ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦੀ ਸ਼ਾਨਦਾਰ ਜਿੱਤ
Wednesday, Nov 06, 2024 - 12:44 PM (IST)
ਵਾਸ਼ਿੰਗਟਨ- ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਫੋਕਸ ਨਿਊਜ਼ ਮੁਤਾਬਕ ਰੀਪਬਲਕਿਨ ਪਾਰਟੀ ਜਿੱਤ ਗਈ ਹੈ। ਟਰੰਪ ਨੇ 277 ਇਲੈਕਟੋਰਲ ਵੋਟਾਂ (ਬਹੁਮਤ ਦਾ ਅੰਕੜਾ) ਹਾਸਲ ਕਰ ਲਈਆਂ ਹਨ। ਇਸ ਜਿੱਤ ਨਾਲ ਟਰੰਪ ਦੇ ਸਮਰਥਕ ਖੁਸ਼ੀ ਵਿਚ ਜਸ਼ਨ ਮਨਾ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-Trump ਜਾਂ Harris... 'ਦਿ ਸਿੰਪਸਨ' ਅਤੇ ਦਰਿਆਈ ਘੋੜੇ ਦੀ ਭਵਿੱਖਬਾਣੀ ਚਰਚਾ 'ਚ
ਕਮਲਾ ਹੈਰਿਸ ਨੇ 226 ਸੀਟਾਂ ਜਿੱਤੀਆ ਹਨ। ਟਰੰਪ ਹੁਣ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਟਰੰਪ ਦੀ ਜਿੱਤ 'ਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਵੀ ਵਧਾਈ ਦਿੱਤੀ ਹੈ। ਇਸ ਤੋਂ ਇਲਾਵਾ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਹੰਗਰੀ ਦੇ ਪ੍ਰਧਾਨ ਮੰਤਰੀ ਵਿਕਟਰ ਓਰਬਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੱਤੀ।ਇਸ ਸ਼ਾਨਦਾਰ ਜਿੱਤ ਮਗਰੋਂ ਟਰੰਪ ਜਲਦੀ ਹੀ ਆਪਣੇ ਸਮਰਥਕਾਂ ਨੂੰ ਸੰਬੋਧਿਤ ਕਰਨਗੇ। ਟਰੰਪ ਦੀ ਜਿੱਤ ਨਾਲ ਭਾਰਤ-ਅਮਰੀਕਾ ਦੇ ਸਬੰਧਾਂ ਪਹਿਲਾਂ ਨਾਲੋਂ ਮਜ਼ਬੂਤ ਹੋਣ ਦੀ ਆਸ ਹੈ। ਟਰੰਪ ਦੇ ਸਮਰਥਕ ਐਲੋਨ ਮਸਕ ਨੇ ਵੀ ਉਸ ਦੀ ਜਿੱਤ 'ਤੇ ਖੁਸ਼ੀ ਜਤਾਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।