਾ ਤੋਂ ਬਾਅਦ ਸਥਾਨਕ ਸਿੱਖ ਅਤੇ ਹਿੰਦੂ ਡਰੇ ਹੋਏ ਹਨ ਅਤੇ ਆਪਣੇ ਪਰਿਵਾਰਾਂ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਨੇ ਬੇਅਦਬੀ ਦੀ ਘਟਨਾ 'ਤੇ ਟਿੱਪਣੀ ਕਰਨ ਲਈ ਆਪਣਾ ਮੋਬਾਈਲ ਫ਼ੋਨ ਨਹੀਂ ਚੁੱਕਿਆ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News