ਐਡੀਲੇਡ ''ਚ 19 ਅਕਤੂਬਰ ਨੂੰ ਲੱਗੇਗਾ ਦੀਵਾਲੀ ਮੇਲਾ

10/07/2019 1:27:12 PM

ਮੈਲਬੋਰਨ, (ਮਨਦੀਪ ਸਿੰਘ ਸੈਣੀ)— ਸਾਊਥ ਆਸਟ੍ਰੇਲ਼ੀਆ ਦੇ ਸ਼ਹਿਰ ਐਡੀਲੇਡ ਵਿੱਚ ਦੀਵਾਲੀ ਮੇਲਾ 19 ਅਕਤੂਬਰ ਨੂੰ ਥਰੋਨਡੋਨ ਪਾਰਕ ਰਿਜ਼ਰਵ ਵਿੱਚ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ 'ਪੰਜਾਬੀ ਐਸੋਸੀਏਸ਼ਨ ਆਫ ਸਾਊਥ ਆਸਟ੍ਰੇਲ਼ੀਆ' ਦੇ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਚੁੱਘਾ ਅਤੇ ਸਮੂਹ ਮੈਂਬਰਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਦਰਸਾਉਣ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਹੋਰ ਸੱਭਿਆਚਾਰਕ ਵੰਨਗੀਆਂ ਖਿੱਚ ਦਾ ਕੇਂਦਰ ਹੋਣਗੀਆਂ।

ਇਸ ਮੌਕੇ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਆਪਣੇ ਗੀਤਾਂ ਨਾਲ ਮਨੋਰੰਜਨ ਕਰਨਗੇ। ਇਸ ਮੇਲੇ ਵਿੱਚ ਸਥਾਨਕ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਸ਼ਾਮਲ ਹੋਣਗੀਆਂ। ਇਸ ਮੌਕੇ ਹਾਜ਼ਰ ਪੰਜਾਬੀਆਂ ਵੱਲੋਂ ਦੀਵਾਲੀ ਮੇਲੇ ਦਾ ਪੋਸਟਰ ਵੀ ਜਾਰੀ ਕੀਤਾ ਗਿਆ।


Related News