ਵ੍ਹਾਈਟ ਹਾਊਸ ਡਿਨਰ ਦੌਰਾਨ ਡੋਨਾਲਡ ਟਰੰਪ ''ਤੇ ਫਾਇਰਿੰਗ, ਮੌਕੇ ''ਤੇ ਹਮਲਾਵਰ ਗ੍ਰਿਫ਼ਤਾਰ

Sunday, Apr 26, 2026 - 08:24 AM (IST)

ਵ੍ਹਾਈਟ ਹਾਊਸ ਡਿਨਰ ਦੌਰਾਨ ਡੋਨਾਲਡ ਟਰੰਪ ''ਤੇ ਫਾਇਰਿੰਗ, ਮੌਕੇ ''ਤੇ ਹਮਲਾਵਰ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਵਾਸ਼ਿੰਗਟਨ ਵਿਚ ਆਯੋਜਿਤ ਵ੍ਹਾਈਟ ਹਾਊਸ ਕੋਰਸਪੌਡੈਂਟਸ ਡਿਨਰ ਦੌਰਾਨ ਹਿਲਟਨ ਹੋਟਲ ਵਿੱਚ ਹਮਲਾਵਰ ਵਲੋਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ। ਜਿਸ ਸਮੇਂ ਇਹ ਘਟਨਾ ਵਾਪਰੀ ਅਮਰੀਕੀ ਰਾਸ਼ਟਰਪਤੀ ਟਰੰਪ ਉਥੇ ਹੀ ਮੌਜੂਦ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਗਿਆ। ਫਾਇਰਿੰਗ ਦੀ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਫਾਇਰਿੰਗ ਤੋਂ ਬਾਅਦ ਸਥਿਤੀ ਨੂੰ ਦੇਖਦੇ ਹੋਏ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ - DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 2% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ

ਜਾਣਕਾਰੀ ਮੁਤਾਬਕ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਸਾਰੇ ਸੀਨੀਅਰ ਆਗੂ ਪੂਰੀ ਤਰ੍ਹਾਂ ਸੁਰੱਖਿਅਤ ਹਨ। ਰਾਸ਼ਟਰਪਤੀ ਟਰੰਪ ਨੇ ਟਰੂਥ ਸੋਸ਼ਲ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ''ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਪ੍ਰੋਟੋਕੋਲ ਦੇ ਤਹਿਤ ਸਾਨੂੰ ਥਾਂ ਖਾਲੀ ਕਰਨ ਲਈ ਕਿਹਾ ਹੈ। ਫਸਟ ਲੇਡੀ, ਉਪ ਰਾਸ਼ਟਰਪਤੀ ਅਤੇ ਸਾਰੇ ਕੈਬਨਿਟ ਮੈਂਬਰ ਬਿਲਕੁਲ ਠੀਕ ਹਨ। ਮੈਂ ਅਗਲੇ 30 ਮਿੰਟਾ ਵਿਚ ਵ੍ਹਾਇਟ ਹਾਊਸ ਦੇ ਬ੍ਰੀਫਿੰਗ ਰੂਪ ਤੋਂ ਪ੍ਰੈੱਸ ਕਾਨਫਰੰਸ ਕਰਾਂਗਾ।''

ਇਹ ਵੀ ਪੜ੍ਹੋ - 30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਦੀ ਬਹਾਦਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਮਲਾਵਰ ਨੂੰ ਫੜ ਲਿਆ ਗਿਆ ਹੈ। ਹਾਲਾਂਕਿ ਟਰੰਪ ਨੇ ਪ੍ਰੋਗਰਾਮ ਜਾਰੀ ਰੱਖਣ ਦੀ ਇੱਛਾ ਜ਼ਾਹਿਰ ਕੀਤੀ ਸੀ ਪਰ ਸੁਰੱਖਿਆ ਸਲਾਹ ਦੇ ਮੱਦੇਨਜ਼ਰ ਪ੍ਰੋਗਰਾਮ ਨੂੰ ਅਗਲੇ 30 ਦਿਨਾਂ ਦੇ ਅੰਦਰ ਮੁੜ ਤੋਂ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਘਟਨਾ ਦੌਰਾਨ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ। 

ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਹਾਈਕਰੋਟ ਦਾ ਵੱਡਾ ਫੈਸਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News