ਪਾਕਿਸਤਾਨ ਦੇ ਭਾਰਤੀ ਦੂਤਾਵਾਸ ’ਚ ਮਨਾਈ ਦੀਵਾਲੀ, ਸਟਾਫ਼ ਨੇ ਵੰਡੀ ਮਠਿਆਈ

Tuesday, Nov 10, 2026 - 04:31 PM (IST)

ਪਾਕਿਸਤਾਨ ਦੇ ਭਾਰਤੀ ਦੂਤਾਵਾਸ ’ਚ ਮਨਾਈ ਦੀਵਾਲੀ, ਸਟਾਫ਼ ਨੇ ਵੰਡੀ ਮਠਿਆਈ

ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਥਿਤ ਭਾਰਤੀ ਦੂਤਾਵਾਸ ’ਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤੀ ਰਾਜਦੂਤ ਅਤੇ ਸਟਾਫ਼ ਮੈਂਬਰਾਂ ਨੇ ਹਿੱਸਾ ਲੈਂਦਿਆਂ ਇਕ-ਦੂਜੇ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਉਮਰਕੋਟ, ਕਰਾਚੀ, ਪੇਸ਼ਾਵਰ ਅਤੇ ਲਾਹੌਰ ਸਮੇਤ ਹੋਰਨਾਂ ਸ਼ਹਿਰਾਂ ਦੇ ਮੰਦਰਾਂ ’ਚ ਵੀ ਹਿੰਦੂ ਭਾਈਚਾਰੇ ਵੱਲੋਂ ਵਿਸ਼ੇਸ਼ ਪ੍ਰਾਰਥਨਾਵਾਂ ਕੀਤੀਆਂ ਗਈਆਂ।

ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੀਵਾਲੀ ਦੇ ਮੌਕੇ ’ਤੇ ਪਾਕਿਸਤਾਨੀ ਹਿੰਦੂ ਭਾਈਚਾਰੇ ਦੀ ਸ਼ਲਾਘਾ ਕੀਤੀ। ਆਪਣੇ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਹਿੰਦੂ ਭਾਈਚਾਰਾ ਦੇਸ਼ ਦੇ ਰਾਸ਼ਟਰੀ ਤਾਣੇ-ਬਾਣੇ ਦਾ ਅਨਿੱਖੜਵਾਂ ਅੰਗ ਹੈ ਅਤੇ ਸੂਬੇ ਦੇ ਸਮਾਜਿਕ, ਸੱਭਿਆਚਾਰਕ ਤੇ ਆਰਥਿਕ ਵਿਕਾਸ ’ਚ ਇਸ ਦਾ ਯੋਗਦਾਨ ਪ੍ਰਸ਼ੰਸਾਯੋਗ ਹੈ। ਉਨ੍ਹਾਂ ਨੇ ਸਾਰੇ ਨਾਗਰਿਕਾਂ ਦੇ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਬਰਾਬਰੀ ਦੀ ਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਪੜ੍ਹੋ ਇਹ ਅਹਿਮ ਖ਼ਬਰ-  UAE ਦੇ BAPS ਮੰਦਰ 'ਚ ਦੀਵਾਲੀ ਦਾ ਜਸ਼ਨ, ਸ਼ੇਖ ਨਾਹਯਾਨ ਨੇ ਜਗਾਇਆ ਦੀਵਾ (ਤਸਵੀਰਾਂ) 

ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ਼ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਪਾਕਿਸਤਾਨ ’ਚ ਘੱਟ ਗਿਣਤੀ ਹਿੰਦੂ ਭਾਈਚਾਰੇ ਨਾਲ ਵਿਤਕਰੇ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਦੇ ਮੁੱਦਿਆਂ ’ਤੇ ਚਿੰਤਾ ਪ੍ਰਗਟਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਦੀਵਾਲੀ ਨੂੰ ਹਨੇਰੇ ’ਤੇ ਰੌਸ਼ਨੀ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਦੱਸਦਿਆਂ ਆਪਸੀ ਸਦਭਾਵਨਾ ਬਣਾਏ ਰੱਖਣ ਦਾ ਸੱਦਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News