ਡੋਨਾਲਡ ਟਰੰਪ ਪਹੁੰਚੇ ਫਲੋਰਿਡਾ, ਬਾਈਡੇਨ ਦੇ ਸਹੁੰ ਚੁੱਕ ਸਮਾਰੋਹ ’ਚ ਨਹੀਂ ਹੋਏ ਸ਼ਾਮਲ
Thursday, Jan 21, 2021 - 03:18 AM (IST)
ਤਲਾਹੱਸੀ-ਆਪਣੇ ਕਾਰਜਕਾਲ ਦੇ ਖਤਮ ਹੋਣ ਤੋਂ ਬਾਅਦ ਵ੍ਹਾਈਟ ਹਾਊਸ ਛੱਡ ਡੋਨਲਾਡ ਟਰੰਪ ਫਲੋਰਿਡਾ ਪਹੁੰਚ ਗਏ ਹਨ। ਟਰੰਪ, ਜੋ ਬਾਈਡੇਨ ਦੀ ਸਹੁੰ ਚੁੱਕ ਸਮਾਰੋਹ ਤੋਂ ਪਹਿਲਾਂ ਵਾਸ਼ਿੰਗਟਨ ਤੋਂ ਰਵਾਨਾ ਹੋ ਗਏ ਸਨ। ਟਰੰਪ ਨਾਲ ਜਹਾਜ਼ ’ਚ ਉਨ੍ਹਾਂ ਦੇ ਪਰਿਵਾਰ ਦੇ ਲੋਕ ਵੀ ਸਨ। ਉਨ੍ਹਾਂ ਨੇ ਕੁਝ ਦੇਰ ਜਹਾਜ਼ ਦੇ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ।
ਇਹ ਵੀ ਪੜ੍ਹੋ -ਇਹ ਹਨ ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਵਾਲੀਆਂ ਸੁਵਿਧਾਵਾਂ
ਟਰੰਪ ਨੇ ਮੈਰੀਲੈਂਡ ’ਚ ਜੁਆਇੰਟ ਬੇਸ ਐਂਡਯੂਜ਼ ’ਚ ਆਪਣੇ ਸਮਰਥਕਾਂ ਨਾਲ ਗੱਲਬਾਤ ਕੀਤੀ ਅਤੇ ਉਸ ਤੋਂ ਬਾਅਦ ਏਅਰ ਫੋਰਸ ਵਨ ਜਹਾਜ਼ ਤੋਂ ਫਲੋਰਿਡਾ ਲਈ ਰਵਾਨਾ ਹੋਏ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕਿਹਾ, ‘ਅਲਵਿਦਾ। ਸਾਨੂੰ ਤੁਹਾਡੇ ਨਾਲ ਪਿਆਰ ਹੈ।’ ਨਾਲ ਹੀ ਕਿਹਾ ਕਿ ਕਿਸੇ ਨਾ ਕਿਸੇ ਰੂਪ ’ਚ ਅਸੀਂ ਵਾਪਸੀ ਕਰਾਂਗੇ।’’ ਟਰੰਪ ਨੂੰ ਆਪਣੇ ਕਾਰਜਕਾਲ ਦੌਰਾਨ ਦੋ ਵਾਰ ਮਹਾਦੋਸ਼ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਰਾਸ਼ਟਰਪਤੀ ਦੇ ਤੌਰ ’ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਦੇਸ਼ ’ਚ ਲੱਖਾਂ ਲੋਕ ਬੇਰੁਜ਼ਗਾਰ ਹੋਏ ਅਤੇ ਕੋਵਿਡ-19 ਮਹਾਮਾਰੀ ਕਾਰਣ ਚਾਰ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ -ਇਹ ਹਨ ਅਮਰੀਕੀ ਰਾਸ਼ਟਰਪਤੀ ਨੂੰ ਮਿਲਣ ਵਾਲੀਆਂ ਸੁਵਿਧਾਵਾਂ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।