ਸਰਹੱਦ ਪਾਰ: ਪਾਕਿ ’ਚ ਕੱਟੜਪੰਥੀਆਂ ਦੀਆਂ ਧਮਕੀਆਂ ਦੇ ਬਾਵਜੂਦ ਦੀਵਾਲੀ ਧੂਮਧਾਮ ਨਾਲ ਮਨਾਈ
Tuesday, Nov 14, 2023 - 03:51 PM (IST)
ਗੁਰਦਾਸਪੁਰ (ਵਿਨੋਦ) : ਪਾਕਿਸਤਾਨ ਦੇ ਸਿੰਧ ਸੂਬੇ ਵਿਚ ਹਾਲ ਹੀ ਵਿਚ ਕੱਟੜਪੰਥੀਆਂ ਨੇ ਹਿੰਦੂ ਭਾਈਚਾਰੇ ਦੇ ਪਰਿਵਾਰਾਂ ਨੂੰ ਦੀਵਾਲੀ ਨਾ ਮਨਾਉਣ ਦੀ ਧਮਕੀ ਦਿੰਦੇ ਪੋਸਟਰ ਲਾਏ ਸਨ। ਸਿੰਧ ਸੂਬੇ ’ਚ ਹਿੰਦੂ ਪਰਿਵਾਰਾਂ ਨੇ ਦੀਵਾਲੀ ਦਾ ਤਿਉਹਾਰ ਨਾ ਮਨਾਉਣ ਦੀ ਚਿਤਾਵਨੀ ਦੇ ਕੇ ਕਿਹਾ ਕਿ ਦੀਵਾਲੀ ਮਨਾਉਣ ਵਾਲੇ ਪਰਿਵਾਰਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਜਦੋਂ ਕਿ ਪਾਕਿਸਤਾਨ ਦੇ ਹੋਰ ਸ਼ਹਿਰਾਂ ਅਤੇ ਕਸਬਿਆਂ ’ਚ ਹਿੰਦੂ ਅਤੇ ਸਿੱਖ ਪਰਿਵਾਰਾਂ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ।
ਇਹ ਵੀ ਪੜ੍ਹੋ- ਗ਼ਰੀਬੀ ਦੂਰ ਕਰਨ ਲਈ 14 ਸਾਲ ਪਹਿਲਾਂ ਛੱਡਿਆ ਸੀ ਘਰ, ਹੁਣ ਵਿਦੇਸ਼ੋਂ ਆਈ ਖ਼ਬਰ ਨੇ ਸੁੰਨ ਕੀਤਾ ਪਰਿਵਾਰ
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪਾਕਿਸਤਾਨ ਦੇ ਕਰਾਚੀ, ਲਾਹੌਰ, ਮੁਲਤਾਨ, ਇਸਲਾਮਾਬਾਦ, ਘੋਟਕੀ, ਸਰਗੋਧਾ ਆਦਿ ਸ਼ਹਿਰਾਂ ’ਚ ਹਿੰਦੂ ਭਾਈਚਾਰੇ ਦੇ ਲੋਕਾਂ ਨੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਹਿੰਦੂ ਅਤੇ ਸਿੱਖ ਪਰਿਵਾਰ ਸਵੇਰ ਤੋਂ ਹੀ ਮੰਦਰਾਂ ਅਤੇ ਗੁਰਦੁਆਰਿਆਂ ’ਚ ਅਰਦਾਸ ਕਰਨ ਲਈ ਗਏ ਅਤੇ ਲੋਕ ਦੁਪਹਿਰ ਨੂੰ ਖ਼ਰੀਦਦਾਰੀ ਕਰਨ ਲਈ ਚਲੇ ਗਏ। ਜਦੋਂ ਕਿ ਰਾਤ ਸਮੇਂ ਲੋਕਾਂ ਨੇ ਮੰਦਰਾਂ ਅਤੇ ਘਰਾਂ ’ਚ ਪੂਜਾ ਅਰਚਨਾ ਕਰ ਕੇ ਇਹ ਤਿਉਹਾਰ ਮਨਾਇਆ। ਸਿੰਧ ਸੂਬੇ ’ਚ ਕੱਟੜਪੰਥੀਆਂ ਦੀਆਂ ਧਮਕੀਆਂ ਕਾਰਨ ਇਹ ਤਿਉਹਾਰ ਬਹੁਤੀ ਧੂਮ-ਧਾਮ ਨਾਲ ਨਹੀਂ ਮਨਾਇਆ ਗਿਆ।
ਇਹ ਵੀ ਪੜ੍ਹੋ- ਕਾਰ ਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ, ਮਾਂ ਦੀ ਮੌਤ ਮਗਰੋਂ ਹੁਣ ਜ਼ਖ਼ਮੀ ਪੁੱਤ ਨੇ ਵੀ ਤੋੜਿਆ ਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8