ਗੁਰੂ ਨਾਨਕ ਦਰਬਾਰ ਮੋਦਨਾ ਵਿਖੇ ਮਨਾਇਆ ਗਿਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ

Tuesday, Nov 10, 2026 - 12:59 PM (IST)

ਗੁਰੂ ਨਾਨਕ ਦਰਬਾਰ ਮੋਦਨਾ ਵਿਖੇ ਮਨਾਇਆ ਗਿਆ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ

ਇਟਲੀ(ਕੈਂਥ)- ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ  ਦਿਹਾੜਾ ਗੁਰਦੁਆਰਾ ਗੁਰੂ ਨਾਨਕ ਦਰਬਾਰ ਕਸਟਲ ਫਰੰਕੋ ਮੋਧਨਾ ਵਿਖੇ ਬੜੀ ਬਹੁਤ ਹੀ ਸ਼ਰਧਾ ਤੇ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਪਾਵਨ ਦਿਵਸ ਨੂੰ ਸਮਰਪਿਤ ਆਰੰਭੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪੰਰਤ ਇੰਡੀਆ ਤੋਂ ਆਏ ਢਾਡੀ ਜਥਾ ਭਾਈ ਸਾਹਿਬ ਭਾਈ ਅਮਨਪ੍ਰੀਤ ਸਿੰਘ ਨੇ ਦੀਵਾਨ ਦੇ ਵਿੱਚ ਸੰਗਤਾਂ ਨੂੰ ਦੀਵਾਲੀ ਦਾ ਅਤੇ ਬੰਦੀ ਛੋੜ ਦਿਵਸ ਦਾ ਇਤਿਹਾਸ ਸਰਵਣ ਕਰਵਾਇਆ।

ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਏ ਹੋਏ ਜਥੇ ਦਾ ਧੰਨਵਾਦ ਕੀਤਾ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆ ਆਖਿਆ। ਰਾਤ ਨੂੰ ਸੰਗਤਾਂ ਪਰਿਵਾਰਾਂ ਸਮੇਤ ਦੀਵਾਲੀ ਦੀ ਦੀਪ ਮਾਲਾ ਗੁਰਦੁਆਰਾ ਸਾਹਿਬ ਵਿਚ ਕੀਤੀ ਗਈ ਅਤੇ ਬੱਚਿਆਂ ਨੇ ਪਟਾਕੇ ਚਲਾ ਕੇ ਦੀਵਾਲੀ ਮਨਾਈ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤੇ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News