ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

Sunday, Nov 08, 2026 - 12:34 PM (IST)

ਪਾਕਿਸਤਾਨ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਦਿੱਤੀਆਂ ਵਧਾਈਆਂ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਦੀਵਾਲੀ ਦੇ ਮੌਕੇ 'ਤੇ ਦੁਨੀਆ ਭਰ ਦੇ ਖ਼ਾਸ ਕਰ ਕੇ ਪਾਕਿਸਤਾਨ ਵਿਚ ਰਹਿਣ ਵਾਲੇ ਹਿੰਦੂ ਭਾਈਚਾਰੇ ਨੂੰ ਦਿਲੋਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ। ਸਰਕਾਰੀ ਮੀਡੀਆ ਨੇ ਐਤਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਆਪਣੇ ਸੰਦੇਸ਼ਾਂ ਵਿੱਚ ਦੋਵਾਂ ਆਗੂਆਂ ਨੇ ਕਿਹਾ ਕਿ ਦੀਵਾਲੀ ਨਫ਼ਰਤ, ਅਸਹਿਣਸ਼ੀਲਤਾ ਅਤੇ ਨਿਰਾਸ਼ਾ ਦੇ ਹਨੇਰੇ 'ਤੇ ਰੌਸ਼ਨੀ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਮਨੁੱਖੀ ਸਬੰਧਾਂ ਅਤੇ ਸਮਾਜਿਕ ਜੀਵਨ ਵਿੱਚ ਸ਼ਾਂਤੀਪੂਰਨ ਸਹਿ-ਹੋਂਦ ਨੂੰ ਉਤਸ਼ਾਹਿਤ ਕਰਨ ਦਾ ਇੱਕ ਮਹੱਤਵਪੂਰਨ ਸੰਦੇਸ਼ ਦਿੰਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ-  'Deport all dot heads'! ਸੀਏਟਲ 'ਚ ਦੀਵਾਲੀ ਦੇ ਜਸ਼ਨ ਦੌਰਾਨ ਹਿੰਦੂਆਂ ਨੂੰ ਬਣਾਇਆ ਗਿਆ ਨਿਸ਼ਾਨਾ

ਰੇਡੀਓ ਪਾਕਿਸਤਾਨ ਦੇ ਅਨੁਸਾਰ ਰਾਸ਼ਟਰਪਤੀ ਜ਼ਰਦਾਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਧਾਰਮਿਕ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹਰ ਕਿਸੇ ਦੀ ਸਾਂਝੀ ਜ਼ਿੰਮੇਵਾਰੀ ਹੈ। ਪਾਕਿਸਤਾਨ ਦੇ ਹਿੰਦੂ ਭਾਈਚਾਰੇ ਨੂੰ ਦੇਸ਼ ਦਾ ਇੱਕ ਅਨਿੱਖੜਵਾਂ ਅੰਗ ਦੱਸਦੇ ਹੋਏ, ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਸੰਭਾਲ, ਕਾਰੋਬਾਰ, ਜਨਤਕ ਸੇਵਾ, ਸਮਾਜ ਭਲਾਈ ਅਤੇ ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਇਸ ਦੇ ਯੋਗਦਾਨ ਨੇ ਦੇਸ਼ ਨੂੰ ਅਮੀਰ ਬਣਾਇਆ ਹੈ। ਪ੍ਰਧਾਨ ਮੰਤਰੀ ਸ਼ਰੀਫ਼ ਨੇ ਹਿੰਦੂ ਭਾਈਚਾਰੇ ਨੂੰ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਦਾ ਇੱਕ ਅਨਿੱਖੜਵਾਂ ਅੰਗ ਵੀ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਸਾਰੇ ਨਾਗਰਿਕਾਂ ਦੇ ਅਧਿਕਾਰਾਂ, ਮਾਣ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਵਚਨਬੱਧ ਹੈ, ਭਾਵੇਂ ਉਨ੍ਹਾਂ ਦਾ ਧਰਮ, ਵਿਸ਼ਵਾਸ, ਰੰਗ ਜਾਂ ਨਸਲੀ ਪਛਾਣ ਕੁਝ ਵੀ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News