ਸਰਕਾਰ ਦਾ ਵਿਵਾਦ ਹੱਲ ਨਾ ਹੋਇਆ ਤਾਂ ਨਹੀਂ ਜਾਵਾਂਗਾ ਦਾਵੋਸ : ਟਰੰਪ

01/11/2019 12:37:58 AM

ਵਾਸ਼ਿੰਗਟਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਆਖਿਆ ਕਿ ਜੇਕਰ ਸਰਕਾਰ ਦਾ ਕੰਮਕਾਜ ਬੰਦ ਹੋਣ ਦਾ ਵਿਵਾਦ ਨਾ ਹੱਲ ਹੋਇਆ ਤਾਂ ਉਹ ਸਵਿਟਜ਼ਰਲੈਂਡ ਦੇ ਦਾਵੋਸ 'ਚ ਸਾਲਾਨਾ ਅੰਤਰਰਾਸ਼ਟਰੀ ਸੰਮੇਲਨ 'ਚ ਨਹੀਂ ਜਾਣਗੇ। ਜ਼ਿਕਰਯੋਗ ਹੈ ਕਿ ਅਮਰੀਕਾ-ਮੈਕਸੀਕੋ ਸਰਹੱਦ 'ਤੇ ਕੰਧ ਬਣਾਉਣ ਦੀ ਟਰੰਪ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਅਮਰੀਕੀ ਸਰਕਾਰ ਦਾ ਕੰਮਕਾਜ ਠੱਪ ਹੈ। ਟਰੰਪ ਦਾਵੋਸ ਸੰਮੇਲਨ 'ਚ ਹਿੱਸਾ ਲੈਣ ਦੀ ਯੋਜਨਾ ਬਣਾ ਰਹੇ ਹਨ ਪਰ ਉਨ੍ਹਾਂ ਨੇ ਕਿਹਾ ਕਿ ਜੇਕਰ ਸੱਟਡਾਊਨ ਖਤਮ ਨਾ ਹੋਇਆ ਤਾਂ ਮੈਂ ਨਹੀਂ ਜਾਵਾਂਗਾ।
ਟਰੰਪ ਅਮਰੀਕਾ-ਮੈਕਸੀਕੋ ਬਾਰਡਰ 'ਤੇ ਕੰਧ ਬਣਾਉਣ ਦੇ ਆਪਣੇ ਫੈਸਲੇ 'ਤੇ ਅੜੇ ਹੋਏ ਹਨ ਕਿਉਂਕਿ ਕਾਂਗਰਸ ਨੇ ਉਨ੍ਹਾਂ ਨੂੰ ਸਰਹੱਦ 'ਤੇ ਕੰਧ ਬਣਾਉਣ ਲਈ ਫੰਡ ਦੇਣ ਲਈ ਸਾਫ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਟਰੰਪ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।