ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of Hormuz! ਡੋਨਾਲਡ ਟਰੰਪ ਦਾ ਵੱਡਾ ਦਾਅਵਾ

Friday, Apr 17, 2026 - 08:46 PM (IST)

ਹੁਣ ਦੁਬਾਰਾ ਕਦੇ ਬੰਦ ਨਹੀਂ ਹੋਵੇਗਾ Strait of Hormuz! ਡੋਨਾਲਡ ਟਰੰਪ ਦਾ ਵੱਡਾ ਦਾਅਵਾ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਜੇ. ਟਰੰਪ ਨੇ ਅੰਤਰਰਾਸ਼ਟਰੀ ਸੁਰੱਖਿਆ ਅਤੇ ਵਪਾਰ ਦੇ ਸਬੰਧ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਐਲਾਨ ਕੀਤਾ ਹੈ। ਰਾਸ਼ਟਰਪਤੀ ਟਰੰਪ ਅਨੁਸਾਰ, ਈਰਾਨ ਇਸ ਗੱਲ 'ਤੇ ਸਹਿਮਤ ਹੋ ਗਿਆ ਹੈ ਕਿ ਉਹ ਹੋਰਮੂਜ਼ (Strait of Hormuz) ਨੂੰ ਦੁਬਾਰਾ ਕਦੇ ਵੀ ਬੰਦ ਨਹੀਂ ਕਰੇਗਾ।

PunjabKesari

ਟਰੰਪ ਨੇ ਸਪੱਸ਼ਟ ਕੀਤਾ ਕਿ ਇਸ ਅਹਿਮ ਸਮੁੰਦਰੀ ਰਸਤੇ ਨੂੰ ਹੁਣ ਦੁਨੀਆ ਦੇ ਵਿਰੁੱਧ ਇੱਕ ਹਥਿਆਰ ਵਜੋਂ ਨਹੀਂ ਵਰਤਿਆ ਜਾਵੇਗਾ। ਇਹ ਸਮਝੌਤਾ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਅਤੇ ਸਮੁੰਦਰੀ ਵਪਾਰਕ ਮਾਰਗਾਂ ਦੀ ਸੁਰੱਖਿਆ ਲਈ ਇੱਕ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ। ਰਾਸ਼ਟਰਪਤੀ ਦੇ ਇਸ ਬਿਆਨ ਨੇ ਵਿਸ਼ਵ ਰਾਜਨੀਤੀ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ, ਕਿਉਂਕਿ ਇਹ ਰਸਤਾ ਅੰਤਰਰਾਸ਼ਟਰੀ ਵਪਾਰ ਲਈ ਬੇਹੱਦ ਮਹੱਤਵਪੂਰਨ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਈਰਾਨ ਨੇ ਐਲਾਨ ਕੀਤਾ ਕਿ ਲੇਬਨਾਨ 'ਚ ਹੋਈ ਜੰਗਬੰਦੀ (Ceasefire) ਤੋਂ ਬਾਅਦ ਹੁਣ 'ਹੋਰਮੁਜ਼ ਸਟ੍ਰੇਟ' (Strait of Hormuz) ਨੂੰ ਵਪਾਰਕ ਜਹਾਜ਼ਾਂ ਲਈ ਪੂਰੀ ਤਰ੍ਹਾਂ ਖੋਲ੍ਹ ਦਿੱਤਾ ਗਿਆ ਹੈ। ਈਰਾਨ ਦੇ ਵਿਦੇਸ਼ ਮੰਤਰੀ ਅਰਾਘਚੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੇਬਨਾਨ ਵਿੱਚ ਸੰਘਰਸ਼-ਵਿਰਾਮ ਦੇ ਮੱਦੇਨਜ਼ਰ ਸਾਰੇ ਵਪਾਰਕ ਜਹਾਜ਼ਾਂ ਦੇ ਗੁਜ਼ਰਨ ਲਈ ਮਾਰਗ ਨੂੰ ਪੂਰੀ ਤਰ੍ਹਾਂ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੋਰਮੁਜ਼ ਸਟ੍ਰੇਟ ਨੂੰ ਫਿਲਹਾਲ ਜੰਗਬੰਦੀ ਦੀ ਬਾਕੀ ਮਿਆਦ ਲਈ ਹੀ ਖੋਲ੍ਹਿਆ ਗਿਆ ਹੈ।

49 ਦਿਨਾਂ ਬਾਅਦ ਹਟੀ ਪਾਬੰਦੀ
ਦੱਸਣਯੋਗ ਹੈ ਕਿ ਹੋਰਮੁਜ਼ ਸਟ੍ਰੇਟ ਵਿੱਚ ਜਹਾਜ਼ਾਂ ਦੀ ਆਵਾਜਾਈ 28 ਫਰਵਰੀ 2026 ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਸੀ। ਇਸੇ ਦਿਨ ਅਮਰੀਕਾ ਅਤੇ ਇਜ਼ਰਾਈਲ ਨੇ ਪਹਿਲੀ ਵਾਰ ਈਰਾਨ ਦੇ ਕਈ ਟਿਕਾਣਿਆਂ 'ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਈਰਾਨ ਨੇ ਇਸ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਸੀ। ਜੇਕਰ 28 ਫਰਵਰੀ ਤੋਂ 17 ਅਪ੍ਰੈਲ ਤੱਕ ਦਾ ਸਮਾਂ ਦੇਖਿਆ ਜਾਵੇ, ਤਾਂ ਲਗਭਗ 49 ਦਿਨਾਂ ਬਾਅਦ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ। 

ਡੋਨਾਲਡ ਟਰੰਪ ਨੇ ਵੀ ਕੀਤੀ ਪੁਸ਼ਟੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' 'ਤੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਈਰਾਨ ਨੇ ਹਰ ਤਰ੍ਹਾਂ ਦੇ ਜਹਾਜ਼ਾਂ ਲਈ ਹੋਰਮੁਜ਼ ਸਟ੍ਰੇਟ ਨੂੰ ਪੂਰੀ ਤਰ੍ਹਾਂ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਵੀ ਹੋਰਮੁਜ਼ ਸਮੇਤ ਈਰਾਨ ਦੇ ਦੂਜੇ ਬੰਦਰਗਾਹਾਂ 'ਤੇ ਨਾਕਾਬੰਦੀ ਦਾ ਐਲਾਨ ਕਰ ਰੱਖਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News