ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ''ਚ ਲਗਾਤਾਰ ਦੀਵਾਨ ਜਾਰੀ

Wednesday, Aug 26, 2026 - 03:54 PM (IST)

ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ''ਚ ਲਗਾਤਾਰ ਦੀਵਾਨ ਜਾਰੀ

ਇਟਲੀ (ਕੈਂਥ)-  ਯੂਰਪ ਟੂਰ ਤਹਿਤ ਸਿੱਖੀ ਪ੍ਰਚਾਰ ਲਈ ਇਟਲੀ ਪਹੁੰਚੇ ਪ੍ਰਸਿੱਧ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੁੰਦਾ ਵੱਲੋਂ ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਦੀਵਾਨ ਜਾਰੀ ਹਨ। ਇਨ੍ਹਾਂ ਦੀਵਾਨਾਂ ਅੰਦਰ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਪਹੁੰਚ ਰਹੀਆਂ ਹਨ। ਬੀਤੇ ਦਿਨ ਵੈਨਿਸ ਨੇੜਲੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲਾ (ਤਰਵੀਜੋ) ਵਿਖੇ ਸਜੇ ਦੀਵਾਨ ਦੌਰਾਨ ਭਾਈ ਸਰਬਜੀਤ ਸਿੰਘ ਧੁੰਦਾ ਦੁਆਰਾ ਵਡਮੁੱਲੀਆਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। 

PunjabKesari

PunjabKesari

PunjabKesari

ਨਾਲ ਹੀ ਸੰਗਤ ਨੂੰ ਪਾਖੰਡਵਾਦ ਅਤੇ ਬੇਲੋੜੇ ਰੀਤੀ ਰਿਵਾਜਾਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕੇਵਲ ਤੇ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਬਾਣੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਕਲਗੀਧਰ ਸਾਹਿਬ ਫੋਨਤਾਨੈਲਾ ਦੁਆਰਾ ਭਾਈ ਧੁੰਦਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News