ਘਰੇਲੂ ਝਗੜੇ 'ਚ ਹੋਈ ਗੋਲੀਬਾਰੀ, ਛੇ ਲੋਕਾਂ ਦੀ ਮੌਤ
Monday, May 19, 2025 - 05:13 PM (IST)

ਪੇਸ਼ਾਵਰ (ਪੀ.ਟੀ.ਆਈ.)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਘਰੇਲੂ ਝਗੜੇ ਨੂੰ ਲੈ ਕੇ ਦੋ ਪਰਿਵਾਰਾਂ ਵਿਚਕਾਰ ਭਿਆਨਕ ਝੜਪ ਹੋਈ। ਇਸ ਝੜਪ ਵਿੱਚ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ।
ਰੈਸਕਿਊ 1122 ਦੇ ਬੁਲਾਰੇ ਬਿਲਾਲ ਫੈਜ਼ੀ ਨੇ ਦੱਸਿਆ ਕਿ ਪੇਸ਼ਾਵਰ ਜ਼ਿਲ੍ਹੇ ਦੇ ਖੱਟਕੋ ਪੁਲ ਇਲਾਕੇ ਵਿੱਚ ਇਹ ਝੜਪ ਉਸ ਸਮੇਂ ਹੋਈ, ਜਦੋਂ ਇੱਕ ਪਰਿਵਾਰਕ ਝਗੜਾ ਵਧ ਗਿਆ ਅਤੇ ਦੋਵਾਂ ਪਰਿਵਾਰਾਂ ਦੇ ਮੈਂਬਰਾਂ ਨੇ ਇੱਕ ਦੂਜੇ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਪੜ੍ਹੋ ਇਹ ਅਹਿਮ ਖ਼ਬਰ-ਦੁਨੀਆ ਭਰ 'ਚ 23,000 ਤੋਂ ਵੱਧ ਪਾਕਿਸਤਾਨੀ ਗੰਭੀਰ ਅਪਰਾਧਾਂ ਲਈ ਜੇਲ੍ਹਾਂ 'ਚ ਬੰਦ
ਇਸ ਗੋਲੀਬਾਰੀ ਵਿੱਚ ਸੱਤ ਲੋਕਾਂ ਨੂੰ ਗੋਲੀ ਲੱਗੀ, ਜਿਨ੍ਹਾਂ ਵਿੱਚੋਂ ਛੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ, ਜਦੋਂ ਕਿ ਇੱਕ ਹੋਰ ਔਰਤ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਹੈ ਅਤੇ ਉਸਨੂੰ ਲੇਡੀ ਰੀਡਿੰਗ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ, ਜਿੱਥੇ ਸੁਰੱਖਿਆ ਹਾਈ ਅਲਰਟ 'ਤੇ ਹੈ। ਪੁਲਸ ਅਨੁਸਾਰ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਹੋਰ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।