ਡੋਨਾਲਡ ਟਰੰਪ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਲਈ ਸਭ ਤੋਂ ਵੱਡਾ ਖ਼ਤਰਾ: ਕਮਲਾ ਹੈਰਿਸ
Wednesday, Mar 20, 2024 - 11:07 AM (IST)
ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿੱਚ ਇਸ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਸ਼ਬਦੀ ਜੰਗ ਹੋਰ ਤੇਜ਼ ਹੁੰਦੀ ਜਾ ਰਹੀ ਹੈ। ਇਸ ਵਾਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੌਜੂਦਾ ਅਮਰੀਕੀ ਰਾਸਟਰਪਤੀ ਜੋਅ ਬਾਈਡੇਨ ਇਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਇਸ ਦੌਰਾਨ ਅਮਰੀਕਾ ਦੀ ਭਾਰਤੀ ਮੂਲ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਟਰੰਪ 'ਤੇ ਨਿਸ਼ਾਨਾ ਸਾਧਿਆ ਹੈ ਅਤੇ ਉਨ੍ਹਾਂ ਨੂੰ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਲਈ ਸਭ ਤੋਂ ਵੱਡਾ ਖ਼ਤਰਾ ਦੱਸਿਆ ਹੈ।
ਕਮਲਾ ਹੈਰਿਸ ਨੇ ਸੋਸ਼ਲ ਮੀਡੀਆ 'ਤੇ ਕਿਹਾ ਕਿ ਡੋਨਾਲਡ ਟਰੰਪ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ। ਇਸ ਚੋਣ ਵਿੱਚ ਰਾਸ਼ਟਰਪਤੀ ਬਾਈਡੇਨ ਅਤੇ ਮੈਂ ਇੱਕ ਵਾਰ ਫਿਰ ਲੋਕਾਂ ਦੇ ਵੋਟਿੰਗ ਅਧਿਕਾਰਾਂ ਦੀ ਰੱਖਿਆ ਕਰਾਂਗੇ ਅਤੇ ਅਮਰੀਕਾ ਵਿੱਚ ਵਿਆਪਕ ਹੋ ਰਹੇ ਬੰਦੂਕ ਸੱਭਿਆਚਾਰ ਕਾਰਨ ਹੋਈ ਹਿੰਸਾ ਬਾਰੇ ਵੀ ਗੱਲ ਕਰਾਂਗੇ। ਕਮਲਾ ਹੈਰਿਸ ਦਾ ਇਹ ਬਿਆਨ ਡੋਨਾਲਡ ਟਰੰਪ ਦੇ ਵਿਵਾਦਤ ਬਿਆਨ ਤੋਂ ਬਾਅਦ ਆਇਆ ਹੈ। ਜਿਸ ਵਿੱਚ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਜੇਕਰ ਮੈਂ ਰਾਸ਼ਟਰਪਤੀ ਚੋਣ ਨਹੀਂ ਜਿੱਤਦਾ ਤਾਂ ਅਮਰੀਕਾ ਵਿੱਚ ਫਿਰ ਤੋਂ ਖੂਨ ਖਰਾਬਾ ਹੋ ਜਾਵੇਗਾ।
ਪੜ੍ਹੋ ਇਹ ਅਹਿਮ ਖ਼ਬਰ-ਬਾਈਡੇਨ ਤੇ ਟਰੰਪ ਆਪੋ-ਆਪਣੇ ਪਾਰਟੀਆਂ ਲਈ ਪ੍ਰਾਇਮਰੀ ਚੋਣਾਂ ਜਿੱਤੇ, ਹੁਣ ਹੋਵੇਗਾ ਸਖ਼ਤ ਮੁਕਾਬਲਾ
ਟਰੰਪ ਦੇ ਬਿਆਨ 'ਤੇ ਰਾਸ਼ਟਰਪਤੀ ਬਾਈਡੇਨ ਦੇ ਬੁਲਾਰੇ ਜੇਮਸ ਸਿੰਗਰ ਨੇ ਵੀ ਕਿਹਾ ਕਿ ਟਰੰਪ 6 ਜਨਵਰੀ, 2021 ਦੀ ਘਟਨਾ ਨੂੰ ਦੁਹਰਾਉਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਇਸ ਦਿਨ 2021 'ਚ ਟਰੰਪ ਦੇ ਚੋਣ ਹਾਰਨ ਤੋਂ ਬਾਅਦ ਲੋਕਾਂ ਦਾ ਇਕ ਸਮੂਹ ਅਮਰੀਕੀ ਸੰਸਦ 'ਚ ਦਾਖਲ ਹੋਇਆ ਸੀ। ਟਰੰਪ ਦੇ ਸਮਰਥਕਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੜਪਾਂ ਵਿਚ 100 ਤੋ ਵੱਧ ਲੋਕ ਜ਼ਖਮੀ ਹੋ ਗਏ ਸਨ ਅਤੇ 9 ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।